ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੋਲਕਾਤਾ ’ਚ ਵਾਪਰੀ ਘਟਨਾ ਖ਼ਿਲਾਫ਼ ਰੋਸ ਮਾਰਚ

08:46 AM Aug 28, 2024 IST
ਸੰਗਰੂਰ ’ਚ ਰੋਸ ਪ੍ਰਦਰਸ਼ਨ ਕਰਦੇ ਹੋਏ ਮਨੁੱਖੀ ਅਧਿਕਾਰ ਮੰਚ ਦੇ ਕਾਰਕੁਨ।

ਗੁਰਦੀਪ ਸਿੰਘ ਲਾਲੀ
ਸੰਗਰੂਰ, 27 ਅਗਸਤ
ਮਨੁੱਖੀ ਅਧਿਕਾਰ ਮੰਚ ਪੰਜਾਬ ਦੀ ਜ਼ਿਲ੍ਹਾ ਇਕਾਈ ਵੱਲੋਂ ਕੋਲਕਾਤਾ ਵਿਚ ਮਹਿਲਾ ਡਾਕਟਰ ਨਾਲ ਜਬਰ-ਜਨਾਹ ਅਤੇ ਕਤਲ ਦੀ ਵਾਪਰੀ ਘਟਨਾ ਦੇ ਵਿਰੋਧ ਵਿਚ ਜ਼ਿਲ੍ਹਾ ਪ੍ਰਧਾਨ ਗੁਰਜੰਟ ਸਿੰਘ ਸਾਂਗਾ ਅਤੇ ਜ਼ਿਲ੍ਹਾ ਚੇਅਰਪਰਸਨ ਇਸਤਰੀ ਵਿੰਗ ਪਰਮਜੀਤ ਕੌਰ ਦੀ ਅਗਵਾਈ ਹੇਠ ਰੋਸ ਮਾਰਚ ਕੀਤਾ ਗਿਆ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਪੁੱਜ ਕੇ ਰੋਸ ਪ੍ਰਦਰਸ਼ਨ ਕਰਦਿਆਂ ਮੰਗ ਪੱਤਰ ਸੌਂਪਿਆ ਗਿਆ। ਰੋਸ ਮਾਰਚ ਦੌਰਾਨ ਮਨੁੱਖੀ ਅਧਿਕਾਰ ਮੰਚ ਦੇ ਕੌਮੀ ਪ੍ਰਧਾਨ ਡਾ. ਜਸਵੰਤ ਸਿੰਘ ਖੇੜਾ, ਕੌਮੀ ਕੋਆਰਡੀਨੇਟਰ ਗੁਰਕੀਰਤ ਸਿੰਘ ਖੇੜਾ, ਕੌਮੀ ਚੇਅਰਪਰਸਨ ਇਸਤਰੀ ਵਿੰਗ ਨੀਰੂ ਤੁਲੀ, ਕੌਮੀ ਮੁੱਖ ਸਲਾਹਕਾਰ ਰੋਹਿਤ ਤੁਲੀ, ਸੁਖਦਰਸ਼ਨ ਸਿੰਘ ਚੇਅਰਮੈਨ ਆਰ.ਟੀ.ਆਈ. ਸੈੱਲ ਪੰਜਾਬ, ਪਰਗਟ ਸਿੰਘ ਗਾਗਾ ਮੁੱਖ ਸਕੱਤਰ ਪੰਜਾਬ ਅਤੇ ਰਾਮ ਸਿੰਘ ਚੇਅਰਮੈਨ ਮਾਨਸਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਬੁਲਾਰਿਆਂ ਨੇ ਕਿਹਾ ਕਿ ਕੋਲਕਾਤਾ ਦੇ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਵਾਪਰੀ ਸ਼ਰਮਨਾਕ ਘਟਨਾ ਦੇਸ਼ ਦੇ ਮੱਥੇ ’ਤੇ ਕਲੰਕ ਹੈ ਜਿਸ ਨਾਲ ਦੇਸ਼ ਭਰ ਦੇ ਇਨਸਾਫਪੰਸਦ ਲੋਕਾਂ ਦੇ ਹਿਰਦੇ ਵਲੂੰਧਰੇ ਗਏ। ਇਸ ਮੌਕੇ ਡਾ. ਖੇੜਾ ਨੇ ਚਿੰਤਾ ਜਤਾਉਂਦਿਆਂ ਕਿਹਾ ਕਿ ਪੁਲੀਸ ਦੇ ਭੇਸ ਵਿੱਚ ਆਪਣੀਆਂ ਨਾਜ਼ਾਇਜ਼ ਸ਼ਕਤੀਆਂ ਦੀ ਦੁਰਵਰਤੋਂ ਕਰਨ ਵਾਲਿਆਂ ’ਤੇ ਵੀ ਪ੍ਰਸ਼ਾਸਨ ਵੱਲੋਂ ਸ਼ਿਕੰਜਾ ਕੱਸਿਆ ਜਾਵੇ। ਜਬਰ ਜਨਾਹ ਦੇ ਦੋਸ਼ੀਆਂ ਨੂੰ ਭਾਰਤੀ ਸੰਵਿਧਾਨ ਮੁਤਾਬਿਕ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ। ਜੇ ਹੋ ਸਕੇ ਤਾਂ ਅਜਿਹੇ ਦਰਿੰਦਿਆਂ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇ ਤਾਂ ਜੋ ਅਜਿਹੀ ਸੋਚ ਰੱਖਣ ਵਾਲਿਆਂ ਦੇ ਦਿਲ ਵਿੱਚ ਮੌਤ ਦੀ ਸਜ਼ਾ ਦਾ ਡਰ ਬੈਠ ਸਕੇ। ਇਸ ਮੌਕੇ ਨੀਰੂ ਤੁਲੀ ਅਤੇ ਜਸਵੀਰ ਕੌਰ ਨੇ ਕਿਹਾ ਕਿ ਔਰਤਾਂ ’ਤੇ ਕੀਤੇ ਜਾ ਰਹੇ ਅੱਤਿਆਚਾਰ ਨੂੰ ਤੁਰੰਤ ਬੰਦ ਕੀਤਾ ਜਾਵੇ । ਪਹਿਲ ਦੇ ਆਧਾਰ ’ਤ ਸੁਰੱਖਿਆ ਦਾ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਪ੍ਰਕਾਸ਼ ਸਿੰਘ ਖ਼ਾਲਸਾ, ਨਾਜ਼ਰ ਸਿੰਘ ਲਹਿਲ, ਸਤਨਾਮ ਸਿੰਘ ਨਾਗਰੀ, ਰਣਜੀਤ ਸਿੰਘ ਨਾਗਰੀ, ਕੋਮਲ ਰਾਣੀ, ਪੂਨਮ ਰਾਣੀ, ਅਮਰੀਕ ਸਿੰਘ ਬਰਾੜ, ਕੰਵਲਜੀਤ ਸਿੰਘ ਬਾਵਾ, ਸੰਦੀਪ ਕੌਰ, ਰਾਕੇਸ਼ ਸਿੰਘ, ਰਣਜੀਤ ਸਿੰਘ ਅਤੇ ਰਾਮ ਸਿੰਘ ਲਹਿਲ ਆਦਿ ਵੀ ਰੋਸ ਮਾਰਚ ਦਾ ਹਿੱਸਾ ਬਣੇ।

Advertisement

Advertisement