ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਮਾਲੇਰਕੋਟਲਾ ’ਚ ਰੋਸ ਮਾਰਚ

07:39 AM May 18, 2024 IST
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਕੀਤੇ ਇਕੱਠ ਨੂੰ ਸੰਬੋਧਨ ਕਰਦੀ ਹੋਈ ਮਹਿਲਾ ਆਗੂ।

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 17 ਮਈ
ਲਾਂਗੜੀਆਂ ਜ਼ਮੀਨ ਵਿਵਾਦ ਮਾਮਲੇ ’ਚ ਮੁਲਜ਼ਮਾਂ ਖ਼ਿਲਾਫ਼ ਐੱਸਸੀ/ਐੱਸਟੀ ਐਕਟ ਤਹਿਤ ਕੇਸ ਦਰਜ ਕਰਨ ਦੀ ਮੰਗ ਲਈ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਸ਼ਹਿਰ ਵਿੱਚ ਰੋਸ ਮਾਰਚ ਕੀਤਾ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਪਿੰਡ ਲਾਂਗੜੀਆਂ ਵਿੱਚ ਜ਼ਮੀਨ ਦੇ ਟੁਕੜੇ ਤੋਂ ਦਲਿਤ ਭਾਈਚਾਰੇ ਅਤੇ ਕੁਝ ਹੋਰ ਵਿਅਕਤੀਆਂ ਦਰਮਿਆਨ ਟਕਰਾਅ ਹੋ ਗਿਆ ਸੀ। ਇਸ ਵਿੱਚ ਦਲਿਤ ਭਾਈਚਾਰੇ ਦੀਆਂ ਤਿੰਨ ਔਰਤਾਂ ਸਣੇ ਦਰਜਨਾਂ ਲੋਕ ਗੰਭੀਰ ਜ਼ਖ਼ਮੀ ਹੋ ਗਏ ਸਨ। ਅੱਜ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਇਸ ਮਾਮਲੇ ਦੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਐੱਸਸੀ/ਐੱਸਟੀ ਐਕਟ ਤਹਿਤ ਕੇਸ ਦਰਜ ਕਰਵਾਉਣ ਦੀ ਮੰਗ ਲਈ ਸ਼ਹਿਰ ਵਿੱਚ ਜ਼ਿਲ੍ਹਾ ਪੁਲੀਸ ਮੁਖੀ ਦੇ ਦਫ਼ਤਰ ਤੋਂ ਲੈ ਕੇ ਡੀਸੀ ਦਫ਼ਤਰ ਤੱਕ ਰੋਸ ਮਾਰਚ ਕੀਤਾ। ਇਸ ਵਿੱਚ ਔਰਤਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ।
ਰੋਸ ਮਾਰਚ ਸ਼ੁਰੂ ਹੋਣ ਤੋਂ ਪਹਿਲਾਂ ਇਕੱਤਰ ਹੋਏ ਦਲਿਤ ਭਾਈਚਾਰੇ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਜ਼ੋਨਲ ਆਗੂ ਬਿੱਕਰ ਸਿੰਘ ਹਥੋਆ ਅਤੇ ਜਗਤਾਰ ਸਿੰਘ ਤੋਲੇਵਾਲ ਨੇ ਕਿਹਾ ਕਿ 4 ਮਈ ਨੂੰ ਪਿੰਡ ਲਾਂਗੜੀਆਂ ਵਿੱਚ ਪਿੰਡ ਦੇ ਕੁਝ ਲੋਕਾਂ ਵੱਲੋਂ ਦਲਿਤਾਂ ਨੂੰ ਪਲਾਟਾਂ ਦੇ ਰੂਪ ’ਚ ਮਿਲੀ ਜ਼ਮੀਨ ਉੱਪਰ ਨਾਜਾਇਜ਼ ਕਬਜ਼ਾ ਕਰਨ ਦੇ ਇਰਾਦੇ ਨਾਲ ਕਥਿਤ ਤੌਰ ’ਤੇ ਹਮਲਾ ਕੀਤਾ ਗਿਆ ਸੀ। ਭਾਈਚਾਰੇ ਵੱਲੋਂ 6 ਮਈ ਤੋਂ ਜ਼ਿਲ੍ਹਾ ਪੁਲੀਸ ਮੁਖੀ ਦੇ ਦਫ਼ਤਰ ਅੱਗੇ ਪੱਕਾ ਮੋਰਚਾ ਲਾ ਕੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਪਰ ਪੁਲੀਸ ਪ੍ਰਸ਼ਾਸਨ ਵੱਲੋਂ ਹਾਲੇ ਤੱਕ ਘਟਨਾ ਦੇ ਜ਼ਿੰਮੇਵਾਰ ਵਿਅਕਤੀਆਂ ਉੱਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇ ਘਟਨਾ ਦੇ ਜ਼ਿੰਮੇਵਾਰਾਂ ਖ਼ਿਲਾਫ਼ ਐੱਸਸੀ ਐੱਸਟੀ ਐਕਟ ਤਹਿਤ ਕੇਸ ਦਰਜ ਨਹੀਂ ਕੀਤਾ ਜਾਂਦਾ ਤਾਂ ਕਮੇਟੀ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਦੀ ਹੋਈ 28 ਮਈ ਨੂੰ ਇੱਕ ਵੱਡਾ ਇਕੱਠ ਕਰੇਗੀ।

Advertisement

Advertisement
Advertisement