For the best experience, open
https://m.punjabitribuneonline.com
on your mobile browser.
Advertisement

ਦਿਵਿਆਂਗਾਂ ਵੱਲੋਂ ਮੰਗਾਂ ਦੇ ਹੱਕ ਵਿੱਚ ਰੋਸ ਮਾਰਚ

10:44 AM Apr 21, 2024 IST
ਦਿਵਿਆਂਗਾਂ ਵੱਲੋਂ ਮੰਗਾਂ ਦੇ ਹੱਕ ਵਿੱਚ ਰੋਸ ਮਾਰਚ
ਰੋਸ ਮਾਰਚ ਵਿੱਚ ਸ਼ਾਮਲ ਦਿਵਿਆਂਗ। -ਫੋਟੋ: ਗੁਰਬਖਸ਼ਪੁਰੀ
Advertisement

ਪੱਤਰ ਪ੍ਰੇਰਕ
ਤਰਨ ਤਾਰਨ, 20 ਅਪਰੈਲ
ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵੱਲੋਂ ਜਥੇਬੰਦੀ ਦੇ ਸੂਬਾ ਪ੍ਰਧਾਨ ਲਖਵੀਰ ਸਿੰਘ ਸੈਣੀ ਦੀ ਅਗਵਾਈ ਹੇਠ ਅੱਜ ਇਥੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਮਾਰਚ ਕੀਤਾ ਅਤੇ ਅਜਿਹੇ ਮਾਰਚ ਹੋਰਨਾਂ ਜ਼ਿਲ੍ਹਿਆਂ ਵਿਚ ਵੀ ਕਰਨ ਦਾ ਐਲਾਨ ਕੀਤਾ| ਇਸ ਮੌਕੇ ਜਥੇਬੰਦੀ ਦੇ ਆਗੂ ਲਖਬੀਰ ਸਿੰਘ ਸੈਣੀ ਤੋਂ ਇਲਾਵਾ ਮੰਗਲ ਸਿੰਘ ਕੈਰੋਵਾਲ ਮੀਤ ਪ੍ਰਧਾਨ, ਬਲਜੀਤ ਸੋਨੂੰ ਜੋਹਲ , ਲਖਬੀਰ ਸਿੰਘ ਚੱਕ ਸਿਕੰਦਰ, ਸੋਨੂੰ ਨਾਰਲੀ, ਸਿਕੰਦਰ ਫਤਾਹਪੁਰ ਨੇ ਸੰਬੋਧਨ ਕਰਦਿਆਂ ਆਪ ਸਰਕਾਰ ਵੱਲੋਂ ਦਿਵਿਆਂਗਾਂ ਦੀਆਂ ਮੰਗਾਂ ਨੂੰ ਪੂਰਾ ਨਾ ਕਰਨ ਖਿਲਾਫ਼ ਰੋਸ ਪ੍ਰਗਟਾਇਆ। ਆਗੂਆਂ ਨੇ ਕਿਹਾ ਕਿ ਜਥੇਬੰਦੀ ਬੀਤੇ ਸਮੇਂ ਦੌਰਾਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰਦੀ ਆ ਰਹੀ ਹੈ ਪਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਸਣੇ ਹੋਰਨਾਂ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ| ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹੇ ਦੇ ਵਿਧਾਇਕਾਂ ਡਾ. ਕਸ਼ਮੀਰ ਸਿੰਘ ਸੋਹਲ, ਮਨਜਿੰਦਰ ਸਿੰਘ ਲਾਲਪੁਰਾ, ਸਰਵਣ ਸਿੰਘ ਧੁੰਨ ਅਤੇ ਮੰਤਰੀ ਲਾਲਜੀਤ ਸਿੰਘ ਭੁੱਲਰ ਦੀਆਂ ਰਿਹਾਇਸ਼ਾਂ ਤੱਕ 26 ਅਪਰੈਲ ਨੂੰ ਕਾਲੀਆਂ ਝੰਡੀਆਂ ਨਾਲ ਮਾਰਚ ਕਰਨਗੇ|

Advertisement

Advertisement
Author Image

sukhwinder singh

View all posts

Advertisement
Advertisement
×