ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੀਟੀਐੱਫ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਰੋਸ ਮਾਰਚ

07:46 AM May 23, 2024 IST
ਬਠਿੰਡਾ ਵਿਚ ਰੋਸ ਮਾਰਚ ਕਰਦੇ ਹੋਏ ਡੀਟੀਐੱਫ ਦੇ ਕਾਰਕੁਨ।

ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 22 ਮਈ
ਡੈਮੋਕਰੇਟਿਕ ਟੀਚਰ ਫਰੰਟ ਬਠਿੰਡਾ ਨੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਆਰਥਿਕ ਮੰਗਾਂ ਪ੍ਰਤੀ ਧਾਰੀ ਚੁੱਪ ਖ਼ਿਲਾਫ਼ ਰੋਸ ਮਾਰਚ ਕਰਕੇ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ ਪੱਤਰ ਦਿੱਤਾ ਹੈ। ਰੋਸ ਮਾਰਚ ਨੂੰ ਸੰਬੋਧਨ ਕਰਦਿਆਂ ਡੀਟੀਐੱਫ ਦੇ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਅਤੇ ਸਕੱਤਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਅਧਿਆਪਕਾਂ ਦੀਆਂ ਮੰਗਾਂ ਲਟਕ ਰਹੀਆਂ ਹਨ, ਜਿਨ੍ਹਾਂ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰਨਾ, ਡੀਏ ਅਤੇ ਸੋਧੇ ਹੋਏ ਤੇ ਪੇਅ ਕਮਿਸ਼ਨ ਦੇ ਬਕਾਏ ਜਾਰੀ ਕਰਨਾ, ਪੇਂਡੂ ਭੱਤੇ ਸਣੇ 37 ਤਰ੍ਹਾਂ ਦੇ ਕੱਟੇ ਹੋਏ ਭੱਤੇ ਲਾਗੂ ਕਰਨਾ, ਵਿਭਾਗ ਅੰਦਰ ਵੱਖ ਵੱਖ ਠੇਕੇਦਾਰੀ ਸਕੀਮਾਂ ਅਧੀਨ ਭਰਤੀ ਬੰਦ ਕਰਕੇ ਮੁਲਾਜ਼ਮਾਂ ਨੂੰ ਫੁੱਲ ਸਕੇਲ ਉੱਤੇ ਪੱਕੇ ਕਰਨਾ ਆਦਿ ਮੰਗਾਂ ਪੰਜਾਬ ਸਰਕਾਰ ਨੇ ਅਣਦੇਖੀਆਂ ਕੀਤੀਆਂ ਹੋਈਆਂ ਹਨ। ਇਸ ਮੌਕੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ, ਮੀਤ ਪ੍ਰਧਾਨ ਵਿਕਾਸ ਗਰਗ, ਜਥੇਬੰਦਕ ਸਕੱਤਰ ਕੁਲਵਿੰਦਰ ਸਿੰਘ, ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਅਤੇ ਵਿੱਤ ਸਕੱਤਰ ਅਨਿਲ ਭੱਟ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਸਮੇਂ ਆਪਣੀਆਂ ਮੰਗਾਂ ਲਈ ਆਵਾਜ਼ ਬੁਲੰਦ ਕਰਨ।

Advertisement

ਸਰਕਾਰ ਦੀ ਵਾਅਦਾਖ਼ਿਲਾਫ਼ੀ ਵਿਰੁੱਧ ਰੋਸ ਪ੍ਰਦਰਸ਼ਨ

ਫਰੀਦਕੋਟ (ਨਿੱਜੀ ਪੱਤਰ ਪ੍ਰੇਰਕ): ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਦੇਖਿਆ ਕਰਨ ਖ਼ਿਲਾਫ਼ ਡੈਮੋਕਰੇਟਿਕ ਟੀਚਰਜ਼ ਫਰੰਟ ਫਰੀਦਕੋਟ ਵੱਲੋਂ ਇੱਥੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਦੌਰਾਨ ਡੀਟੀਐੱਫ ਫਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸੁੱਖੀ ਅਤੇ ਸਕੱਤਰ ਗਗਨ ਪਾਹਵਾ ਨੇ ਕਿਹਾ ਕਿ ਸੂਬਾ ਕਮੇਟੀ ਵੱਲੋਂ ਤਹਿ ਪ੍ਰੋਗਰਾਮ ਅਨੁਸਾਰ ਜਥੇਬੰਦੀ ਵੱਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਮੁਲਾਜ਼ਮਾਂ ਦੀਆਂ ਮੰਗਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ, ਜਿਸ ਕਰ ਕੇ ਮੁਲਾਜ਼ਮ ਤਬਕਿਆਂ ਅੰਦਰ ਭਾਰੀ ਰੋਸ ਹੈ। ਜਥੇਬੰਦੀ ਦੇ ਕੁਲਦੀਪ ਸਿੰਘ ਘਣੀਆ, ਅਜਾਇਬ ਸਿੰਘ ਅਤੇ ਕੁਲਵਿੰਦਰ ਸਿੰਘ ਬਰਾੜ ਨੇ ਕਿਹਾ ਕਿ ‘ਆਪ’ ਸਰਕਾਰ ਦੀ ਲਗਭਗ ਸਵਾ ਦੋ ਸਾਲ ਦੀ ਕਾਰਗੁਜ਼ਾਰੀ ਨਾਂਹ ਦੇ ਬਰਾਬਰ ਹੈ।

Advertisement
Advertisement
Advertisement