ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਨੀਪੁਰ ਘਟਨਾ ਖ਼ਿਲਾਫ਼ ਜਥੇਬੰਦੀਆਂ ਵੱਲੋਂ ਰੋਸ ਮਾਰਚ

10:41 AM Jul 25, 2023 IST
ਧੂਰੀ ਵਿੱਚ ਸੋਮਵਾਰ ਨੂੰ ਰੋਸ ਮਾਰਚ ਕਰਦੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਆਗੂ ਤੇ ਕਾਰਕੁਨ।

ਨਿੱਜੀ ਪੱਤਰ ਪ੍ਰੇਰਕ
ਧੂਰੀ, 24 ਜੁਲਾਈ
ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਦੇਸ਼ ਨੂੰ ਸ਼ਰਮਸ਼ਾਰ ਕਰਨ ਵਾਲੀਆਂ ਮਨੀਪੁਰ ਦੀਆਂ ਘਟਨਾਵਾਂ ਨੂੰ ਲੈ ਕੇ ਇਥੇ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਸ਼ਹਿਰ ਅੰਦਰ ਵਿਸ਼ਾਲ ਰੋਸ ਮਾਰਚ ਕੀਤਾ ਗਿਆ ਅਤੇ ਕੇਂਦਰ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਦੋਸ਼ੀਆਂ ਨੂੰ ਕਰੜੀਆਂ ਸਜ਼ਾਵਾਂ ਦੇਣ ਦੀ ਮੰਗ ਕੀਤੀ। ਸ਼ਹਿਰ ‘ਚ ਰੋਸ ਮਾਰਚ ਕਰਨ ਤੋਂ ਪਹਿਲਾਂ ਵੱਖ ਵੱਖ ਜਥੇਬੰਦੀਆਂ ਦੇ ਆਗੂ ਤੇ ਵਰਕਰ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਇਕੱਤਰ ਹੋਏ ਜਿੱਥੇ ਬੁਲਾਰਿਆਂ ਨੇ ਤਿੱਖੇ ਸੁਰ ‘ਚ ਦੇਸ਼ ਨੂੰ ਸ਼ਰਮਸ਼ਾਰ ਕਰਨ ਵਾਲੀਆਂ ਮਨੀਪੁਰ ਦੀਆਂ ਘਟਨਾਵਾਂ ’ਤੇ ਡੂੰਘੀ ਵੇਦਨਾ ਪ੍ਰਗਟ ਕੀਤੀ ਅਤੇ ਮਨੀਪੁਰ ਦੇ ਹਾਲਾਤ ਲਈ ਉਥੋਂ ਦੀ ਸੂਬਾਈ ਅਤੇ ਕੇਂਦਰ ਦੀ ਫ਼ਾਸ਼ੀਵਾਦੀ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ। ਇਸ ਮੌਕੇ ਕਾਮਰੇਡ ਗੁਰਦਿਆਲ ਨਿਰਮਾਣ ਅਤੇ ਗੁਰਵਿੰਦਰ ਸਿੰਘ ਨੇ ਇਨਕਲਾਬੀ ਗੀਤਾਂ ਰਾਹੀਂ ਮਾਹੌਲ ਵਿੱਚ ਜੋਸ਼ ਭਰਿਆ। ਉਪਰੰਤ ਬਾਜ਼ਾਰਾਂ ‘ਚ ਰੋਸ ਮਾਰਚ ਕੀਤਾ ਗਿਆ ਜੋ ਤ੍ਰਿਵੈਣੀ ਚੌਕ ’ਚ ਸਮਾਪਤ ਹੋਇਆ।

Advertisement

ਵਿਦਿਆਰਥੀਆਂ ਵੱਲੋਂ ਮਨੀਪੁਰ ਘਟਨਾਵਾਂ ਖ਼ਿਲਾਫ਼ ਰੋਸ ਵਿਖਾਵਾ

ਰੋਸ ਜ਼ਾਹਰ ਕਰਦੇ ਹੋਏ ਵਿਦਿਆਰਥੀ।

ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਮਨੀਪੁਰ ਵਿੱਚ ਵਾਪਰੀਆਂ ਹਿੰਸਾ ਅਤੇ ਔਰਤਾਂ ਨਾਲ ਬਦਸਲੂਕ‌ੀ ਦੀਆਂ ਘਟਨਾਵਾਂ ਖ਼ਿਲਾਫ਼ ਪੰਜਾਬ ਸਟੂਡੈਂਟਸ ਯੂਨੀਅਨ ਦੀ ਜ਼ਿਲ੍ਹਾ ਇਕਾਈ ਵੱਲੋਂ ਜ਼ਿਲ੍ਹਾ ਆਗੂ ਕਮਲਦੀਪ ਕੌਰ ਅਤੇ ਰੁਕਸਾਨਾ ਦੀ ਅਗਵਾਈ ਵਿੱਚ ਰੋਸ ਵਿਖਾਵਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਮਨੀਪੁਰ ਦ‌ੀਆਂ ਘਟਨਾਵਾਂ ਭਾਰਤ ਦੇ ਲੋਕ ਤੰਤਰ ਦੇ ਮੱਥੇ ‘ਤੇ ਕਾਲਾ ਕਲੰਕ ਹਨ।

