ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਹੂਲਤਾਂ ਤੋਂ ਸੱਖਣੇ ਮੀਰਪੁਰ ਵਾਸੀਆਂ ਵੱਲੋਂ ਰੋਸ ਮੁਜ਼ਾਹਰਾ

10:33 AM Oct 04, 2024 IST

ਹਰਜੀਤ ਸਿੰਘ
ਡੇਰਾਬੱਸੀ, 3 ਅਕਤੂਬਰ
ਇਥੋਂ ਦੇ ਵਾਰਡ ਨੰਬਰ-3 ਅਧੀਨ ਪੈਂਦੇ ਪਿੰਡ ਮੀਰਪੁਰ ਵਾਸੀ ਲੰਮੇ ਸਮੇਂ ਤੋਂ ਸਹੂਲਤਾਂ ਨਾ ਮਿਲਣ ਕਾਰਨ ਕਾਫੀ ਪ੍ਰੇਸ਼ਾਨ ਹਨ। ਪਿੰਡ ਮੀਰਪੁਰ ਵਿੱਚ ਸਾਫ਼-ਸਫਾਈ ਦੇ ਪ੍ਰਬੰਧ ਨਾ ਹੋਣ ਕਾਰਨ ਲੋਕ ਨਰਕ ਵਰਗੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ।
ਨਗਰ ਕੌਂਸਲ ਦੇ ਅਧਿਕਾਰੀਆਂ ਵੱਲੋਂ ਸਮੱਸਿਆਵਾਂ ਦਾ ਹੱਲ ਨਾ ਹੁੰਦਾ ਦੇਖ ਪਿੰਡ ਵਾਸੀਆਂ ਨੇ ਰੋਸ ਮੁਜ਼ਾਹਰਾ ਕਰਦਿਆਂ ਮੁੱਖ ਮੰਤਰੀ ਤੋਂ ਸਮੱਸਿਆਵਾਂ ਦੇ ਹੱਲ ਦੀ ਮੰਗ ਕੀਤੀ ਹੈ। ਮੀਰਪੁਰ ਵਾਸੀਆਂ ਨੇ ਦੱਸਿਆ ਕਿ ਕਈ ਸਾਲ ਪਹਿਲਾਂ ਉਨ੍ਹਾਂ ਦੇ ਪਿੰਡ ਨੂੰ ਨਗਰ ਕੌਂਸਲ ਵਿੱਚ ਸ਼ਾਮਲ ਕੀਤਾ ਗਿਆ ਸੀ, ਜਿਸ ਮਗਰੋਂ ਕੌਂਸਲ ਨਕਸ਼ਾ ਫੀਸ ਸਣੇ ਹੋਰ ਸਾਰੇ ਬਿੱਲ ਤਾਂ ਵਸੂਲ ਕਰਨ ਲੱਗ ਗਈ ਹੈ ਪਰ ਉਨ੍ਹਾਂ ਨੂੰ ਸਹੂਲਤਾਂ ਦੇਣ ਵਾਲੇ ਪਾਸੇ ਕੋਈ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਇਥੇ ਸਭ ਤੋਂ ਵੱਡੀ ਸਮੱਸਿਆ ਸਾਫ਼-ਸਫ਼ਾਈ ਦੀ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਨਿਯਮਤ ਸਾਫ਼-ਸਫ਼ਾਈ ਨਾ ਹੋਣ ਕਾਰਨ ਨਾਲੀਆਂ ’ਚ ਗੰਦਗੀ ਭਰਨ ਕਾਰਨ ਜਾਮ ਹੋ ਗਈਆਂ ਹਨ। ਸਿੱਟੇ ਵਜੋਂ ਦੂਸ਼ਿਤ ਪਾਣੀ ਗਲੀਆਂ ਵਿੱਚ ਭਰ ਰਿਹਾ ਹੈ। ਇਥੇ ਪਾਣੀ ਦੀ ਨਿਕਾਸੀ ਨਾ ਹੋਣ ਅਤੇ ਥਾਂ-ਥਾਂ ਗੰਦਗੀ ਦੇ ਢੇਰ ਲੱਗੇ ਹੋਏ ਹਨ। ਥੋੜਾ ਜਿਹਾ ਮੀਂਹ ਪੈਣ ’ਤੇ ਸਥਿਤੀ ਹੋਰ ਵੀ ਬਦਤਰ ਹੋ ਜਾਂਦੀ ਹੈ।
ਗਲੀਆਂ ਅਤੇ ਨਾਲੀਆਂ ’ਚੋਂ ਉੱਠਦੀ ਬਦਬੂ ਕਾਰਨ ਲੋਕਾਂ ਦਾ ਸਾਹ ਲੈਣਾ ਮੁਸ਼ਕਲ ਹੋ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਲੰਘੇ ਲੰਮੇ ਸਮੇਂ ਤੋਂ ਹਰੇਕ ਅਧਿਕਾਰੀ, ਮੁੱਖ ਮੰਤਰੀ, ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸਣੇ ਹੋਰ ਸਰਕਾਰ ਦੇ ਨੁਮਾਇੰਦਿਆਂ ਨੂੰ ਆਪਣੀ ਸਮੱਸਿਆ ਬਾਰੇ ਜਾਣੂ ਕਰਵਾ ਕੇ ਹੱਲ ਕਰਨ ਦੀ ਬੇਨਤੀ ਕਰ ਚੁੱਕੇ ਹਨ ਪਰ ਉਹ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਹੇ ਹਨ। ਉਨ੍ਹਾਂ ਨੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਤੋਂ ਇਸ ਪਾਸੇ ਧਿਆਨ ਦੇਣ ਦੀ ਮੰਗ ਕੀਤੀ ਹੈ।

Advertisement

ਪਿੰਡ ਵਿੱਚ ਲੋੜੀਂਦੇ ਵਿਕਾਸ ਕਾਰਜ ਕਰਵਾਏ ਜਾਣਗੇ: ਕੌਂਸਲ ਪ੍ਰਧਾਨ

ਗੱਲ ਕਰਨ ’ਤੇ ਨਗਰ ਕੌਂਸਲ ਦੇ ਪ੍ਰਧਾਨ ਆਸ਼ੂ ਉਪਨੇਜਾ ਨੇ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕਰਕੇ ਪਿੰਡ ਵਿੱਚ ਨਿਯਮਤ ਸਾਫ਼-ਸਫ਼ਾਈ ਕਰਵਾਉਣ ਤੋਂ ਇਲਾਵਾ ਹੋਰ ਲੋੜੀਂਦੇ ਵਿਕਾਸ ਕਾਰਜ ਕਰਵਾਏ ਜਾਣਗੇ।

Advertisement
Advertisement