ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੁਲਰੀਆਂ ਦੇ ਜ਼ਮੀਨੀ ਵਿਵਾਦ ਮਾਮਲੇ ਵਿੱਚ ਥਾਣੇ ਤੱਕ ਰੋਸ ਮਾਰਚ

07:34 AM Sep 19, 2024 IST

ਪੱਤਰ ਪ੍ਰੇਰਕ
ਬਰੇਟਾ, 18 ਸਤੰਬਰ
ਪਿੰਡ ਕੁਲਰੀਆਂ ਦੀ 71 ਏਕੜ ਪੰਚਾਇਤੀ ਜ਼ਮੀਨ ਦੇ ਮਾਮਲੇ ਵਿੱਚ ਪਿੰਡ ਦੇ ਲੋਕਾਂ ਵੱਲੋਂ ਰਾਜਵੀਰ ਸਿੰਘ ਰਾਜੂ ਦੀ ਅਗਵਾਈ ਹੇਠ ਪਿੰਡ ਕੁੱਲਰੀਆਂ ਤੋਂ ਬਰੇਟਾ ਥਾਣਾ ਤੱਕ ਦਾ ਰੋਸ ਮਾਰਚ ਕੀਤਾ ਗਿਆ। ਇਸ ਦੌਰਾਨ ਬਰੇਟਾ ਥਾਣੇ ਦੇ ਥਾਣਾ ਮੁਖੀ ਅਮਰੀਕ ਸਿੰਘ ਨੂੰ ਇੱਕ ਮੰਗ ਪੱਤਰ ਸੌਂਪ ਕੇ ਮਸਲਾ ਹੱਲ ਕਰਨ ਦੀ ਅਪੀਲ ਕੀਤੀ ਗਈ। ਸਰਪੰਚ ਰਾਜਵੀਰ ਸਿੰਘ ਨੇ ਦੱਸਿਆ ਕਿ ਪਿੰਡ ਦੀ 71 ਏਕੜ ਜਮੀਨ ਦਾ ਮਾਮਲਾ ਹੈ ਜੋ ਉਹ ਲਗਪਗ ਡੇਢ ਸਾਲ ਤੋਂ ਚੱਲ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ‘ਸਿਟ’ ਵੀ ਬਣਾਈ ਗਈ ਸੀ ਜਿਸ ਵਿੱਚ ਸਰਕਾਰ ਨੇ ਸਹਿਯੋਗ ਤਾਂ ਦਿੱਤਾ ਪਰ ਮਾਮਲਾ ਹੱਲ ਨਾ ਹੋ ਸਕਿਆ।
ਉਨ੍ਹਾਂ ਕਿਹਾ ਕਿ ਅੱਜ ਦੇ ਇਸ ਰੋਸ ਮਾਰਚ ਦਾ ਮਕਸਦ ਹੈ ਕਿ ਇਸ ਜ਼ਮੀਨੀ ਮਾਮਲੇ ਕਾਰਨ ਪਿੰਡ ਵਿੱਚ ਅਸ਼ਾਂਤੀ ਦਾ ਮਾਹੌਲ ਬਣਿਆ ਹੋਇਆ ਹੈ। ਇਸ ਲਈ ਇਸ ਮਸਲੇ ਨੂੰ ਸੰਜੀਦਗੀ ਨਾਲ ਹੱਲ ਕਰਕੇ ਇੱਕ ਪਾਸਾ ਕੀਤਾ ਜਾਵੇ ਤਾਂ ਕਿ ਪਿੰਡ ਵਿੱਚ ਆਪਸੀ ਝਗੜੇਬਾਜ਼ੀ ਖਤਮ ਹੋ ਸਕੇ। ਇਸ ਸਮੇਂ ਸਰਪੰਚ ਰਾਜਵੀਰ ਸਿੰਘ ਤੋਂ ਇਲਾਵਾ ਪੰਚ ਨੈਬ ਸਿੰਘ ਸਿਮਰਨ ਸਿੰਘ ਗੁਰਵਿੰਦਰ ਸਿੰਘ ਬੂਟਾ ਸਿੰਘ ਨੰਬਰਦਾਰ ਤੇ ਹੋਰ ਸ਼ਾਮਿਲ ਸਨ।

Advertisement

Advertisement