ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੱਕੇ ਕਰਨ ਦੀ ਮੰਗ ਲਈ ਸਫਾਈ ਸੇਵਕਾਂ ਵੱਲੋਂ ਰੋਸ ਮੁਜ਼ਾਹਰਾ

07:03 AM Oct 08, 2024 IST

ਪੱਤਰ ਪ੍ਰੇਰਕ
ਬੋਹਾ, 7 ਅਕਤੂਬਰ
ਸਫਾਈ ਸੇਵਕ ਯੂਨੀਅਨ ਪੰਜਾਬ, ਬਲਾਕ ਇਕਾਈ ਬੋਹਾ ਵੱਲੋਂ ਸਫਾਈ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਲਈ ਪੰਜਾਬ ਸਰਕਾਰ ਵਿਰੁੱਧ ਘੜੇ ਭੰਨ ਕੇ ਮੁਜ਼ਾਹਰਾ ਕੀਤਾ ਗਿਆ। ਸਫਾਈ ਕਰਮਚਾਰੀ ਯੂਨੀਅਨ ਬਲਾਕ ਬੋਹਾ ਦੇ ਪ੍ਰਧਾਨ ਗੁਰਸੇਵਕ ਸਿੰਘ, ਮੀਤ ਪ੍ਰਧਾਨ ਈਸ਼ਵਰ ਸਿੰਘ, ਜਨਰਲ ਸਕੱਤਰ ਮੋਹਨ ਸਿੰਘ, ਉਪ ਸਕੱਤਰ ਬਾਜ਼ ਸਿੰਘ, ਸੁਖਮਿੰਦਰ ਸਿੰਘ ਤੇ ਬਲਵੀਰ ਸਿੰਘ ਨੇ ਕਿਹਾ ਕਿ ਸਰਕਾਰ ਨੇ ਸੱਤਾ ਹਾਸਿਲ ਕਰਨ ਲਈ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਉਹ ਸਫਾਈ ਕਰਮਚਾਰੀਆਂ ਨੂੰ ਪੱਕਾ ਕਰਨ ਦੇ ਵਾਅਦੇ ਤੋਂ ਭੱਜ ਰਹੀ ਹੈ। ਉਨ੍ਹਾ ਕਿਹਾ ਕਿ ਕੇ ਸਰਕਾਰ ਨੇ ਸਫਾਈ ਸੇਵਕਾਂ ਦੀਆਂ ਮੰਗਾਂ ਦੀ ਪੂਰਤੀ ਵੱਲ ਧਿਆਨ ਨਾ ਦਿੱਤਾ ਤਾਂ ਯੂਨੀਅਨ ਸੂਬਾ ਪੱਧਰ ’ਤੇ ਤਿੱਖਾ ਸੰਘਰਸ਼ ਛੇੜਨ ਲਈ ਮਜਬੂਰ ਹੋਵੇਗੀ।

Advertisement

Advertisement