ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੱਖਿਆ ਮੰਤਰੀ ਦੇ ਘਰ ਅੱਗੇ ਮੁਜ਼ਾਹਰਾ

07:01 AM Jan 06, 2025 IST
ਮਸਲੇ ਹੱਲ ਨਾ ਹੋਣ ’ਤੇ ਅਧਿਆਪਕਾਂ ਵੱਲੋਂ ਰੋਸ ਜ਼ਾਹਿਰ; ਸੁਨਾਮ ਵਿੱਚ 11 ਨੂੰ ਫੂਕੇ ਜਾਣਗੇ ਝਾੜੂ

ਪੱਤਰ ਪ੍ਰੇਰਕ
ਆਨੰਦਪੁਰ ਸਾਹਿਬ, 5 ਜਨਵਰੀ
ਸੂਬੇ ਭਰ ਤੋਂ ਆਏ ਕੰਪਿਊਟਰ ਅਧਿਆਪਕਾਂ ਨੇ ਅੱਜ ਗੰਭੀਰਪੁਰ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਘਰ ਅੱਗੇ ਮੁਜ਼ਾਹਰਾ ਕੀਤਾ। ਇਹ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਇੱਥੇ ਇਕੱਠੇ ਹੋਏ ਅਤੇ ਪ੍ਰਦਰਸ਼ਨ ਕੀਤਾ। ਅਧਿਆਪਕ ਆਗੂ ਪਰਮਵੀਰ ਸਿੰਘ ਪੰਮੀ, ਪ੍ਰਦੀਪ ਕੁਮਾਰ ਮਲੂਕਾ, ਲਖਵਿੰਦਰ ਸਿੰਘ, ਊਧਮ ਸਿੰਘ ਡੋਗਰਾ, ਗੁਰਬਖਸ਼ ਲਾਲ, ਬਲਜੀਤ ਸਿੰਘ, ਰਾਕੇਸ਼ ਸੈਣੀ ਤੇ ਰਜਵੰਤ ਕੌਰ ਆਦਿ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਲਾਰਿਆਂ ਤੋਂ ਤੰਗ ਆ ਕੇ ਉਨ੍ਹਾਂ ਵੱਲੋਂ ਸੰਘਰਸ਼ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਪਿਛਲੇ ਸਾਲ ਪਹਿਲੀ ਸਤੰਬਰ ਤੋਂ ਸੰਗਰੂਰ ਦੇ ਡੀਸੀ ਦਫਤਰ ਅੱਗੇ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਸੀ ਪਰ ਚਾਰ ਮਹੀਨਿਆਂ ਦਾ ਲੰਬਾ ਸਮਾਂ ਬੀਤਣ ਮਗਰੋਂ ਵੀ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਇਸ ਮਗਰੋਂ ਉਨ੍ਹਾਂ ਦੇ ਸਾਥੀ ਜੌਨੀ ਸਿੰਗਲਾ ਵੱਲੋਂ 22 ਦਸੰਬਰ ਨੂੰ ਮਰਨ ਵਰਤ ਸ਼ੁਰੂ ਕਰ ਦਿੱਤਾ ਗਿਆ ਅਤੇ ਦੋ ਜਨਵਰੀ ਨੂੰ ਪੁਲੀਸ ਨੇ ਉਨ੍ਹਾਂ ਨੂੰ ਜਬਰੀ ਧਰਨੇ ਤੋਂ ਚੁੱਕ ਕੇ ਰਾਜਿੰਦਰਾ ਹਸਪਤਾਲ ਪਟਿਆਲਾ ਭਰਤੀ ਕਰਵਾਇਆ।
ਕੰਪਿਊਟਰ ਅਧਿਆਪਕਾਂ ਨੇ ਕਿਹਾ ਕਿ ਸਾਰੇ ਕੰਪਿਊਟਰ ਅਧਿਆਪਕਾਂ ਦੇ ਸਾਰੇ ਲਾਭ ਬਹਾਲ ਕੀਤੇ ਜਾਣ ਅਤੇ ਛੇਵੇਂ ਪੇਅ ਕਮਿਸ਼ਨ ਦਾ ਲਾਭ ਦਿੰਦਿਆਂ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ ਅਤੇ ਜਿਨ੍ਹਾਂ ਕੰਪਿਊਟਰ ਅਧਿਆਪਕਾਂ ਦੀ ਪਿਛਲੇ ਸਮੇਂ ਦੌਰਾਨ ਮੌਤ ਹੋ ਚੁੱਕੀ ਹੈ, ਉਨ੍ਹਾਂ ਕੰਪਿਊਟਰ ਅਧਿਆਪਕਾਂ ਦੇ ਪਰਿਵਾਰਾਂ ਨੂੰ ਬਣਦੀ ਵਿੱਤੀ ਸਹਾਇਤਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ। ਕੰਪਿਊਟਰ ਅਧਿਆਪਕਾਂ ਨੇ ਐਲਾਨ ਕੀਤਾ ਕਿ ਸੰਘਰਸ਼ ਦੇ ਅਗਲੇ ਪੜਾਅ ਵਿੱਚ 11 ਦਸੰਬਰ ਨੂੰ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੇ ਘਰ ਅੱਗੇ 2100 ਝਾੜੂ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

Advertisement

Advertisement