ਅਧਿਆਪਕਾਂ ਵੱਲੋਂ ਰੋਸ ਮਾਰਚ ਮੁਲਤਵੀ
06:27 AM Nov 27, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਨਵੰਬਰ
ਯੂਟੀ ਦੇ ਅਧਿਆਪਕਾਂ ਨੇ ਆਪਣੇ ਮਸਲੇ ਹੱਲ ਨਾ ਹੋਣ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਲਈ ਸਮਾਂ ਨਾ ਦੇਣ ਦੇ ਰੋਸ ਵਜੋਂ ਅੱਜ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੇ ਘਰ ਵੱਲ ਰੋਸ ਮਾਰਚ ਕਰਨਾ ਸੀ ਪਰ ਅਧਿਕਾਰੀਆਂ ਵੱਲੋਂ ਅੱਜ ਅਧਿਆਪਕ ਆਗੂਆਂ ਨੂੰ ਸੱਦੇ ਜਾਣ ਤੋਂ ਬਾਅਦ ਇਹ ਰੋਸ ਮਾਰਚ ਮੁਲਤਵੀ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਆਪਕ ਆਗੂ ਅਰਵਿੰਦ ਰਾਣਾ ਨੇ ਦੱਸਿਆ ਕਿ ਉਨ੍ਹਾਂ ਨੂੰ ਡਾਇਰੈਕਟਰ ਸਕੂਲ ਐਜੂਕੇਸ਼ਨ ਨੇ ਮੀਟਿੰਗ ਲਈ ਸੱਦਿਆ ਅਤੇ ਭਲਕੇ 27 ਨਵੰਬਰ ਨੂੰ ਸਿੱਖਿਆ ਸਕੱਤਰ ਨਾਲ ਮੀਟਿੰਗ ਤੈਅ ਕਰਵਾਈ ਹੈ ਜਿਸ ਕਾਰਨ ਅੱਜ ਦਾ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ।
Advertisement
Advertisement
Advertisement