ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਵਿੱਤਰੀ ਬਾਈ ਫੂਲੇ ਨੂੰ ਸਮਰਪਿਤ ਸੈਮੀਨਾਰ ਨਾ ਕਰਵਾਏ ਜਾਣ ’ਤੇ ਰੋਸ

07:47 AM Apr 23, 2024 IST

ਪੱਤਰ ਪ੍ਰੇਰਕ
ਮਾਨਸਾ, 22 ਅਪਰੈਲ
ਭਾਰਤ ਦੀ ਪਹਿਲੀ ਅਧਿਆਪਕਾ ਸਵਿੱਤਰੀ ਬਾਈ ਫੂਲੇ ਨੂੰ ਸਮਰਪਿਤ ਸੈਮੀਨਾਰ ਨਾ ਕਰਵਾਏ ਜਾਣ ਦੇ ਵਿਰੋਧ ਵਿੱਚ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੇ ਕਾਰਕੁਨਾਂ ਵੱਲੋਂ ਅੱਜ ਇਥੇ ਇੱਕ ਗਰਲਜ਼ ਕਾਲਜ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਵਿਦਿਆਰਥਣਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਦੇ ਮਾਲਵਾ ਜ਼ੋਨ ਦੇ ਕਨਵੀਨਰ ਸੁਖਜੀਤ ਸਿੰਘ ਰਾਮਾਨੰਦੀ ਤੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਖੋਖਰ ਨੇ ਕਿਹਾ ਕਿ ਸਵਿੱਤਰੀ ਬਾਈ ਫੂਲੇ ਨੇ ਆਪਣੇ ਜੀਵਨ ਸਾਥੀ ਮਹਾਤਮਾ ਜੋਤੀ ਰਾਓ ਫੂਲੇ ਤੇ ਸਹਿਯੋਗੀ ਬੀਬੀ ਫ਼ਾਤਿਮਾ ਸ਼ੇਖ ਦੇ ਸਹਿਯੋਗ ਨਾਲ ਆਧੁਨਿਕ ਭਾਰਤ ਵਿੱਚ ਲੜਕੀਆਂ ਨੂੰ ਪੜ੍ਹਾਏ ਜਾਣ ਦਾ ਕ੍ਰਾਂਤੀਕਾਰੀ ਕਦਮ ਚੁੱਕਿਆ। ਉਨ੍ਹਾਂ ਕਿਹਾ ਕਿ ਇਥੇ ਅੱਜ ਇੱਕ ਕੁੜੀਆਂ ਦੇ ਕਾਲਜ ਪ੍ਰਬੰਧਕਾਂ ਨੇ ਸਵਿੱਤਰੀ ਬਾਈ ਫੂਲੇ ਨੂੰ ਸਮਰਪਿਤ ਸੈਮੀਨਾਰ ਕਰਵਾਏ ਜਾਣ ਦੀ ਇਜਾਜ਼ਤ ਨਾ ਦਿੱਤੀ ਜਿਸ ਕਰ ਕੇ ਉਨ੍ਹਾਂ ਨੇ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਸਿੱਖਿਆ ਦੇ ਖੇਤਰ ਵਿੱਚ ਹੋ ਰਹੇ ਨਿੱਜੀਕਰਨ ਵਪਾਰੀਕਰਨ ਤੇ ਭਗਵਾਂਕਰਨ ਦੇ ਖਿਲਾਫ ਅਤੇ ਕੈਂਪਸ ਡੈਮੋਕਰੇਸੀ ਨੂੰ ਬਚਾਏ ਜਾਣ,ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਲਈ ਸੰਘਰਸ਼ ਹੀ ਸਵਿੱਤਰੀ ਬਾਈ ਫੂਲੇ ਨੂੰ ਅਸਲੀ ਸ਼ਰਧਾਂਜਲੀ ਹੋਵੇਗਾ।ਉਨ੍ਹਾਂ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਵਿਦਿਆਰਥੀਆਂ ਦੇ ਜਮਹੂਰੀ ਹੱਕਾਂ ਤੇ ਡਾਕਾ ਮਾਰਨ ਵਾਲੀ ਕਾਲਜ ਮਨੇਜਮੈਂਟ ਖਿਲਾਫ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ।

Advertisement

Advertisement
Advertisement