ਡੀਏਪੀ ਖਾਦ ਦੇ ਨਮੂਨੇ ਫੇਲ੍ਹ ਹੋਣ ’ਤੇ ਮੁਜ਼ਾਹਰਾ
06:55 AM Aug 02, 2024 IST
Advertisement
ਪੱਤਰ ਪ੍ਰੇਰਕ
ਹੁਸ਼ਿਆਰਪੁਰ, 1 ਅਗਸਤ
ਡੀਏਪੀ ਖਾਦ ਦੇ ਨਮੂਨੇ ਫ਼ੇਲ੍ਹ ਹੋਣ ’ਤੇ ਕਿਸਾਨਾਂ ਨੇ ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ, ਦਵਿੰਦਰ ਸਿੰਘ ਥਿੰਦ ਅਤੇ ਅਮਨਦੀਪ ਸਿੰਘ ਦੀ ਅਗਵਾਈ ਹੇਠ ਅੱਡਾ ਹੰਦੋਵਾਲ ਵਿੱਚ ਪੰਜਾਬ ਸਰਕਾਰ ਖਿਲਾਫ਼ ਰੋਸ ਮੁਜ਼ਾਹਰਾ ਕੀਤਾ ਅਤੇ ਇਸ ਕਥਿਤ ਖਾਦ ਘੁਟਾਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ। ਇਸ ਮੌਕੇ ਸ੍ਰੀ ਧੀਮਾਨ ਨੇ ਕਿਹਾ ਕਿ ਗੈਰ-ਮਿਆਰੀ ਡੀਏਪੀ ਖਾਦ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ, ਜਿਸ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਗੈਰ-ਮਿਆਰੀ ਬੀਜਾਂ, ਕੀਟਨਾਸ਼ਕਾਂ ਅਤੇ ਮਿਆਦ ਪੁਗਾ ਚੁੱਕੇ ਕੀਟਨਾਸ਼ਕਾਂ ਕਰਕੇ ਕਿਸਾਨਾਂ ਨੂੰ ਘਾਟੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਜਿੱਥੇ ਵੀ ਇਹ ਗੈਰ-ਮਿਆਰੀ ਖਾਦ ਕਿਸਾਨਾਂ ਨੂੰ ਸਪਲਾਈ ਕੀਤੀ ਗਈ ਹੈ, ਉਨ੍ਹਾਂ ਨੂੰ ਪ੍ਰਤੀ ਏਕੜ 10 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ।
Advertisement
Advertisement
Advertisement