ਯੂਟੀ ਦੇ ਅਧਿਆਪਕਾਂ ਵੱਲੋਂ ਪ੍ਰਸ਼ਾਸਕ ਦੇ ਘਰ ਵੱਲ ਰੋਸ ਮਾਰਚ ਮੁਲਤਵੀ
09:38 PM Nov 26, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਨਵੰਬਰ
ਯੂਟੀ ਦੇ ਅਧਿਆਪਕਾਂ ਨੇ ਆਪਣੇ ਮਸਲੇ ਹੱਲ ਨਾ ਹੋਣ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਲਈ ਸਮਾਂ ਨਾ ਦੇਣ ਦੇ ਰੋਸ ਵਜੋਂ ਅੱਜ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਦੇ ਘਰ ਵੱਲ ਰੋਸ ਮਾਰਚ ਕਰਨਾ ਸੀ ਪਰ ਅਧਿਕਾਰੀਆਂ ਵੱਲੋਂ ਅੱਜ ਅਧਿਆਪਕ ਆਗੂਆਂ ਨੂੰ ਸੱਦੇ ਜਾਣ ਤੋਂ ਬਾਅਦ ਇਹ ਰੋਸ ਮਾਰਚ ਮੁਲਤਵੀ ਕਰ ਦਿੱਤਾ ਗਿਆ ਹੈ। ਅਧਿਆਪਕ ਆਗੂ ਅਰਵਿੰਦ ਰਾਣਾ ਨੇ ਦੱਸਿਆ ਕਿ ਉਨ੍ਹਾਂ ਨੂੰ ਡਾਇਰੈਕਟਰ ਸਕੂਲ ਐਜੂਕੇਸ਼ਨ ਨੇ ਮੀਟਿੰਗ ਲਈ ਸੱਦਿਆ ਤੇ ਭਲਕੇ 27 ਨਵੰਬਰ ਨੂੰ ਸਿੱਖਿਆ ਸਕੱਤਰ ਨਾਲ ਮੀਟਿੰਗ ਤੈਅ ਕਰਵਾਈ ਹੈ ਜਿਸ ਕਾਰਨ ਅੱਜ ਦਾ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ।
Advertisement
Advertisement