ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬੀ ’ਵਰਸਿਟੀ ’ਚ ਪੱਕੇ ਉਪ ਕੁਲਪਤੀ ਦੀ ਮੰਗ ’ਤੇ ਧਰਨਾ

07:28 AM Sep 22, 2024 IST
ਕਰਮਚਾਰੀ ਸੰਘ ਦੇ ਪ੍ਰਧਾਨ ਰਾਜਿੰਦਰ ਬਾਗੜੀਆਂ ਦੀ ਅਗਵਾਈ ਹੇਠਾਂ ਧਰਨਾ ਦਿੰਦੇ ਹੋਏ ਮੁਲਾਜ਼ਮ।

ਖੇਤਰੀ ਪ੍ਰਤੀਨਿਧ
ਪਟਿਆਲਾ, 21 ਸਤੰਬਰ
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਰੈਗੂਲਰ ਵਾਈਸ ਚਾਂਸਲਰ ਦੀ ਨਿਯੁਕਤੀ ਵਿੱਚ ਹੋ ਰਹੀ ਦੇਰੀ ਕਾਰਨ ਕਰਮਚਾਰੀਆਂ ਦੇ ਕੰਮਕਾਜ ਨਿਪਟਾਉਣ ਵਿੱਚ ਰੁਕਾਵਟਾਂ ਖੜ੍ਹੀਆਂ ਹੋ ਰਹੀਆਂ ਹਨ। ਰੈਗੂਲਰ ਵੀਸੀ ਦੀ ਨਿਯੁਕਤੀ ਦੀ ਮੰਗ ਲਈ ਅੱਜ ਪੰਜਾਬੀ ਯੂਨੀਵਰਸਿਟੀ ਕਰਮਚਾਰੀ ਸੰਘ ‘ਅ’ ਅਤੇ ‘ੲ’ ਦੇ ਪ੍ਰਧਾਨ ਰਾਜਿੰਦਰ ਸਿੰਘ ਬਾਗੜੀਆਂ ਦੀ ਅਗਵਾਈ ਹੇਠ ਯੂਨੀਵਰਸਿਟੀ ਕਰਮਚਾਰੀਆਂ ਨੇ ਰਜਿਸਟਰਾਰ ਦਫ਼ਤਰ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ।
ਇਸ ਦੌਰਾਨ ਲੈਬ ਅਟੈਂਡੈਂਟਾਂ ਅਤੇ ਕਲਰਕਾਂ ਦੀ ਨਿਯੁਕਤੀ ਮਿਆਦ ਵਿੱਚ ਵਾਧਾ ਕਰਨ ਅਤੇ ਉਨ੍ਹਾਂ ਦੀ ਤਨਖ਼ਾਹ ਜਾਰੀ ਕਰਨ ’ਤੇ ਜ਼ੋਰ ਦਿੱਤਾ। ਪ੍ਰਧਾਨ ਬਾਗੜੀਆਂ ਨੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਕਰਮਚਾਰੀਆਂ ਦੀ ਨਿਯੁਕਤੀ ਮਿਆਦ ਵਿੱਚ ਵਾਧਾ ਨਹੀਂ ਕੀਤਾ ਜਾ ਰਿਹਾ। ਯੂਨੀਵਰਸਿਟੀ ਪ੍ਰਸ਼ਾਸਨ ਗ਼ੈਰ-ਅਧਿਆਪਨ ਕਰਮਚਾਰੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਦੀ 27 ਦਿਨਾਂ ਦੀ ਤਨਖ਼ਾਹ ਵੀ ਰਿਲੀਜ਼ ਨਹੀਂ ਕੀਤੀ ਗਈ। ਕਰਮਚਾਰੀ ਸੰਘ ਨੇ ਪੰਜਾਬ ਸਰਕਾਰ ਅਤੇ ਕਾਰਜਕਾਰੀ ਵਾਈਸ ਚਾਂਸਲਰ ਨੂੰ ਅਪੀਲ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਦੇ ਵਿੱਤ ਅਫ਼ਸਰ ਨੂੰ ਤੁਰੰਤ ਅਹੁਦੇ ਤੋਂ ਹਟਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਮਹੀਨੇ ਕਰੋੜਾਂ ਰੁਪਏ ਦੀ ਰਕਮ ਯੂਨੀਵਰਸਿਟੀ ਨੂੰ ਤਨਖ਼ਾਹ ਦੇਣ ਲਈ ਭੇਜੀ ਜਾਂਦੀ ਹੈ। ਯੂਨੀਵਰਸਿਟੀ ਕੋਲ ਆਪਣੇ ਸਰੋਤਾਂ ਰਾਹੀਂ ਵੀ ਆਮਦਨ ਪ੍ਰਾਪਤ ਕੀਤੀ ਜਾ ਰਹੀ ਹੈ, ਪਰ ਵਿੱਤ ਅਫ਼ਸਰ ਵੱਲੋਂ ਮੁਲਾਜ਼ਮਾਂ ਦੇ ਬਣਦੇ ਬਕਾਇਆ ਰਕਮ ਨੂੰ ਜਾਰੀ ਕਰਨ ਲਈ ਕੋਈ ਯਤਨ ਨਹੀਂ ਕੀਤਾ ਜਾ ਰਿਹਾ। ਕਰਮਚਾਰੀ ਸੰਘ ਨੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਅਲਟੀਮੇਟਮ ਦਿੰਦੇ ਹੋਏ ਕਿਹਾ ਕਿ ਜੇ ਜਲਦ ਪ੍ਰਸ਼ਾਸਨ ਨੇ ਫ਼ੈਸਲਾ ਨਾ ਲਿਆ ਤਾਂ ਯੂਨੀਵਰਸਿਟੀ ਦੇ ਸਮੂਹ ਕਰਮਚਾਰੀਆਂ ਨੂੰ ਨਾਲ ਲੈ ਕੇ ਵੱਡਾ ਸੰਘਰਸ਼ ਉਲੀਕਿਆ ਜਾਵੇਗਾ।
ਇਸ ਮੌਕੇ ਜਰਨਲ ਸਕੱਤਰ ਅਮਰਜੀਤ ਕੌਰ, ਪ੍ਰਚਾਰ ਸਕੱਤਰ ਉਂਕਾਰ ਸਿੰਘ ਬਾਦਲ, ਮੀਤ ਪ੍ਰਧਾਨ ਪ੍ਰਕਾਸ਼ ਸਿੰਘ ਧਾਲੀਵਾਲ, ਖਜਾਨਚੀ ਨਵਦੀਪ ਸਿੰਘ, ਸਹਾਇਕ ਸਕੱਤਰ ਤੇਜਿੰਦਰ ਸਿੰਘ, ਸੰਦੀਪ, ਲੱਖੀ ਰਾਮ, ਗੁਰਪਿਆਰ ਸਿੰਘ, ਕਰਨੈਲ ਸਿੰਘ ਆਦਿ ਵੱਡੀ ਗਿਣਤੀ ਵਿੱਚ ਕਰਮਚਾਰੀ ਮੌਜੂਦ ਰਹੇ।

Advertisement

Advertisement