ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੰਦੀ ਸਿੰਘਾਂ ਦੀ ਰਿਹਾਈ ਲਈ ਮਾਹਲਾ ਕਲਾਂ ਤੋਂ ਦੀਨਾ ਸਾਹਿਬ ਤੱਕ ਰੋਸ ਮਾਰਚ

10:43 AM Jul 15, 2024 IST
ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਰੋਸ ਮਾਰਚ ਵਿੱਚ ਸ਼ਾਮਲ ਸਿੱਖ ਆਗੂ।

ਮਹਿੰਦਰ ਸਿੰਘ ਰੱਤੀਆਂ
ਮੋਗਾ, 14 ਜੁਲਾਈ
ਇਥੇ ਸਿੱਖ ਜਥੇਬੰਦੀਆਂ ਵੱਲੋਂ ਬੰਦੀ ਸਿੰਘ ਰਿਹਾਈ ਲਈ ਵਿਸ਼ਾਲ ਰੋਸ ਮਾਰਚ ਕੀਤਾ ਗਿਆ। ਇਹ ਮਾਰਚ ਪਿੰਡ ਮਾਹਲਾ ਕਲਾਂ ਤੋਂ ਸ਼ੁਰੂ ਹੋਇਆ ਅਤੇ ਇਤਿਹਾਸਕ ਪਿੰਡ ਦੀਨਾ ਸਾਹਿਬ ਵਿੱਚ ਸਮਾਪਤ ਹੋਇਆ। ਇਸ ਮੌਕੇ ਸਿੱਖ ਨੌਜਵਾਨਾਂ ਨੇ ਬੰਦੀ ਸਿੰਘਾਂ ਦੀਆਂ ਤਸਵੀਰਾਂ ਵਾਲੇ ਬੈਨਰ ਹੱਥਾਂ ਵਿੱਚ ਫੜੇ ਹੋਏ ਸਨ। ਇਸ ਮੌਕੇ ਬਾਬਾ ਬਲਦੇਵ ਸਿੰਘ ਜੋਗੇਵਾਲਾ, ਰਾਜਾ ਸਿੰਘ ਖੁਖਰਾਣਾ, ਮੱਘਰ ਸਿੰਘ ਕੋਟਲਾ, ਜਗਸੀਰ ਸਿੰਘ ਰਾਜਿਆਣਾ ਨੇ ਕਿਹਾ ਕਿ ਸਰਕਾਰ ਨੇ ਹੁਣ ਤਕ ਪਹਿਲਾਂ ਬੰਦੀ ਸਿੰਘ ਰਿਹਾਅ ਨਹੀਂ ਕੀਤੇ ਤੇ ਨਵੇਂ ਸਿੱਖਾਂ ਨੂੰ ਬੰਦੀ ਬਣਾਇਆ ਜਾ ਰਿਹਾ ਹੈ। ਇਹ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦਾ ਸਿੱਖਾਂ ਪ੍ਰਤੀ ਨਿੰਦਣਯੋਗ ਵਤੀਰਾ ਹੈ। ਸਿੱਖ ਨੌਜਵਾਨਾਂ ਦੇ ਘਰਾਂ ਵਿੱਚ ਪੁਲੀਸ ਛਾਪੇ ਅਤੇ ਉਨ੍ਹਾਂ ਦੀ ਨਜ਼ਰਬੰਦੀ ਦੀ ਸਖਤ ਨਿਖੇਧੀ ਕਰਦਿਆਂ ਆਗੂਆਂ ਨੇ ਮੰਗ ਕੀਤੀ ਕਿ ਭਾਈ ਅੰਮ੍ਰਿੰਤਪਾਲ ਸਿੰਘ ਤੇ ਹੋਰ ਸਿੱਖ ਨੌਜਵਾਨਾਂ ’ਤੇ ਲਾਏ ਐੱਨਐੱਸਏ ਐਕਟ ਨੂੰ ਤੁਰੰਤ ਹਟਾਇਆ ਜਾਵੇ ਤੇ ਸਮੁੱਚੇ ਸਿੱਖਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਕਾਨੂੰਨ ਮੁਤਾਬਕ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਸਿੱਖ ਕੌਮ ਜੱਦੋ-ਜਹਿਦ ਕਰ ਰਹੀ ਹੈ ਜਦੋਂਕਿ ਸੰਵਿਧਾਨ ਕਹਿੰਦਾ ਹੈ ਕਿ ਜਦੋਂ ਕਿਸੇ ਦੀ ਵੀ ਸਜ਼ਾ ਪੂਰੀ ਹੋ ਜਾਵੇ ਤਾਂ ਉਸ ਨੂੰ ਕਾਨੂੰਨ ਮੁਤਾਬਕ ਛੱਡਿਆ ਜਾਣਾ ਚਾਹੀਦਾ ਹੈ। ਸਿੱਖ ਕੈਦੀਆਂ ਦੀ ਰਿਹਾਈ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਭਾਜਪਾ ਆਰਐੱਸਐੱਸ ਰਾਹੀਂ ਆਪਣਾ ਏਜੰਡਾ ਲਾਗੂ ਕਰ ਰਹੀ ਹੈ ਅਤੇ ਫਿਰਕਾਪ੍ਰਸਤੀ ਅਤੇ ਨਫਰਤ ਦੇ ਬੀਜ ਬੀਜ ਰਹੀ ਹੈ। ਆਗੂਆਂ ਨੇ ਕਿਹਾ ਕਿ ਭਾਰਤ ਦੇ ਵਿਚ ਸਿੱਖ ਕੌਮ, ਹਿੰਦੂ, ਮੁਸਲਿਮ, ਇਸਾਈ ਸਭ ਰਲ ਮਿਲਕੇ ਰਹਿ ਰਹੇ ਹਨ ਪਰ ਇ ਸਰਕਾਰਾਂ ਵੱਲੋਂ ਨਫਰਤ ਦਾ ਬੀਜ ਬੀਜ ਕੇ ਘੱਟ ਗਿਣਤੀਆਂ ਅਤੇ ਜਬਰ ਜ਼ਲਮ ਕੀਤਾ ਜਾ ਰਿਹਾ ਹੈ। ਇਸ ਮੌਕੇ ਬਾਬਾ ਬਲਕਾਰ ਸਿੰਘ ਘੋਲੀਆ, ਬਾਬਾ ਬੋਹੜ ਸਿੰਘ ਤੂਤਾਂਵਾਲਾ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਰਜਿੰਦਰ ਸਿੰਘ ਮਝੈਲ ਤੇ ਹੋਰ ਸਿੱਖ ਜੱਥੇਬੰਦੀਆ ਦੇ ਆਗੂ ਮੌਜੂਦ ਸਨ।

Advertisement

Advertisement