For the best experience, open
https://m.punjabitribuneonline.com
on your mobile browser.
Advertisement

ਪੱਤਰਕਾਰਾਂ ਵੱਲੋਂ ਅੰਮ੍ਰਿਤਸਰ ਦੇ ਬਾਜ਼ਾਰਾਂ ’ਚ ਰੋਸ ਮਾਰਚ

07:59 AM May 03, 2024 IST
ਪੱਤਰਕਾਰਾਂ ਵੱਲੋਂ ਅੰਮ੍ਰਿਤਸਰ ਦੇ ਬਾਜ਼ਾਰਾਂ ’ਚ ਰੋਸ ਮਾਰਚ
ਏਡੀਜੀਪੀ ਹਰਪਾਲ ਸਿੰਘ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਦੇ ਹੋਏ ਪੱਤਰਕਾਰ। -ਫੋਟੋ: ਸੱਗੂ
Advertisement

ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 2 ਮਈ
ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਨਾਲ ਸਬੰਧਿਤ ਪੱਤਰਕਾਰਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਮਾਰਚ ਕੀਤਾ ਅਤੇ ਪੱਤਰਕਾਰਾਂ ’ਤੇ ਹੋ ਰਹੇ ਹਮਲਿਆਂ ਸਮੇਤ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪ੍ਰਵਾਨ ਕਰਨ ਅਤੇ ਗ੍ਰਿਫਤਾਰ ਕੀਤੇ ਗਏ ਪੱਤਰਕਾਰ ਰਾਜਿੰਦਰ ਸਿੰਘ ਤੱਗੜ ਨੂੰ ਬਿਨਾਂ ਕਿਸੇ ਦੇਰੀ ਤੋਂ ਰਿਹਾਅ ਕਰਨ ਦੀ ਮੰਗ ਕੀਤੀ ਗਈ।
ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਦੇ ਪ੍ਰਧਾਨ ਜਸਬੀਰ ਸਿੰਘ ਪੱਟੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਪੱਤਰਕਾਰਾਂ ਨੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਭੰਡਾਰੀ ਪੁੱਲ ਤੋਂ ਹਾਲ ਗੇਟ, ਭਰਾਵਾਂ ਦਾ ਢਾਬਾ, ਕੱਟੜਾ ਜੈਮਲ ਸਿੰਘ ਤੋ ਮੁੜ ਭੰਡਾਰੀ ਪੁੁੱਲ ਤੱਕ ਰੋਸ ਮਾਰਚ ਕੀਤਾ ਤੇ ਸਰਕਾਰ ਅਤੇ ਮੁੱਖ ਮੰਤਰੀ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮਾਰਚ ਨੂੰ ਸੰਬੋਧਨ ਕਰਦਿਆ ਪ੍ਰਧਾਨ ਪੱਟੀ ਨੇ ਪੰਜਾਬ ਸਰਕਾਰ ਤੋ ਮੰਗ ਕੀਤੀ ਗਈ ਕਿ ਲੰਮੇ ਸਮੇਂ ਤੋਂ ਅੰਮ੍ਰਿਤਸਰ ਵਿੱਚ ਬੈਠੇ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਸ਼ੇਰ ਜੰਗ ਸਿੰਘ ਹੁੰਦਲ ਦਾ ਤੁਰੰਤ ਤਬਾਦਲਾ ਕੀਤਾ ਜਾਵੇ। ਪੱਤਰਕਾਰਾਂ ’ਤੇ ਹੋ ਰਹੇ ਹਮਲਿਆਂ ਦਾ ਸਖਤ ਨੋਟਿਸ ਲੈਦਿਆ ਮੰਗ ਕੀਤੀ ਗਈ ਕਿ ਪੱਤਰਕਾਰ ਭਾਈਚਾਰੇ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਅਤੇ ਐਸੋਸੀਏਸ਼ਨ ਦੇ ਨੁੰਮਾਇੰਦਿਆ ਦੀ ਇੱਕ ਵਿਸ਼ੇਸ਼ ਮੀਟਿੰਗ ਮੁੱਖ ਮੰਤਰੀ ਨਾਲ ਤੁਰੰਤ ਕਰਵਾਈ ਜਾਵੇ। ਪੱਤਰਕਾਰਾਂ ਦਾ ਪਰਿਵਾਰਾਂ ਸਮੇਤ 10 ਲੱਖ ਦਾ ਮੈਡੀਕਲ ਬੀਮਾ ਕਰਵਾਇਆ ਜਾਵੇ। ਸਵ. ਪ੍ਰਕਾਸ਼ ਸਿੰਘ ਬਾਦਲ ਦੇ ਸਮੇਂ ਪੱਤਰਕਾਰਾਂ ਨੂੰ ਸਰਕਾਰੀ ਬੱਸਾਂ ਵਿੱਚ ਫਰੀ ਸਫਰ ਕਰਨ ਦੀ ਸਹੂਲਤ ਅਤੇ ਹਰ ਪੱਤਰਕਾਰ ਲਈ ਰੇਲਵੇ ਦੇ ਰਿਆੲਤੀ ਪਾਸ ਮੁੜ ਸ਼ੁਰੂ ਕੀਤੇ ਜਾਣ। ਸੂਬਾਈ ਤੇ ਰਾਸ਼ਟਰੀ ਪੱਧਰ ਦੇ ਸਾਰੇ ਟੌਲ ਪਲਾਜ਼ਿਆਂ ਤੋ ਪੱਤਰਕਾਰਾਂ ਦੀਆਂ ਆਵਾਜਾਈ ਫਰੀ ਕੀਤੀ ਜਾਵੇ ਨੂੰ ਮੁੜ ਬਹਾਲ ਕੀਤਾ ਜਾਵੇ। 58 ਸਾਲ ਦੀ ਉਮਰ ਪੂਰੀ ਕਰ ਚੁੱਕੇ ਪੱਤਰਕਾਰਾਂ ਨੂੰ ਕੈਪਟਨ ਸਰਕਾਰ ਵੇਲੇ ਸ਼ੁਰੂ ਕੀਤੀ ਗਈ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ। ਪ੍ਰਧਾਨ ਜਸਬੀਰ ਸਿੰਘ ਪੱਟੀ ਤੋਂ ਇਲਾਵਾ ਮਹਿਲਾਂ ਵਿੰਗ ਦੀ ਪ੍ਰਧਾਨ ਮਮਤਾ ਸ਼ਰਮਾ ਨੇ ਸਰਕਾਰ ਦੁਆਰਾ ਪੱਤਰਕਾਰ ਭਾਈਚਾਰੇ ਨੂੰ ਦਬਾਉਣ ਦੀਆਂ ਨੀਤੀਆਂ ਦਾ ਵਿਰੋਧ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਪੱਤਰਕਾਰਾਂ ਨਾਲ ਮੀਟਿੰਗ ਕਰਨ ਦਾ ਸਮਾਂ ਨਹੀਂ ਦਿੰਦੀ ਤਾਂ ਮੁੱਖ ਮੰਤਰੀ ਦਾ ਅੰਮ੍ਰਿਤਸਰ ਫੇਰੀ ਸਮੇਂ ਕਾਲੀਆਂ ਝੰਡੀਆਂ ਲੈ ਕੇ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਏਡੀਜੀਪੀ ਹਰਪਾਲ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਇੱਕ ਮੰਗ ਪੱਤਰ ਵੀ ਦਿੱਤਾ ਗਿਆ।

Advertisement

Advertisement
Author Image

joginder kumar

View all posts

Advertisement
Advertisement
×