ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੈਂਕੜੇ ਪੇਂਡੂ ਚੌਕੀਦਾਰਾਂ ਵੱਲੋਂ ਡੀਸੀ ਦਫ਼ਤਰ ਅੱਗੇ ਰੋਸ ਧਰਨਾ

07:19 AM Sep 07, 2024 IST
ਡੀਸੀ ਦਫ਼ਤਰ ਅੱਗੇ ਆਵਾਜਾਈ ਠੱਪ ਕਰ ਕੇ ਰੋਸ ਧਰਨਾ ਦਿੰਦੇ ਹੋਏ ਪੇਂਡੂ ਚੌਕੀਦਾਰ।

ਗੁਰਦੀਪ ਸਿੰਘ ਲਾਲੀ
ਸੰਗਰੂਰ, 6 ਸਤੰਬਰ
ਆਜ਼ਾਦ ਪੇਂਡੂ ਚੌਕੀਦਾਰ ਵੈਲਫ਼ੇਅਰ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਪੁੱਜੇ ਸੈਂਕੜੇ ਪੇਂਡੂ ਚੌਕੀਦਾਰਾਂ ਵੱਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਸ਼ਹਿਰ ਵਿਚ ਰੋਸ ਮਾਰਚ ਕੀਤਾ ਗਿਆ। ਡੀਸੀ ਦਫ਼ਤਰ ਅੱਗੇ ਆਵਾਜਾਈ ਠੱਪ ਕਰ ਕੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਲੋਕ ਸਭਾ ਚੋਣਾਂ ਦੌਰਾਨ ਦੋ ਦਿਨ ਡਿਊਟੀ ਨਿਭਾਉਣ ਵਾਲੇ ਚੌਕੀਦਾਰ ਮਾਣ ਭੱਤਾ ਨਾ ਦੇਣ ਤੋਂ ਖਫ਼ਾ ਹਨ। ਚੌਕੀਦਾਰਾਂ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਨਾਂ ਡਿਊਟੀ ਮੈਜਿਸਟ੍ਰੇਟ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।
ਵੱਡੀ ਤਾਦਾਦ ’ਚ ਇਕੱਠੇ ਹੋਏ ਪੇਂਡੂ ਚੌਕੀਦਾਰਾਂ ਵੱਲੋਂ ਬਨਾਸਰ ਬਾਗ ਵਿੱਚ ਰੈਲੀ ਕੀਤੀ ਗਈ, ਜਿਸ ਮਗਰੋਂ ਸ਼ਹਿਰ ਵਿਚ ਰੋਸ ਮਾਰਚ ਕਰਦੇ ਡੀਸੀ ਦਫ਼ਤਰ ਅੱਗੇ ਪੁੱਜੇ, ਜਿੱਥੇ ਆਵਾਜਾਈ ਠੱਪ ਕਰਦਿਆਂ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਿਗੁਰ ਸਿੰਘ ਮਾਝੀ ਨੇ ਕਿਹਾ ਕਿ ਸਿਰਫ਼ 1250 ਰੁਪਏ ਪ੍ਰਤੀ ਮਹੀਨਾ ਤਨਖਾਹ ਲੈਣ ਵਾਲੇ ਪੇਂਡੂ ਚੌਕੀਦਾਰਾਂ ਵੱਲੋਂ ਲੋਕ ਸਭਾ ਚੋਣਾਂ ਦੌਰਾਨ 2 ਦਿਨ ਡਿਊਟੀ ਕੀਤੀ ਪਰੰਤੂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੌਕੀਦਾਰਾਂ ਨੂੰ ਮਾਣ ਭੱਤਾ ਦੇਣ ਤੋਂ ਕੋਰੀ ਨਾਂਹ ਕਰ ਦਿੱਤੀ ਹੈ ਅਤੇ ਚੌਕੀਦਾਰਾਂ ਦੀ ਚੋਣ ਡਿਊਟੀ ਨੂੰ ਡਿਊਟੀ ਹੀ ਨਹੀਂ ਮੰਨਿਆ ਜਾ ਰਿਹਾ ਜੋ ਕਿ ਸ਼ਰੇਆਮ ਬੇਇਨਸਾਫ਼ੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਦੇਸ਼ ਆਜ਼ਾਦ ਹੋਇਆ ਅਤੇ ਚੋਣ ਪ੍ਰਕਿਰਿਆ ਸ਼ੁਰੂ ਹੋਈ ਉਦੋਂ ਤੋਂ ਹੀ ਪੇਂਡੂ ਚੌਕੀਦਾਰ ਚੋਣਾਂ ਦੌਰਾਨ ਡਿਊਟੀ ਨਿਭਾ ਰਹੇ ਹਨ। ਬੁਲਾਰਿਆਂ ਨੇ ਮੰਗ ਕੀਤੀ ਕਿ ਪੇਂਡੂ ਚੌਕੀਦਾਰਾਂ ਦੀ ਚੋਣ ਡਿਊਟੀ ਨੂੰ ਡਿਊਟੀ ਮੰਨਦੇ ਹੋਏ ਮਾਣ ਭੱਤਾ ਦੇਣਾ ਯਕੀਨੀ ਬਣਾਇਆ ਜਾਵੇ ਅਤੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ ਕਿਉਕਿ ਡਿਊਟੀ ਬਦਲੇ ਸਨਮਾਨ ਅਤੇ ਮਾਣ ਭੱਤਾ ਲੈਣ ਅਤੇ ਮੰਗਣਾ ਪੇਂਡੂ ਚੌਕੀਦਾਰਾਂ ਦਾ ਸੰਵਿਧਾਨਕ ਹੱਕ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਚੋਣ ਡਿਊਟੀ ਦੌਰਾਨ ਮਾਣ ਭੱਤਾ ਦੇਣ ਦੀ ਮੰਗ ਉਪਰ ਗੌਰ ਨਾ ਫਰਮਾਈ ਗਈ ਤਾਂ ਪੇਂਡੂ ਚੌਕੀਦਾਰਾਂ ਨੂੰ ਆਪਣਾ ਹੱਕ ਲੈਣ ਲਈ ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਜਾਣ ਲਈ ਮਜਬੂਰ ਹੋਣਾ ਪਵੇਗਾ। ਇਸ ਮੌਕੇੇ ਐਸੋਸੀਏਸ਼ਨ ਸੂਬਾ ਆਗੂ ਅਮਰਜੀਤ ਸਿੰਘ ਰੋਪੜ, ਸਮਸ਼ੇਰ ਸਿੰਘ, ਸੇਵਕ ਸਿੰਘ, ਕਸ਼ਮੀਰ ਸਿੰਘ ਪਾਤੜਾਂ, ਸਤਿਨਾਮ ਸਿੰਘ, ਸੱਤਪਾਲ ਸਿੰਘ, ਨਸੀਬ ਸਿੰਘ, ਬਲਜੀਤ ਸਿੰਘ, ਪ੍ਰੇਮ ਸਿੰਘ, ਜਸਵਿੰਦਰ ਪਾਲ, ਗੁਰਵਿੰਦਰ ਸਿੰਘ ਪਿਪਲੀ, ਸੁਖਪ੍ਰੀਤ ਸਿੰਘ, ਸਰੂਪ ਸਿੰਘ ਮਲੋਟ, ਗੁਰਸਾਹਿਬ ਸਿੰਘ, ਬਲਵਿੰਦਰ ਸਿੰਘ, ਜੱਗਾ ਸਿੰਘ ਆਦਿ ਮੌਜੂਦ ਸਨ।

Advertisement

Advertisement