For the best experience, open
https://m.punjabitribuneonline.com
on your mobile browser.
Advertisement

ਟਰੈਵਲ ਏਜੰਟ ਦੀ ਕੋਠੀ ਅੱਗੇ ਮੁਜ਼ਾਹਰਾ

10:58 AM Jun 26, 2024 IST
ਟਰੈਵਲ ਏਜੰਟ ਦੀ ਕੋਠੀ ਅੱਗੇ ਮੁਜ਼ਾਹਰਾ
ਟਰੈਵਲ ਏਜੰਟ ਦੀ ਕੋਠੀ ਅੱਗੇ ਧਰਨਾ ਦੇ ਰਹੇ ਧਰਨਾਕਾਰੀ।
Advertisement

ਸੰਤੋਖ ਗਿੱਲ
ਰਾਏਕੋਟ, 25 ਜੂਨ
ਵਿਦੇਸ਼ ਭੇਜਣ ਦੇ ਨਾਂ ਹੇਠ ਲੱਖਾਂ ਰੁਪਏ ਦੀ ਠੱਗੀ ਦਾ ਸ਼ਿਕਾਰ ਪਿੰਡ ਘੱਲ ਕਲਾਂ, ਜ਼ਿਲ੍ਹਾ ਮੋਗਾ ਵਾਸੀ ਨੌਜਵਾਨ ਗੁਰਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਇੱਥੇ ਜਗਰਾਉਂ ਰੋਡ ਉਪਰ ਇੱਕ ਟਰੈਵਲ ਏਜੰਟ ਦੀ ਕੋਠੀ ਸਾਹਮਣੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਧਰਨਾ ਦਿੱਤਾ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਰਾਏਕੋਟ ਦੇ ਟਰੈਵਲ ਏਜੰਟ ਨੇ 38 ਲੱਖ ਰੁਪਏ ਵਿੱਚ ਗੁਰਪ੍ਰੀਤ ਸਿੰਘ ਨੂੰ ਕੈਨੇਡਾ ਵਿੱਚ ਵਰਕ ਪਰਮਿਟ ਉੱਪਰ ਭੇਜਣ ਦਾ ਭਰੋਸਾ ਦਿੱਤਾ ਸੀ। ਪਹਿਲੀ ਕਿਸ਼ਤ ਵਜੋਂ 10 ਲੱਖ ਰੁਪਏ ਵਸੂਲ ਕੇ ਏਜੰਟ ਨੇ ਮੁੜ ਪੱਲਾ ਨਹੀਂ ਫੜਾਇਆ। ਕਾਫ਼ੀ ਜੱਦੋ-ਜਹਿਦ ਬਾਅਦ ਡੇਢ ਲੱਖ ਰੁਪਏ ਵਾਪਸ ਕਰ ਦਿੱਤੇ ਗਏ ਅਤੇ ਰਹਿੰਦੀ ਰਕਮ ਦੀ ਅਦਾਇਗੀ ਲਈ ਬੈਂਕ ਦੇ ਦੋ ਚੈੱਕ ਪੀੜਤ ਨੌਜਵਾਨ ਦੇ ਪਿਤਾ ਨੂੰ ਦੇ ਦਿੱਤੇ ਗਏ, ਪਰ ਦੋਵੇਂ ਹੀ ਖਾਤੇ ਵਿੱਚ ਪੈਸੇ ਨਾ ਹੋਣ ਕਾਰਨ ਪਾਸ ਨਾ ਹੋ ਸਕੇ।
ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ, ਸੂਬਾਈ ਆਗੂ ਚਮਕੌਰ ਸਿੰਘ ਰੋਡੇ, ਨੌਜਵਾਨ ਭਾਰਤ ਸਭਾ ਦੇ ਆਗੂ ਕਰਮਜੀਤ ਸਿੰਘ ਮਾਣੂਕੇ, ਤੀਰਥਵਿੰਦਰ ਸਿੰਘ ਘੱਲ ਕਲਾਂ ਅਤੇ ਹੋਰਨਾਂ ਦੀ ਮੌਜੂਦਗੀ ਵਿੱਚ ਪੀੜਤ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਨੇ ਬਿਹਤਰ ਭਵਿੱਖ ਦੀ ਉਮੀਦ ਵਿੱਚ ਦੋ ਏਕੜ ਜ਼ਮੀਨ ਗਹਿਣੇ ਰੱਖ ਕੇ ਏਜੰਟ ਨੂੰ ਪੈਸੇ ਦਿੱਤੇ ਸਨ। ਜ਼ਿਕਰਯੋਗ ਹੈ ਕਿ ਏਜੰਟ ਮਰਹੂਮ ਖੱਬੇ-ਪੱਖੀ ਆਗੂ ਦਾ ਪੁੱਤਰ ਦੱਸਿਆ ਜਾ ਰਿਹਾ ਹੈ, ਇਸੇ ਕਾਰਨ ਵਿਚੋਲੇ ਦੀ ਭੂਮਿਕਾ ਵਿੱਚ ਪਹੁੰਚੇ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਜੀਤ ਸਿੰਘ ਗਰੇਵਾਲ ਨੇ 10 ਜੁਲਾਈ ਤੱਕ ਰਹਿੰਦੀ ਰਕਮ ਵਾਪਸ ਕਰਨ ਦਾ ਭਰੋਸਾ ਦੇ ਕੇ ਧਰਨੇ ਦੀ ਸਮਾਪਤੀ ਕਰਵਾਈ।

Advertisement

Advertisement
Author Image

sukhwinder singh

View all posts

Advertisement
Advertisement
×