ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਰੋਸ ਮਾਰਚ

09:36 PM Jun 23, 2023 IST

ਪੱਤਰ ਪ੍ਰੇਰਕ

Advertisement

ਜ਼ੀਰਾ, 7 ਜੂਨ

ਸੂਬਾ ਕਮੇਟੀ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਜ਼ੀਰਾ ਵਿੱਚ ਰੋਸ ਮਾਰਚ ਕੀਤਾ, ਜਿਸ ਵਿੱਚ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।

Advertisement

ਇਸ ਮੌਕੇ ਆਗੂਆਂ ਅਤੇ ਵਰਕਰਾਂ ਨੇ ਜ਼ੀਰਾ ਸ਼ਹਿਰ ਦੇ ਘੰਟਾ ਘਰ ਮੁੱਖ ਚੌਂਕ ਤੋਂ ਸ਼ੁਰੂ ਹੋ ਕੇ ਡੀ.ਐੱਸ.ਪੀ ਦਫਤਰ ਜ਼ੀਰਾ ਤੱਕ ਅਸਮਾਨ ਗੁੰਜਾਊ ਨਾਅਰਿਆਂ ਨਾਲ ਮਾਰਚ ਕੀਤਾ। ਅੱਜ ਦੇ ਰੋਸ ਮਾਰਚ ਦੀਆਂ ਮੰਗਾਂ ਬਾਰੇ ਸੂਬਾ ਪ੍ਰਧਾਨ ਨੇ ਸੰਬੋਧਨ ਕਰਦਿਆਂ ਆਖਿਆ ਕਿ ਸ਼ਰਾਬ ਫੈਕਟਰੀ ਘੋਲ ਵਿੱਚ ਹੁਣ ਜਦੋਂ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਰਿਪੋਰਟ ਆਉਣ ਨਾਲ ਇਹ ਸਾਬਤ ਹੋ ਚੁੱਕਾ ਹੈ ਕਿ ਫੈਕਟਰੀ ਮਾਲਕ ਦੋਸ਼ੀ ਹਨ ਤੇ ਸੰਘਰਸ਼ ਕਰ ਰਹੇ ਲੋਕ ਠੀਕ ਸਾਬਤ ਹੋਏ ਹਨ, ਫਿਰ ਵੀ ਅਜੇ ਤੱਕ ਲੋਕਾਂ ‘ਤੇ ਦਰਜ ਕੀਤੇ ਪਰਚੇ ਰੱਦ ਨਹੀ ਕੀਤੇ ਗਏ, ਬੰਦੀ ਸਿੰਘਾਂ ਦੀ ਰਿਹਾਈ ‘ਤੇ ਵੀ ਸਰਕਾਰ ਚੁੱਪ ਵੱਟ ਕੇ ਬੈਠੀ ਹੋਈ ਹੈ, ਪੰਜਾਬ ਦੇ ਦਰਿਆਈ ਪਾਣੀਆਂ ਦੀ ਲੁੱਟ ਲੰਮੇ ਸਮੇਂ ਤੋਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਇਹ ਮਾਰਚ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੂੰ ਚਿਤਾਵਨੀ ਹੈ, ਜੇਕਰ ਉਕਤ ਮੰਗਾਂ ‘ਤੇ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

Advertisement