ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੀਟੀਬੀ ਦਸੂਹਾ ਵੱਲੋਂ ਕੋਲਕਾਤਾ ਕਾਂਡ ਖ਼ਿਲਾਫ਼ ਰੋਸ ਮਾਰਚ

10:48 AM Sep 05, 2024 IST
ਦਸੂਹਾ ਵਿੱਚ ਰੋਸ ਪ੍ਰਦਰਸ਼ਨ ਕਰਦੀਆਂ ਹੋਈਆਂ ਵਿਦਿਆਰਥਣਾਂ।

ਭਗਵਾਨ ਦਾਸ ਸੰਦਲ
ਦਸੂਹਾ, 4 ਸਤੰਬਰ
ਇੱਥੇ ਗੁਰੂ ਤੇਗ ਬਹਾਦਰ ਐਜ਼ੂਕੇਸ਼ਨ ਟਰੱਸਟ ਦਸੂਹਾ ਵੱਲੋਂ ਕੋਲਕਾਤਾ ਕਾਂਡ ਖ਼ਿਲਾਫ਼ ਮੋਮਬੱਤੀ ਮਾਰਚ ਕੀਤਾ ਗਿਆ, ਜਿਸ ਵਿੱਚ ਟਰੱਸਟ ਵੱਲੋਂ ਜੀਟੀਬੀ ਖਾਲਸਾ ਕਾਲਜ ਫਾਰ ਵਿਮੈਨ ਅਤੇ ਜੀਟੀਬੀ ਖਾਲਸਾ ਕਾਲਜ ਬੀ.ਐਡ) ਆਫ ਐਜੂਕੇਸ਼ਨ ਦੇ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਰੋਸ ਮਾਰਚ ਕਾਲਜ ਕੈਂਪਸ ਤੋਂ ਆਰੰਭ ਹੋ ਕੇ ਵੱਖ ਵੱਖ ਬਜ਼ਾਰਾਂ ਵਿੱਚੋਂ ਹੁੰਦਾ ਹੋਇਆ ਐੱਸਡੀਐੱਮ ਦਫ਼ਤਰ ਪੁੱਜਿਆ। ਇਸ ਮਾਮਲੇ ਵਿੱਚ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਅਤੇ ਸਖਤ ਸਜ਼ਾਵਾਂ ਦੇਣ ਦੀ ਮੰਗ ਸਬੰਧੀ ਐੱਸਡੀਐੱਮ ਪਰਦੀਪ ਸਿੰਘ ਬੈਂਸ (ਪੀਸੀਐੱਸ) ਨੂੰ ਮੰਗ ਪੱਤਰ ਸੌਂਪਿਆ ਗਿਆ।
ਰੋਸ ਮਾਰਚ ਦੌਰਾਨ ਵਿਦਿਆਰਥਣਾਂ ਨੇ ਹੱਥਾਂ ਵਿੱਚ ਸਲੋਗਨਾਂ ਵਾਲੀਆਂ ਤਖ਼ਤੀਆਂ ਫੜ ਕੇ ਕੋਲਕਾਤਾ ਵਿੱਚ ਮਹਿਲਾ ਡਾਕਟਰ ਨਾਲ ਕਥਿਤ ਜਬਰ-ਜਨਾਹ ਮਗਰੋਂ ਹੱਤਿਆ ਖ਼ਿਲਾਫ਼ ਰੋਸ ਜਤਾਇਆ। ਕਾਲਜ ਪੁੱਜਣ ’ਤੇ ਪ੍ਰਿੰਸੀਪਲ ਡਾ. ਵਰਿੰਦਰ ਕੌਰ, ਪ੍ਰਿੰਸੀਪਲ ਸੰਦੀਪ ਕੌਰ ਬੋਸਕੀ ਤੇ ਡੀਨ ਡਾ. ਰੁਪਿੰਦਰ ਕੌਰ ਰੰਧਾਵਾ ਨੇ ਆਪਣੇ ਸੰਬੋਧਨ ‘ਚ ਆਖਿਆ ਕਿ ਅਫਸੋਸ ਦੀ ਗੱਲ ਹੈ ਕਿ ਅਜ਼ਾਦੀ ਦੇ 77 ਸਾਲ ਬੀਤਣ ਮਗਰੋਂ ਵੀ ਦੇਸ਼ ਦੀਆਂ ਧੀਆਂ ਸੁਰੱਖਿਅਤ ਨਹੀ ਹਨ, ਜਦੋਂ ਕਿ ਇਸ ਸਬੰਧੀ ਸਰਕਾਰਾਂ ਨੂੰ ਯੋਗ ਉਪਰਾਲੇ ਕਰਨੇ ਚਾਹੀਦੇ ਹਨ।

Advertisement

Advertisement