For the best experience, open
https://m.punjabitribuneonline.com
on your mobile browser.
Advertisement

ਅਗਨੀਵੀਰ ਸਕੀਮ ਰੱਦ ਕਰਵਾਉਣ ਲਈ ਰੋਸ ਮੁਜ਼ਾਹਰਾ

07:59 AM Jul 25, 2024 IST
ਅਗਨੀਵੀਰ ਸਕੀਮ ਰੱਦ ਕਰਵਾਉਣ ਲਈ ਰੋਸ ਮੁਜ਼ਾਹਰਾ
Advertisement

ਪੱਤਰ ਪ੍ਰੇਰਕ
ਮਾਨਸਾ, 24 ਜੁਲਾਈ
ਇਨਕਲਾਬੀ ਨੌਜਵਾਨ ਸਭਾ ਪੰਜਾਬ ਅਤੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਅਗਨੀਵੀਰ ਭਰਤੀ ਸਕੀਮ ਨੂੰ ਰੱਦ ਕਰਵਾਉਣ ਅਤੇ ਫੌਜ ਵਿੱਚ ਰੈਗੂਲਰ ਭਰਤੀ ਸਕੀਮ ਨੂੰ ਬਹਾਲ ਕਰਵਾਉਣ ਲਈ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਅਤੇ ਇੰਜਨੀਅਰ ਆਈ ਟੀ ਆਈ ਮਾਨਸਾ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਨਕਲਾਬੀ ਨੌਜਵਾਨ ਸਭਾ ਪੰਜਾਬ ਇਕਾਈ ਵੱਲੋਂ ਰਾਜਦੀਪ ਗੇਹਲੇ ਅਤੇ ਆਇਸਾ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਖੋਖਰ ਕਲਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਨੌਜਵਾਨਾਂ ਦੇ ਲਈ ਰੁਜ਼ਗਾਰ ਨੂੰ ਖ਼ਤਮ ਕਰਨ ਲਈ ਲਿਆਂਦੀ ਗਈ। ਉਨ੍ਹਾਂ ਕਿਹਾ ਕਿ ਅਗਨੀਵੀਰ ਸਕੀਮ ਤਹਿਤ ਫੌਜ ਵਿੱਚ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ ਸਹੂਲਤਾਂ ਵੀ ਘੱਟ ਮਿਲਦੀਆਂ ਹਨ।

Advertisement
Advertisement
Author Image

Advertisement