ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਨਾ ਸਿੱਧੂ ਖ਼ਿਲਾਫ਼ ਕੇਸ ਰੱਦ ਕਰਾਉਣ ਲਈ ਐੱਸਐੱਸਪੀ ਦਫ਼ਤਰ ਬਾਹਰ ਧਰਨਾ

05:42 PM Jun 23, 2023 IST

ਲਖਵੀਰ ਸਿੰਘ ਚੀਮਾ

Advertisement

ਟੱਲੇਵਾਲ(ਬਰਨਾਲਾ), 13 ਜੂਨ

ਸ਼ੋਸ਼ਲ ਮੀਡੀਆ ਸਟਾਰ ਭਾਨਾ ਸਿੱਧੂ ਉਪਰ ਦਰਜ ਕੇਸ ਨੂੰ ਰੱਦ ਕਰਵਾਉਣ ਲਈ ਕਿਸਾਨ ਜੱਥੇਬੰਦੀਆਂ ਅਤੇ ਪਿੰਡ ਵਾਸੀਆਂ ਵਲੋਂ ਅੱਜ ਬਰਨਾਲਾ ਦੇ ਐੱਸਐੱਸਪੀ ਦਫ਼ਤਰ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ। ਧਰਨੇ ਵਿੱਚ ਲੱਖਾ ਸਿਧਾਣਾ ਸਮੇਤ ਬੀਕੇਯੂ ਡਕੌਂਦਾ ਅਤੇ ਹੋਰ ਪਿੰਡ ਵਾਸੀ ਵੱਡੀ ਪੱਧਰ ‘ਤੇ ਪਹੁੰਚੇ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਭਾਨਾ ਸਿੱਧੂ ਉਪਰ ਝੂਠਾ ਕੇਸ ਦਰਜ ਕੀਤਾ ਹੈ, ਐੱਸਸੀ ਤੇ ਐੱਸਟੀ ਧਾਰਾ ਇਸ ਕੇਸ ਵਿੱਚ ਨਹੀਂ ਲਗਾਈ ਜਾ ਸਕਦੀ। ਭਾਨਾ ਸਿੱਧੂ ਸਰਕਾਰ ਦੀਆਂ ਨਾਕਾਮੀਆਂ ਅਤੇ ਸਮਾਜਿਕ ਮੁੱਦਿਆਂ ਲਈ ਆਵਾਜ਼ ਉਠਾਉਂਦਾ ਹੈ। ਇਸੇ ਰੰਜਿਸ਼ ਤਹਿਤ ਉਸ ਉਪਰ ਕੇਸ ਦਰਜ ਕੀਤਾ ਗਿਆ ਹੈ। ਪਰਚਾ ਰੱਦ ਨਾ ਕੀਤੇ ਜਾਣ ‘ਤੇ ਧਰਨੇ ਨੂੰ ਪੱਕੇ ਮੋਰਚੇ ਵਿੱਚ ਤਬਦੀਲ ਕਰਨ ਦੀ ਚਿਤਾਵਨੀ ਦਿੱਤੀ ਗਈ।

Advertisement

Advertisement