ਪੁਰਾਣੀ ਪੈਨਸ਼ਨ ਬਹਾਲੀ ਲਾਗੂ ਨਾ ਹੋਣ ’ਤੇ ਰੋਸ ਪ੍ਰਗਟਾਇਆ
ਪੱਤਰ ਪ੍ਰੇਰਕ
ਦੋਰਾਹਾ, 18 ਨਵੰਬਰ
ਅੱਜ ਇਥੋਂ ਦੇ ਬੇਅੰਤ ਸਿੰਘ ਬੁੱਤ ਨੇੜੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਮੈਂਬਰਾਂ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ 18 ਨਵੰਬਰ ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਜਾਰੀਕੀਤੇ ਨੋਟੀਫ਼ਿਕੇਸ਼ਨ ਨੂੰ ਲਾਗੂ ਨਾ ਕਰਨ ਦੇ ਰੋੋਸ ਵਜੋਂ ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ। ਇਸ ਮੌਕੇ ਬਲਵਿੰਦਰ ਸਿੰਘ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵੱਡੇ-ਵੱਡੇ ਕੰਮਾਂ ਨੂੰ ਥੋੜੇ ਸਮੇਂ ਵਿੱਚ ਕਰਕੇ ਦਿਖਾਉਣ ਦਾ ਦਾਅਵਾ ਕਰਦੀ ਹੈ ਪਰ ਖੁਦ ਦੇ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਕੀਤੇ ਲਿਖਤੀ ਵਾਅਦੇ ਨੂੰ ਇਕ ਸਾਲ ਹੋਣ ’ਤੇ ਵੀ ਐਲਾਨ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਗੁਆਂਢੀ ਸੂਬੇ ਦੀ ਸਰਕਾਰ ਨੇ ਬਾਅਦ ਵਿੱਚ ਸਰਕਾਰ ਬਣਾ ਕੇ ਵਾਅਦਾ ਪੂਰਾ ਕਰ ਕੇ ਦਿਖਾਇਆ ਹੈ। ਇਸ ਦੌਰਾਨ ਬੇਅੰਤ ਸਿੰਘ, ਬਲਵਿੰਦਰ ਸਿੰਘ ਗੁਰਮ ਅਤੇ ਦੇਵੀ ਦਿਆਲ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਗੁਰਪ੍ਰੀਤ ਸਿੰਘ, ਸੰਦੀਪ ਸਿੰਘ, ਇੰਦਰਜੀਤ ਸਿੰਘ, ਰਾਜਿੰਦਰ ਸਿੰਘ, ਰੁਪਿੰਦਰ ਕੌਰ ਆਦਿ ਹਾਜ਼ਰ ਸਨ।