For the best experience, open
https://m.punjabitribuneonline.com
on your mobile browser.
Advertisement

ਦਿਹਾਤੀ ਮਜ਼ਦੂਰ ਸਭਾ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮਾਰਚ

06:42 AM Jul 16, 2024 IST
ਦਿਹਾਤੀ ਮਜ਼ਦੂਰ ਸਭਾ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮਾਰਚ
ਦਿਹਾਤੀ ਮਜ਼ਦੂਰ ਸਭਾ ਦੇ ਕਾਰਕੁਨ ਸੰਸਦ ਮੈਂਬਰ ਨੂੰ ਮੰਗ ਪੱਤਰ ਦਿੰਦੇ ਹੋਏ।
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 15 ਜੁਲਾਈ
ਇੱਥੇ ਦਿਹਾਤੀ ਮਜ਼ਦੂਰ ਸਭਾ ਦੀ ਸੂਬਾ ਕਮੇਟੀ ਦੇ ਸੱਦੇ ਉੱਤੇ ਜ਼ਿਲ੍ਹਾ ਕਮੇਟੀ ਦੇ ਕਾਰਕੁਨਾਂ ਨੇ ਇਕੱਠੇ ਹੋ ਕੇ ਮਾਰਚ ਕੀਤਾ ਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਦਫ਼ਤਰ ਪੁੱਜ ਕੇ ਅਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ।
ਇਸ ਦੀ ਅਗਵਾਈ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਕਮੇਟੀ ਮੈਂਬਰ ਗੁਰਨਾਮ ਸਿੰਘ ਭਿੰਡਰ, ਅਮਰਜੀਤ ਸਿੰਘ, ਲਖਵਿੰਦਰ ਸਿੰਘ ਦਾਊਦ, ਸਾਹਿਬ ਸਿੰਘ ਠੱਠਾ, ਜੋਗਿੰਦਰ ਸਿੰਘ ਰਤਨ ਗੜ੍ਹ, ਕਮਲ ਸਿੰਘ ਵਡਾਲਾ ਆਦਿ ਨੇ ਕੀਤੀ। ਜਥੇਬੰਦੀ ਦੇ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਕਦੇ ਵੀ ਪੇਂਡੂ ਖੇਤਰ ਦੇ ਮਜ਼ਦੂਰਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਦਾ ਉਪਰਾਲਾ ਨਹੀਂ ਕੀਤਾ। ਮਜ਼ਦੂਰੀ ਦੇ ਰਵਾਇਤੀ ਕੰਮ ਖ਼ਤਮ ਹੋਣ ਬਾਅਦ ਕੋਈ ਪੱਕਾ ਪ੍ਰਬੰਧ ਨਹੀਂ ਕੀਤਾ ਸਗੋਂ ਮਨਰੇਗਾ ਤਹਿਤ ਮਿਲਦੇ ਕੰਮ ਨੂੰ ਵੀ ਢਾਹ ਲਾਈ ਜਾ ਰਹੀ ਹੈ। ਹਰ ਸਾਲ ਬਜਟ ਵਿਚ ਪੈਸੇ ਘੱਟ ਕੀਤੇ ਜਾ ਰਹੇ ਹਨ ਜਦੋਂਕਿ ਮਹਿੰਗਾਈ ਨੇ ਹਰ ਚੀਜ਼ ਗ਼ਰੀਬਾਂ ਦੀ ਪਹੁੰਚ ਤੋਂ ਬਾਹਰ ਕਰ ਦਿੱਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਸੰਵਿਧਾਨ ਬਦਲ ਕੇ ਪਹਿਲਾਂ ਮਿਲਦੀਆਂ ਸਹੂਲਤਾਂ ਵੀ ਖੋਹਣ ਦੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ। ਉਨ੍ਹਾਂ ਨੇ ਮਜ਼ਦੂਰਾਂ ਨੂੰ ਲਾਮਬੰਦ ਹੋ ਕੇ ਸੰਘਰਸ਼ ਕਰਨ ਦਾ ਜ਼ੋਰਦਾਰ ਸੱਦਾ ਦਿੱਤਾ।
ਇਸ ਮੌਕੇ ਸ੍ਰੀ ਦਾਊਦ ਅਤੇ ਸ੍ਰੀ ਭਿੰਡਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਮਗਨਰੇਗਾ ਤਹਿਤ ਸ਼ਹਿਰਾਂ ਤੇ ਕਸਬਿਆਂ ਨੂੰ ਨਾਲ ਜੋੜ ਕੇ ਮਜ਼ਦੂਰ ਪਰਿਵਾਰ ਨੂੰ ਸਾਰਾ ਸਾਲ ਕੰਮ ਦਿੱਤਾ ਜਾਵੇ ਅਤੇ ਦਿਹਾੜੀ ਘੱਟੋ ਘੱਟ 700 ਰੁਪਏ ਦਿੱਤੀ ਜਾਵੇ।

Advertisement

ਚੰਨੀ ਦੇ ਪੀਏ ਨੂੰ ਮੰਗ ਪੱਤਰ ਸੌਂਪਿਆ

ਜਲੰਧਰ (ਹਤਿੰਦਰ ਮਹਿਤਾ): ਦਿਹਾਤੀ ਮਜ਼ਦੂਰ ਸਭਾ ਜਲੰਧਰ ਵੱਲੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਗ਼ੈਰਹਾਜ਼ਰੀ ਵਿੱਚ ਆਪਣੀਆਂ ਮੰਗਾਂ ਦਾ ਮੰਗ ਪੱਤਰ ਉਨ੍ਹਾਂ ਪੀਏ ਰਾਹੀਂ ਪ੍ਰਧਾਨ ਮੰਤਰੀ ਲਈ ਦਿੱਤਾ ਗਿਆ। ਇਸ ਮੌਕੇ ਸਭਾ ਦੇ ਸੂਬਾ ਜੁਆਇੰਟ ਸਕੱਤਰ ਬਲਦੇਵ ਸਿੰਘ ਨੂਰਪੁਰੀ, ਜ਼ਿਲ੍ਹਾ ਸਕੱਤਰ ਪਰਮਜੀਤ ਰੰਧਾਵਾ, ਜ਼ਿਲ੍ਹਾ ਪ੍ਰਧਾਨ ਨਿਰਮਲ ਮਲਸੀਆਂ ਅਤੇ ਸੂਬਾ ਕਮੇਟੀ ਮੈਂਬਰ ਜਰਨੈਲ ਫਿਲੌਰ ਨੇ ਕਿਹਾ ਕਿ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਦਾ ਹੱਲ ਕੀਤਾ ਜਾਵੇ। ਮੰਗਾਂ ਦਾ ਮੰਗ ਪੱਤਰ ਅੱਜ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਰਾਹੀਂ ਪ੍ਰਧਾਨ ਮੰਤਰੀ ਨੂੰ ਭੇਜੇ ਜਾ ਰਹੇ ਹਨ। ਇਸ ਮੌਕੇ ਤਾਰਾ ਸਿੰਘ ਥੰਮੂਵਾਲ, ਭਜਨ ਸਿੰਘ ਜਮਸ਼ੇਰ, ਬਲਵੀਰ ਰਸੂਲਪੁਰ, ਡਾਕਟਰ ਬਲਵਿੰਦਰ ਬੁੰਡਾਲਾ ਅਤੇ ਅੰਮ੍ਰਿਤ ਪਾਲ ਨੰਗਲ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement