ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਵੱਲੋਂ ਅਕਾਲੀ ਉਮੀਦਵਾਰ ਖ਼ਿਲਾਫ਼ ਰੋਸ ਮਾਰਚ

10:52 AM May 26, 2024 IST
ਰੋਸ ਮੁਜ਼ਾਹਰਾ ਕਰਦੇ ਹੋਏ ਸੰਯੁਕਤ ਕਿਸਾਨ ਮੋਰਚੇ ਦੇ ਆਗੂ।

ਕੁਲਦੀਪ ਸਿੰਘ ਬਰਾੜ
ਮੰਡੀ ਘੁਬਾਇਆ, 25 ਮਈ
ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਵੱਲੋਂ ਫਿਰੋਜ਼ਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਦੇ ਖ਼ਿਲਾਫ਼ ਬਾਸਮਤੀ ਦੀ 70 ਲੱਖ ਦੇ ਕਰੀਬ ਅਦਾਇਗੀ ਨਾ ਕਰਨ ਵਿਰੁੱਧ ਜਲਾਲਾਬਾਦ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਮੋਰਚੇ ਚਿਤਾਵਨੀ ਦਿੱਤੀ ਕਿ ਪੀੜਤ ਕਿਸਾਨਾਂ ਅਤੇ ਕਮਿਸ਼ਨ ਏਜੰਟ ਨੂੰ ਇਨਸਾਫ ਦਿਵਾਉਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਮੋਰਚੇ ’ਚ ਸ਼ਾਮਲ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ, ਮੀਤ ਪ੍ਰਧਾਨ ਕੁਲਵਿੰਦਰ ਸਿੰਘ, ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਢੰਡੀਆਂ, ਬਲਾਕ ਪ੍ਰਧਾਨ ਪ੍ਰਵੀਨ ਮੌਲਵੀ ਵਾਲਾ, ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੁਰਜਗਿੱਲ) ਦੇ ਬਿਸ਼ਨ ਚੌਹਾਨਾਂ ਅਤੇ ਪ੍ਰਲਾਦ ਸਿੰਘ ਦੱਸਿਆ ਕਿ ਸਾਬਕਾ ਸੰਸਦ ਮੈਂਬਰ ਮਰਹੂਮ ਜੋਰਾ ਸਿੰਘ ਮਾਨ ਦੇ ਪੁੱਤਰ ਨਰਦੇਵ ਸਿੰਘ ਬੌਬੀ ਮਾਨ ਦੀ ਸਨਮਾਨ ਰਾਈਸ ਮਿੱਲ ਐਗਰੋਂ ਜਲਾਲਾਬਾਦ ਵੱਲੋਂ ਕਿਸਾਨਾਂ ਦੁਆਰਾ ਵੇਚੀ ਗਈ ਝੋਨੇ ਦੀ ਫ਼ਸਲ ਦੀ 70 ਲੱਖ ਦੇ ਕਰੀਬ ਅਦਾਇਗੀ ਨਹੀਂ ਕੀਤੀ ਜਿਸ ਕਰਕੇ ਇਲਾਕੇ ਦੇ ਕਿਸਾਨਾਂ ਵਿਚ ਇਸ ਦਾ ਭਾਰੀ ਰੋਸ ਹੈ। ਇਸੇ ਰੋਸ ਦੇ ਵਜੋਂ ਜਲਾਲਾਬਾਦ ਦੇ ਵਿੱਚ ਵੀ ਪਿਛਲੇ ਸਾਲ ਇਨ੍ਹਾਂ ਖਿਲਾਫ਼ ਕਿਰਤੀ ਕਿਸਾਨ ਯੂਨੀਅਨ ਵੱਲੋਂ ਜ਼ੋਰਦਾਰ ਮੁਜ਼ਾਹਰਾ ਕੀਤਾ ਗਿਆ ਸੀ। ਇਸ ਦੇ ਮਾਲਕ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਨਰਦੇਵ ਸਿੰਘ ਮਾਨ ਨੇ ਉਸ ਸਮੇਂ ਇਹ ਗੱਲ ਮੰਨੀ ਸੀ ਕਿ ਉਹ ਆਉਣ ਵਾਲੇ ਦਿਨਾਂ ਦੇ ਵਿੱਚ ਕਿਸਾਨਾਂ ਦੇ ਪੈਸੇ ਮੋੜ ਦੇਣਗੇ ਪਰ ਹੁਣ ਤੱਕ ਉਨ੍ਹਾਂ ਨੇ ਪੈਸੇ ਮੋੜਨ ਦੇ ਮਾਮਲੇ ਵਿੱਚ ਵੀ ਟਾਲਮਟੋਲ ਵਾਲੀ ਨੀਤੀ ਅਪਣਾਈ ਹੋਈ ਹੈ। ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ 28 ਮਈ ਨੂੰ ਮੰਡੀ ਗੁਰੂਹਰਸਹਾਏ ਵਿੱਚ ਇਨ੍ਹਾਂ ਖਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰੇ ਕੀਤੇ ਜਾਣਗੇ।

Advertisement

Advertisement
Advertisement