For the best experience, open
https://m.punjabitribuneonline.com
on your mobile browser.
Advertisement

ਕਰੋਨਾ ਪੁਲੀਸ ਵਾਲੰਟੀਅਰਾਂ ਵੱਲੋਂ ਨੈਸ਼ਨਲ ਹਾਈਵੇਅ ’ਤੇ ਧਰਨਾ

07:44 AM Mar 19, 2024 IST
ਕਰੋਨਾ ਪੁਲੀਸ ਵਾਲੰਟੀਅਰਾਂ ਵੱਲੋਂ ਨੈਸ਼ਨਲ ਹਾਈਵੇਅ ’ਤੇ ਧਰਨਾ
ਖਰੜ ਵਿੱਚ ਨੈਸ਼ਨਲ ਹਾਈਵੇਅ ’ਤੇ ਧਰਨਾ ਦਿੰਦੇ ਹੋਏ ਕਰੋਨਾ ਪੁਲੀਸ ਵਾਲੰਟੀਅਰ।
Advertisement

ਸ਼ਸ਼ੀ ਪਾਲ ਜੈਨ
ਖਰੜ, 18 ਮਾਰਚ
ਕਰੋਨਾ ਪੁਲੀਸ ਵਾਲੰਟੀਅਰ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਇੱਥੇ ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਖਰੜ ਨੈਸ਼ਨਲ ਹਾਈ ਮਾਰਗ ਨਜ਼ਦੀਕ ਸ਼ਿਵਜੋਤ ਐਨਕਲੇਵ ਦੇ ਲਾਗੇ ਬੈਠ ਕੇ ਧਰਨਾ ਦਿੱਤਾ ਗਿਆ ਅਤੇ ਜਬਰਦਸਤ ਨਾਅਰੇਬਾਜ਼ੀ ਕੀਤੀ ਗਈ।
ਰੋਸ ਪ੍ਰਦਰਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਮਨਪ੍ਰੀਤ ਸਿੰਘ, ਛਿੰਦਰ ਸਿੰਘ ਫਾਜ਼ਿਲਕਾ, ਗੁਰਮੀਤ ਸਿੰਘ ਮੋਗਾ, ਹਰਮਿੰਦਰ ਸਿੰਘ, ਅਮਰਜੀਤ ਸਿੰਘ, ਹਰਮਨਪ੍ਰੀਤ ਸਿੰਘ, ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਕਰੋਨਾ ਸਮੇਂ ਦੌਰਾਨ ਢਾਈ ਸਾਲ ਆਪਣੀਆਂ ਜਾਨਾਂ ਤੇ ਖੇਡ ਕੇ ਮਰੀਜ਼ਾਂ ਦੀ ਸੰਭਾਲ ਕੀਤੀ ਸੀ ਅਤੇ ਉਸ ਸਮੇਂ ਸਰਕਾਰਾਂ ਨੇ ਉਨਾਂ ਨੂੰ ਪੱਕੇ ਕਰਨ ਦਾ ਵਿਸ਼ਵਾਸ ਦਿਵਾਇਆ ਸੀ ਪਰ ਉਹ ਹਾਲੇ ਵੀ ਦਫਤਰਾਂ ਦੇ ਧੱਕੇ ਖਾ ਰਹੇ ਹਨ। ਉਨਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੁਲਦੀਪ ਸਿੰਘ ਧਾਲੀਵਾਲ ਪੰਚਾਇਤ ਮੰਤਰੀ ਆਦਿ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਕਿਸੇ ਨੇ ਵੀ ਉਨ੍ਹਾਂ ਦੀ ਸਾਰ ਨਹੀਂ ਲਈ ਜਿਸ ਕਰ ਕੇ ਉਨ੍ਹਾਂ ਨੂੰ ਸੜਕਾਂ ’ਤੇ ਧਰਨੇ ਦੇਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਲੋਕ ਸਭਾ ਚੋਣਾਂ ਵਿਚ ‘ਆਪ’ ਉਮੀਦਵਾਰਾਂ ਦਾ ਵਿਰੋਧ ਕਰਨਗੇ। ਇਸ ਤੋਂ ਪਹਿਲਾਂ ਉਕਤ ਵਾਲੰਟੀਅਰਾਂ ਨੇ ਸੜਕ ਜਾਮ ਕਰਨ ਦੀ ਕੋਸ਼ਿਸ਼ ਵੀ ਕੀਤੀ

Advertisement

ਧਰਨੇ ਦੌਰਾਨ ਵਾਲੰਟੀਅਰ ਨੇ ਜ਼ਹਿਰੀਲੀ ਵਸਤੂ ਨਿਗਲੀ

ਧਰਨੇ ਦੌਰਾਨ ਸ਼ਾਮ ਵੇਲੇ ਉਸ ਸਮੇ ਹਾਲਾਤ ਤਣਾਅਪੂਰਨ ਹੋ ਗਏ ਜਦੋਂ ਵਾਲੰਟੀਅਰ ਮਨਪ੍ਰੀਤ ਸਿੰਘ ਵਾਸੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਜਿਵੇਂ ਹੀ ਪੁਲੀਸ ਨੂੰ ਇਸ ਸਬੰਧੀ ਜਾਣਕਾਰੀ ਮਿਲੀ ਉਸ ਨੂੰ ਤੁਰੰਤ ਸਿਵਲ ਹਸਪਤਾਲ ਖਰੜ ਲਿਆਂਦਾ ਗਿਆ,ਜਿਥੋਂ ਉਸ ਨੂੰ ਮੁੱਢਲੀ ਸਹਾਇਤਾ ਦੇਣ ਮਗਰੋਂ ਸਰਕਾਰੀ ਹਸਪਤਾਲ ਸੈਕਟਰ 32 ਭੇਜ ਦਿੱਤਾ ਗਿਆ ਹੈ।

Advertisement
Author Image

Advertisement
Advertisement
×