ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਰੋਸ ਮੁਜ਼ਾਹਰਾ ਤੇ ਭੁੱਖ ਹੜਤਾਲ

08:54 AM Apr 17, 2024 IST
ਚੰਡੀਗੜ੍ਹ ਪੰਜਾਬੀ ਮੰਚ ਦੇ ਧਰਨੇ ਵਿੱਚ ਸ਼ਾਮਲ ਹੋਏ ਸਿਆਸੀ ਪਾਰਟੀਆਂ ਦੇ ਆਗੂ।

ਕੁਲਦੀਪ ਸਿੰਘ
ਚੰਡੀਗੜ੍ਹ, 16 ਅਪਰੈਲ
ਯੂਟੀ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇਥੋਂ ਦੀ ਮਾਂ ਬੋਲੀ ਪੰਜਾਬੀ ਨੂੰ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੋਕ ਸਭਾ ਚੋਣਾਂ ਵਿੱਚ ਮੁੱਦਾ ਬਣਾਉਣ ਦੇ ਲਈ ਅੱਜ ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਸੈਕਟਰ 17 ਵਿੱਚ ਪੁਲ ਹੇਠ ਧਰਨਾ ਪ੍ਰਦਰਸ਼ਨ ਅਤੇ ਭੁੱਖ ਹੜਤਾਲ ਕੀਤੀ ਗਈ। ਧਰਨੇ ’ਚ ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ, ਤਰਕਸ਼ੀਲ ਸੁਸਾਇਟੀ ਸਮੇਤ ਲੇਖਕ ਸਭਾਵਾਂ ਅਤੇ ਕਿਸਾਨ ਆਗੂਆਂ ਨੇ ਵੀ ਸ਼ਿਰਕਤ ਕੀਤੀ ਅਤੇ ਯੂਟੀ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪੰਜਾਬੀ ਭਾਸ਼ਾ ਨੂੰ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦਿਵਾਉਣ ਦੀ ਮੰਗ ਰੱਖੀ।
ਮੰਚ ਦੇ ਪ੍ਰਧਾਨ ਸੁਖਜੀਤ ਸਿੰਘ ਸੁੱਖਾ ਹੱਲੋਮਾਜਰਾ, ਜਨਰਲ ਸਕੱਤਰ ਕਾਮਰੇਡ ਦੇਵੀ ਦਿਆਲ ਸ਼ਰਮਾ, ਗੁਰਪ੍ਰੀਤ ਸਿੰਘ ਸੋਮਲ ਅਤੇ ਸ਼ਰਨਜੀਤ ਸਿੰਘ ਬੈਦਵਾਨ ਰਾਏਪੁਰ ਕਲਾਂ ਦੀ ਅਗਵਾਈ ਹੇਠ ਦਿੱਤੇ ਗਏ ਇਸ ਧਰਨੇ ’ਚ ਕਾਂਗਰਸ ਪਾਰਟੀ ਵੱਲੋਂ ਚੰਡੀਗੜ੍ਹ ਤੋਂ ਲੋਕ ਸਭਾ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ, ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਤੋਂ ਸੰਭਾਵੀ ਉਮੀਦਵਾਰ ਹਰਦੀਪ ਸਿੰਘ ਬੁਟੇਰਲਾ, ‘ਆਪ’ ਤੋਂ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਕੁਲਦੀਪ ਕੁਮਾਰ ਢਿਲੋਡ, ਭਾਜਪਾ ਬੁਲਾਰੇ ਗੁਰਪ੍ਰੀਤ ਸਿੰਘ ਢਿੱਲੋਂ ਨੇ ਪੰਜਾਬੀ ਭਾਸ਼ਾ ਪ੍ਰਤੀ ਆਪੋ ਆਪਣੀਆਂ ਪਾਰਟੀਆਂ ਦੇ ਏਜੰਡੇ ਪੇਸ਼ ਕੀਤੇ। ਅਹੁਦੇਦਾਰਾਂ ਨੇ ਕਿਹਾ ਕਿ ਸਿਆਸੀ ਪਾਰਟੀਆਂ ਤੋਂ ਮੰਗ ਹੈ ਕਿ ਉਹ ਚੋਣ ਮੈਨੀਫੈਸਟੋ ਵਿੱਚ ਇਹ ਗੱਲ ਸ਼ਾਮਲ ਕਰਨ ਕਿ ਚੋਣ ਜਿੱਤਣ ਉਪਰੰਤ ਉਨ੍ਹਾਂ ਦੀ ਪਾਰਟੀ ਚੰਡੀਗੜ੍ਹ ’ਚ ਮਾਂ ਬੋਲੀ ਪੰਜਾਬੀ ਨੂੰ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦਿਵਾਉਣਗੇ ਤੇ ਪੰਜਾਬੀ ਭਾਸ਼ਾ ਦੇ ਇਸ ਮੁੱਦੇ ਨੂੰ ਸੰਸਦ ਵਿੱਚ ਰੱਖਣਗੇ। ਉਕਤ ਮੰਗ ਮੁਤਾਬਕ ਭਾਵੇਂ ਕਿ ਇਨ੍ਹਾਂ ਪਾਰਟੀਆਂ ਦੇ ਆਗੂਆਂ ਨੇ ਭਾਸ਼ਾ ਪ੍ਰਤੀ ਆਪਣੀ ਸੁਹਿਰਦਤਾ ਦਿਖਾਉਣ ਦੇ ਭਰੋਸੇ ਦਿੱਤੇ ਪ੍ਰੰਤੂ ਮੰਚ ਦੀ ਅਸਲ ਮੰਗ ਮੁਤਾਬਕ ਸਿਰਫ਼ ਅਕਾਲੀ ਦਲ ਪ੍ਰਧਾਨ ਹਰਦੀਪ ਬੁਟੇਰਲਾ ਨੇ ਪੰਜਾਬੀ ਭਾਸ਼ਾ ਦਾ ਮੁੱਦਾ ਆਪਣੇ ਚੋਣ ਮੈਨੀਫੈਸਟੋ ’ਚ ਸ਼ਾਮਲ ਕਰਨ ਦਾ ਐਲਾਨ ਕੀਤਾ। ਧਰਨੇ ਵਿੱਚ ਬਾਬਾ ਸਾਧੂ ਸਿੰਘ ਸਾਰੰਗਪੁਰ, ਬਾਬਾ ਗੁਰਦਿਆਲ ਸਿੰਘ ਖੁੱਡਾ ਅਲੀਸ਼ੇਰ, ਨੰਬਰਦਾਰ ਦਲਜੀਤ ਸਿੰਘ ਪਲਸੌਰਾ, ਗੁਰਪ੍ਰੀਤ ਸਿੰਘ ਬਡਹੇੜੀ, ਅਵਤਾਰ ਸਿੰਘ ਮਨੀਮਾਜਰਾ, ਗੁਰਨਾਮ ਸਿੰਘ ਸਿੱਧੂ, ਸੀ.ਟੀ.ਯੂ. ਰਿਟਾਇਰਡ ਵਰਕਰਜ਼ ਯੂਨੀਅਨ ਤੋਂ ਰਣਜੀਤ ਸਿੰਘ ਹੰਸ, ਭੁਪਿੰਦਰ ਸਿੰਘ, ਕਾਮਰੇਡ ਰਾਜ ਕੁਮਾਰ, ਪ੍ਰਲਾਦ ਸਿੰਘ, ਗੁਰਦੁਆਰਾ ਸੰਗਠਨ ਤੋਂ ਤਾਰਾ ਸਿੰਘ, ਮਲਕੀਤ ਸਿੰਘ ਨਾਗਰਾ, ਰਾਮ ਅਰਸ਼, ਵਿਸ਼ਵ ਪੰਜਾਬੀ ਪ੍ਰਚਾਰ ਸਭਾ ਤੋਂ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ, ਪੱਤਰਕਾਰ ਤਰਲੋਚਨ ਸਿੰਘ, ਕੇਂਦਰੀ ਪੰਜਾਬੀ ਲੇਖਕ ਸਭਾ ਤੋਂ ਡਾ. ਸੁਖਦੇਵ ਸਿੰਘ ਸਿਰਸਾ ਆਦਿ ਹਾਜ਼ਰ ਸਨ।

Advertisement

Advertisement
Advertisement