Advertisement

ਅਕਾਲੀ ਦਲ (ਅ) ਵੱਲੋਂ ਦੋਸ਼ੀਆਂ ਨੂੰ ਸਖਤ ਸਜ਼ਾ ਦੇਣ ਦੀ ਮੰਗ
ਧੂਰੀ (ਖੇਤਰੀ ਪ੍ਰਤੀਨਿਧ): ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਹਰਬੰਸ ਸਿੰਘ ਸਲੇਮਪੁਰ ਵਲੋਂ ਮਨੀਪੁਰ ਵਿਚ ਵਾਪਰ ਰਹੀਆਂ ਸ਼ਰਮਨਾਕ ਘਟਨਾਵਾਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਮਨੀਪੁਰ ਦੀ ਭਾਜਪਾ ਸਰਕਾਰ ਨੂੰ ਤੁਰੰਤ ਭੰਗ ਕਰਨ ਅਤੇ ਆਦਿਵਾਸੀ ਔਰਤਾਂ ਨੂੰ ਬੇਆਬਰੂ ਕਰਨ ਵਾਲੇ ਮੁਲਜ਼ਮਾਂ ਨੂੰ ਸਖਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਸਾਰੇ ਦੇਸ਼ ਦਾ ਅਪਮਾਨ ਹੋਇਆ ਹੈ। ਇੱਕ ਸਾਬਕਾ ਸੈਨਿਕ ਜਿਸ ਨੇ ਦੇਸ਼ ਦੀ ਰਾਖੀ ਕੀਤੀ ਹੋਵੇ, ਉਸ ਦੀ ਆਪਣੀ ਪਤਨੀ ਦੀ ਰਾਖੀ ਕਰਨ ਲਈ ਉਥੋਂ ਦੀ ਪੁਲੀਸ ਪ੍ਰਸ਼ਾਸਨ ਮੂਕ ਦਰਸ਼ਕ ਬਣੀ ਰਹੀ ਹੋਵੇ, ਇਸ ਤੋਂ ਮਾੜੀ ਗੱਲ ਹੋਰ ਕੀ ਹੋ ਸਕਦੀ ਹੈ। ਜੇ ਦੋਸ਼ੀਆਂ ਨੂੰ ਜਲਦ ਸਖ਼ਤ ਸਜ਼ਾਵਾਂ ਨਾ ਦਿੱਤੀਆਂ ਗਈਆਂ ਤਾਂ ਉਨ੍ਹਾਂ ਦੀ ਪਾਰਟੀ ਦਿੱਲੀ ਜਾ ਕੇ ਧਰਨਾ ਦੇਵੇਗੀ।

ਬਸਪਾ ਵਲੋਂ ਦੋਸ਼ੀਆਂ ਨੂੰ ਫਾਂਸ਼ੀ ਦੀ ਸਜ਼ਾ ਦੇਣ ਦੀ ਮੰਗ
ਸੰਗਰੂਰ (ਨਿਜੀ ਪੱਤਰ ਪ੍ਰੇਰਕ): ਬਹੁਜਨ ਸਮਾਜ ਪਾਰਟੀ ਵਲੋਂ ਮਨੀਪੁਰ ਵਿਚ ਦੋ ਔਰਤਾਂ ਨੂੰ ਨਗਨ ਪਰੇਡ ਕਰਵਾਉਣ ਸਮੇਤ ਵਾਪਰ ਰਹੀਆਂ ਸ਼ਰਮਨਾਕ ਘਟਨਾਵਾਂ ਦੀ ਸਖਤ ਨਿਖੇਧੀ ਕਰਦਿਆਂ ਮਨੀਪੁਰ ਦੀ ਭਾਜਪਾ ਸਰਕਾਰ ਨੂੰ ਤੁਰੰਤ ਭੰਗ ਕਰਨ ਅਤੇ ਆਦਿਵਾਸੀ ਔਰਤਾਂ ਨੂੰ ਬੇਆਬਰੂ ਕਰਨ ਵਾਲੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੀ ਮੰਗ ਕੀਤੀ ਹੈ। ਬਸਪਾ ਦੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਨੇ ਕਿਹਾ ਕਿ ਮਨੀਪੁਰ ਦੀ ਘਟਨਾ ਨੇ ਜਿਥੇ ਇਨਸਾਨੀਅਤ ਨੂੰ ਸ਼ਰਮਸਾਰ ਕੀਤਾ ਹੈ ਉਥੇ ਦੇਸ਼ ਦਾ ਸਿਰ ਨੀਵਾਂ ਕੀਤਾ ਹੈ। ਆਜ਼ਾਦੀ ਦੇ 75 ਸਾਲਾਂ ਬਾਅਦ ਵੀ ਔਰਤਾਂ ਸੁਰੱਖਿਅਤ ਨਹੀਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਅਜਿਹੇ ਜਬਰ ਜੁਲਮ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।

Advertisement
Advertisement