ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਕਾਸ ਮੋਰਚਾ ਵੱਲੋਂ ਰੋਸ ਮੁਜ਼ਾਹਰਾ

06:58 AM Apr 25, 2024 IST

ਪੱਤਰ ਪ੍ਰੇਰਕ
ਪਠਾਨਕੋਟ, 24 ਅਪਰੈਲ
ਧਾਰ ਕਲਾਂ ਬਲਾਕ ਅਧੀਨ ਪੈਂਦੇ ਪਿੰਡ ਮੰਗਨੇਤ ਟੀਕਾ ਮੋੜਨ ਵਿੱਚ ਕੰਢੀ ਵਿਕਾਸ ਮੋਰਚਾ ਦੇ ਪ੍ਰਧਾਨ ਓਮ ਪ੍ਰਕਾਸ਼ ਮੱਘਰ ਸਿੰਘ ਦੀ ਅਗਵਾਈ ਵਿੱਚ ਲੋਕਾਂ ਵੱਲੋਂ ਰੋਸ ਮੁਜ਼ਾਹਰਾ ਕੀਤਾ ਗਿਆ ਜਿਸ ਵਿੱਚ ਸਥਾਨਕ ਵਸਨੀਕ ਥੁੜੂ ਰਾਮ, ਇੰਦਰ ਸਿੰਘ, ਸ਼ਮਸ਼ੇਰ ਸਿੰਘ, ਪੂਰਨ ਸਿੰਘ, ਬਲਵੀਰ ਸਿੰਘ, ਰਵੀ ਕੁਮਾਰ, ਰੋਹਿਤ ਸਿੰਘ, ਪੁਸ਼ਪਾ ਦੇਵੀ, ਸੁਰੇਖਾ ਦੇਵੀ, ਜੋਤੀ ਤੇ ਇੰਦੂ ਆਦਿ ਹਾਜ਼ਰ ਸਨ।
ਪਿੰਡ ਵਾਸੀਆਂ ਨੇ ਦੱਸਿਆ ਕਿ ਦੇਸ਼ ਵਿੱਚ ਬਣਨ ਵਾਲੀਆਂ ਸਰਕਾਰਾਂ ਨੇ ਕੰਢੀ ਖੇਤਰ ਦੇ ਲੋਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਸਰਕਾਰਾਂ ਦੀ ਨੀਅਤ ਅਤੇ ਨੀਤੀ ਵਿੱਚ ਫ਼ਰਕ ਹੋਣ ਕਾਰਨ ਇਸ ਇਲਾਕੇ ਵਿੱਚ ਕੋਈ ਵੀ ਰੁਜ਼ਗਾਰ ਦਾ ਪ੍ਰਬੰਧਨ ਨਹੀਂ ਕੀਤਾ। ਲੋਕਾਂ ਦੇ 50-60 ਸਾਲ ਪੁਰਾਣੇ ਕੱਚੇ ਮਕਾਨ ਹਨ। ਸੂਬਾ ਸਰਕਾਰਾਂ ਵੱਲੋਂ ਚੋਣਾਂ ਦੇ ਸਮੇਂ ਪੱਕਾ ਮਕਾਨ ਬਣਾਉਣ ਲਈ ਗਰਾਂਟ ਦੇਣ ਦਾ ਵਾਅਦਾ ਕੀਤਾ ਜਾਂਦਾ ਹੈ, ਜੋ ਬਾਅਦ ਵਿੱਚ ਜੁਮਲਾ ਸਾਬਤ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਉਸਾਰੀ ਮਜ਼ਦੂਰ-ਮਿਸਤਰੀ ਕਾਮਿਆਂ ਨੂੰ ਥੋੜ੍ਹਾ ਬਹੁਤ ਰੁਜ਼ਗਾਰ ਮਿਲ ਰਿਹਾ ਸੀ, ਪਰ ਉਹ ਵੀ ਖਣਨ ਬੰਦ ਹੋਣ ਕਾਰਨ ਠੱਪ ਹੋ ਕੇ ਰਹਿ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਹ ਮਾਮਲੇ ਹੱਲ ਨਾ ਕੀਤੇ ਗਏ ਤਾਂ ਕੰਢੀ ਵਿਕਾਸ ਮੋਰਚਾ ਵੱਲੋਂ ਧਾਰ ਕਲਾਂ ਚੌਕ ਵਿੱਚ ਧਰਨਾ ਦਿੱਤਾ ਜਾਵੇਗਾ।

Advertisement

Advertisement
Advertisement