ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬੀ ਯੂਨੀਵਰਸਿਟੀ ਦੇ ਗੈਸਟ ਫੈਕਲਟੀ ਪ੍ਰੋਫੈਸਰਾਂ ਵੱਲੋਂ ਰੋਸ ਮਾਰਚ

07:07 AM Jul 30, 2024 IST
ਪੰਜਾਬੀ ਯੂਨੀਵਰਸਿਟੀ ਵਿੱਚ ਰੋਸ ਮਾਰਚ ਕਰਦੇ ਹੋਏ ਗੈਸਟ ਫੈਕਲਟੀ ਪ੍ਰੋਫੈਸਰ।

ਗੁਰਨਾਮ ਸਿੰਘ ਅਕੀਦਾ
ਪਟਿਆਲਾ, 29 ਜੁਲਾਈ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨੇਬਰਹੁੱਡ ਕੈਂਪਸ ਅਤੇ ਕਾਂਸਟੀਚੂਐਂਟ ਕਾਲਜਾਂ ਵਿੱਚ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ (ਗੈਸਟ ਫੈਕਲਟੀ) ਵੱਲੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਡੀਨ ਅਕਾਦਮਿਕ ਮਾਮਲਿਆਂ ਦੇ ਦਫ਼ਤਰ ਅੱਗੇ ਲਾਇਆ ਪੱਕਾ ਧਰਨਾ ਅੱਠਵੇਂ ਦਿਨ ਵੀ ਜਾਰੀ ਰਿਹਾ। ਅੱਜ ਸਹਾਇਕ ਪ੍ਰੋਫੈਸਰਾਂ ਨੇ ਪੂਰੀ ਯੂਨੀਵਰਸਿਟੀ ਵਿੱਚ ਰੋਸ ਮਾਰਚ ਕਰਨ ਮਗਰੋਂ ਯੂਨੀਵਰਸਿਟੀ ਦਾ ਮੇਨ ਗੇਟ ਬੰਦ ਕਰ ਦਿੱਤਾ।
ਇਸ ਦੌਰਾਨ ਉਨ੍ਹਾਂ ਨੇ ਆਮ ਲੋਕਾਂ ਨੂੰ ਆਪਣੇ ਮਸਲੇ ਬਾਰੇ ਦੱਸਿਆ। ਮਹਿਲਾ ਆਗੂਆਂ ਵੱਲੋਂ ਚਿਤਾਵਨੀ ਦਿੱਤੀ ਗਈ ਕਿ ਇਸ ਧਰਨੇ ਵਿੱਚ ਬਹੁਤ ਸਾਰੀਆਂ ਮਹਿਲਾਂ ਪ੍ਰੋਫੈਸਰ ਵੀ ਹਾਜ਼ਰ ਹੋ ਰਹੀਆਂ ਹਨ, ਜਿਨ੍ਹਾਂ ਵਿੱਚੋਂ ਕਈ ਮਹਿਲਾ ਪ੍ਰੋਫੈਸਰ ਗਰਭਵਤੀ ਹਨ ਜੇਕਰ ਉਨ੍ਹਾਂ ਦਾ ਕੋਈ ਵੀ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਡੀਨ ਅਤੇ ਬਾਕੀ ਯੂਨੀਵਰਸਿਟੀ ਅਥਾਰਿਟੀ ਸਮੇਤ ਪੰਜਾਬ ਸਰਕਾਰ ਦੀ ਹੋਵੇਗੀ। ਯੂਨੀਅਨ ਆਗੂਆਂ ਨੇ ਕਿਹਾ ਕਿ ਜੇ ਉਨ੍ਹਾਂ ਨੂੰ ਪੜ੍ਹਾਉਣ ਦੀ ਪ੍ਰਵਾਨਗੀ ਨਹੀਂ ਦਿੱਤੀ ਜਾਂਦੀ ਤਾਂ ਉਨ੍ਹਾਂ ਵੱਲੋਂ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਵਿਦਿਆਰਥੀ ਜਥੇਬੰਦੀਆਂ ਨੂੰ ਨਾਲ ਲੈ ਕੇ ਯੂਨੀਵਰਸਿਟੀ ਨੂੰ ਪੱਕੇ ਤੌਰ ’ਤੇ ਬੰਦ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਯੂਨੀਵਰਸਿਟੀ ਵਿੱਚ ਹੋਏ ਘਪਲਿਆਂ ਨੂੰ ਵੀ ਸਾਹਮਣੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਅਧਿਆਪਕਾਂ ਦੀ ਮੁੜ ਇੰਟਰਵਿਊ ਦਾ ਵਿਰੋਧ ਕਰਦੇ ਹਨ।
ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਪੂਰੀ ਤਰ੍ਹਾਂ ਲਾਗੂ ਨਹੀਂ ਕੀਤੀ ਜਾ ਰਹੀ। ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਨੀਤੀ ਤਹਿਤ ਦਲਿਤ ਵਿਦਿਆਰਥੀਆਂ ਤੋਂ ਕਿਸੇ ਵੀ ਤਰ੍ਹਾਂ ਦੀ ਫ਼ੀਸ ਨਹੀਂ ਵਸੂਲੀ ਜਾ ਸਕਦੀ ਪਰ ਯੂਨੀਵਰਸਿਟੀ ਪ੍ਰਸ਼ਾਸਨ ਦਲਿਤ ਵਿਦਿਆਰਥੀਆਂ ਤੋਂ ਪੀਟੀਏ ਫ਼ੰਡ ਦੇ ਰੂਪ ਵਿੱਚ ਫ਼ੀਸ ਵਸੂਲ ਰਹੀ ਹੈ, ਜੋ ਕਿ ਬਿਲਕੁਲ ਗ਼ਲਤ ਹੈ।
ਗੈਸਟ ਫੈਕਲਟੀ ਯੂਨੀਅਨ ਹਰ ਵਿਦਿਆਰਥੀਆਂ ਤੋਂ ਪੀਟੀਏ ਫ਼ੰਡ ਵਸੂਲਣ ਦੇ ਵਿਰੁੱਧ ਹੈ। ਅੱਜ ਡਾਕਟਰ ਅੰਬੇਡਕਰ ਸਟੂਡੈਂਟ ਫ਼ਰੰਟ ਆਫ਼ ਇੰਡੀਆ ਵੱਲੋਂ ਗਗਨਦੀਪ ਸਿੰਘ ਅਤੇ ਪੰਜਾਬ ਸਟੂਡੈਂਟਸ ਫੈਡਰੇਸ਼ਨ ਵੱਲੋਂ ਗਗਨਦੀਪ ਸਿੰਘ ਵੱਲੋਂ ਧਰਨੇ ਦੀ ਹਮਾਇਤ ਕੀਤੀ ਗਈ।
ਇਸ ਤੋਂ ਪਹਿਲਾਂ ਭਾਰਤੀ ਅੰਬੇਡਕਰ ਮਿਸ਼ਨ ਵੀ ਇਸ ਧਰਨੇ ਦੀ ਹਮਾਇਤ ਕਰ ਚੁੱਕਾ ਹੈ। ਜ਼ਿਕਰਯੋਗ ਹੈ ਕਿ ਯੂਨੀਅਨ ਆਗੂ ਸਿੱਖਿਆ ਮੰਤਰੀ ਹਰਜੋਤ ਸਿੰਘ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਮੁੱਖ ਮੰਤਰੀ ਮੀਡੀਆ ਸਲਾਹਕਾਰ ਬਲਤੇਜ ਪੰਨੂ ਨਾਲ ਮੁਲਾਕਾਤ ਕਰ ਚੁੱਕੇ ਹਨ ਅਤੇ ਉਨ੍ਹਾਂ ਨੇ ਵੀਸੀ ਨਾਲ ਗੱਲ ਕਰਕੇ ਮਸਲੇ ਦਾ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਹੈ। ਪੰਜਾਬ ਦੀਆਂ ਬਹੁਤ ਸਾਰੀਆਂ ਕਿਸਾਨ, ਮਜ਼ਦੂਰ, ਅਤੇ ਮੁਲਾਜ਼ਮ ਜਥੇਬੰਦੀਆਂ ਇਸ ਧਰਨੇ ਦੀ ਡਟਵੀਂ ਹਮਾਇਤ ਕਰ ਚੁੱਕੀਆਂ ਹਨ। ਯੂਨੀਅਨ ਆਗੂਆਂ ਵੱਲੋਂ ਕਿਹਾ ਗਿਆ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਨ੍ਹਾਂ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਡਾ. ਕੁਲਦੀਪ ਸਿੰਘ, ਜਗਸੀਰ ਸਿੰਘ, ਗੁਰਵਿੰਦਰ ਸਿੰਘ, ਡਾ ਬਲਵਿੰਦਰ ਸਿੰਘ, ਸੁਖਦੀਪ ਸਿੰਘ, ਕੁਲਦੀਪ ਸਿੰਘ ਸਰਦੂਲਗੜ੍ਹ, ਮਨਪ੍ਰੀਤ ਸਿੰਘ ਅਤੇ ਡਾ. ਕਰਮਜੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਪ੍ਰੋਫੈਸਰ ਸ਼ਾਮਲ ਸਨ।

Advertisement

Advertisement