ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਰੋਸ ਮਾਰਚ
11:11 AM Sep 02, 2024 IST
ਪੱਤਰ ਪ੍ਰੇਰਕ
ਪਠਾਨਕੋਟ, 1 ਸਤੰਬਰ
ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤੇ ਗਏ ਮਾਮਲੇ ਵਿਚ ਉਨ੍ਹਾਂ ਨੂੰ ਗ੍ਰਿਫਤਾਰ ਨਾ ਕੀਤੇ ਜਾਣ ਕਰਕੇ ਅੱਜ ਸ਼ਾਮ ਨੂੰ ਲੋਕਾਂ ਨੇ ਮਾਡਲ ਟਾਊਨ ’ਚ ਰੋਸ ਮਾਰਚ ਕੀਤਾ ਅਤੇ ਪੀੜਤਾ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ। ਲੋਕਾਂ ਨੇ ਦੋਸ਼ ਲਾਇਆ ਕਿ ਕੇਸ ਦਰਜ ਹੋਣ ਤੋਂ ਬਾਅਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਪਰਿਵਾਰ ਅਤੇ ਲੋਕਾਂ ਵਿੱਚ ਭਾਰੀ ਰੋਸ ਹੈ। ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਕਿਹਾ ਕਿ ਜੇ ਪੁਲੀਸ ਨੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਨਾ ਕੀਤਾ ਤਾਂ ਉਹ ਗਾਂਧੀ ਚੌਕ ਵਿੱਚ ਧਰਨਾ ਦੇਣਗੇ। ਜ਼ਿਕਰਯੋਗ ਹੈ ਕਿ ਥਾਣਾ ਡਿਵੀਜ਼ਨ ਨੰਬਰ 2, ਦੀ ਪੁਲੀਸ ਨੇ ਪੀੜਤ ਲੜਕੀ ਦੀ ਸ਼ਿਕਾਇਤ ’ਤੇ ਮੁਲਜ਼ਮ ਗੌਤਮ, ਸ਼ਵੇਤਾ ਅਤੇ ਲਕਸ਼ਮੀ ਖਿਲਾਫ਼ ਮਾਮਲਾ ਦਰਜ ਕੀਤਾ ਹੋਇਆ ਹੈ।
Advertisement
Advertisement