ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਵੱਲੋਂ ਰੋਸ ਮਾਰਚ

08:03 AM Apr 17, 2024 IST
ਰੋਸ ਮਾਰਚ ਕਰਦੀਆਂ ਆਸ਼ਾ ਵਰਕਰਾਂ ਤੇ ਹੋਰ। -ਫੋਟੋ: ਪ੍ਰੀਤ

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 16 ਅਪਰੈਲ
ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰਜ਼ ਯੂਨੀਅਨ ਵੱਲੋਂ ਵਰਕਰਾਂ ਦੀ ਸੇਵਾਮੁਕਤੀ ਉਮਰ 58 ਸਾਲ ਕਰਨ ਦੇ ਵਿਰੋਧ ਵਿੱਚ ਸ਼ਹਿਰ ਵਿੱਚ ਰੋਸ ਮਾਰਚ ਕਰ ਕੇ ਜ਼ਿਲ੍ਹਾ ਸਿਹਤ ਅਫ਼ਸਰ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਚੇਅਰਮੈਨ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ ਗਿਆ। ਇਸ ਮੌਕੇ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਕਰਮਜੀਤ ਕੌਰ, ਹਰਪਾਲ ਕੌਰ ਅਤੇ ਪਰਮਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਰਕਰਾਂ ਨੂੰ ਖਾਲੀ ਹੱਥ ਘਰ ਤੋਰਨ ਦੀਆਂ ਸਾਜਿਸ਼ਾਂ ਕਰ ਰਹੀ ਹੈ। ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਵਿਰੋਧੀ ਪੱਤਰ ਨੂੰ ਵਾਪਸ ਨਾ ਲਿਆ ਗਿਆ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਵਰਕਰਾਂ ਦੀ ਸੇਵਾਮੁਕਤੀ ਉਮਰ 65 ਸਾਲ ਕੀਤੀ ਜਾਵੇ, ਸੇਵਾਮੁਕਤੀ ਮੌਕੇ ਹਰ ਵਰਕਰ ਨੂੰ ਪੰਜ ਲੱਖ ਦਾ ਗਰੈਚੁਟੀ ਦਿੱਤੀ ਜਾਵੇ ਤੇ ਇਸ ਤੋਂ ਬਾਅਦ ਹਰ ਮਹੀਨੇ 10 ਹਜ਼ਾਰ ਰੁਪਏ ਪੈਨਸ਼ਨ ਦਿੱਤੀ ਜਾਵੇ। ਸਹਿਯੋਗੀ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਸੁਰਿੰਦਰ ਕੁਮਾਰ, ਮਨਿੰਦਰ ਸਿੰਘ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸੁਖਪ੍ਰੀਤ ਕੌਰ, ਨੌਨਿਹਾਲ ਸਿੰਘ, ਮਮਤਾ ਆਜ਼ਾਦ ਅਤੇ ਮਿੱਡ-ਡੇਅ ਮੀਲ ਵਰਕਰ ਯੂਨੀਅਨ ਵੱਲੋਂ ਰਮਨਦੀਪ ਕੌਰ ਨੇ ਵੀ ਮੰਗਾਂ ਦਾ ਸਮਰਥਨ ਕੀਤਾ। ਇਸ ਮੌਕੇ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰਜ਼ ਯੂਨੀਅਨ ਦੇ ਸੁਰਿੰਦਰਪਾਲ ਕੌਰ, ਸਰਬਜੀਤ ਕੌਰ, ਕੁਲਵਿੰਦਰ ਕੌਰ, ਨਿਰਮਲ ਕੌਰ ਤੇ ਪਰਮਜੀਤ ਕੌਰ ਦੀ ਅਗਵਾਈ ਹੇਠ ਵਰਕਰ ਸ਼ਾਮਲ ਸਨ।

Advertisement

Advertisement
Advertisement