ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਾਵਰਕੌਮ ਦੇ ਕੌਂਸਲ ਆਫ਼ ਜੂਨੀਅਰ ਇੰਜਨੀਅਰਾਂ ਵੱਲੋਂ ਰੋਸ ਰੈਲੀਆਂ 4 ਤੋਂ

09:53 AM Sep 01, 2024 IST

ਪੱਤਰ ਪ੍ਰੇਰਕ
ਪਟਿਆਲਾ, 31 ਅਗਸਤ
ਕੌਂਸਲ ਆਫ਼ ਜੂਨੀਅਰ ਇੰਜਨੀਅਰਜ਼, ਪੰਜਾਬ ਰਾਜ ਬਿਜਲੀ ਬੋਰਡ ਵੱਲੋਂ ਜੂਨੀਅਰ ਇੰਜਨੀਅਰ ਕਾਡਰ ਦੀਆਂ ਪੈਂਡਿੰਗ ਮੰਗਾਂ ਸਬੰਧੀ ਪਾਵਰ ਮੈਨੇਜਮੈਂਟ ਵਿਰੁੱਧ ਸੰਘਰਸ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਕੌਂਸਲ ਦੇ ਸੂਬਾ ਪ੍ਰਧਾਨ ਇੰਜਨੀਅਰ ਪਰਮਜੀਤ ਸਿੰਘ ਖੱਟੜਾ ਅਤੇ ਸੂਬਾ ਜਨਰਲ ਸਕੱਤਰ ਇੰਜਨੀਅਰ ਦਵਿੰਦਰ ਸਿੰਘ ਨੇ ਸਾਂਝੇ ਬਿਆਨ ਰਾਹੀਂ ਦੱਸਿਆ ਕਿ 4 ਸਤੰਬਰ ਤੋਂ ਪਾਵਰਕੌਮ ਦੇ ਸਮੂਹ ਸਰਕਲ ਦਫ਼ਤਰਾਂ ਅੱਗੇ ਰੋਸ ਰੈਲੀਆਂ ਕਰਕੇ ਸ਼ੁਰੂਆਤ ਕੀਤੀ ਜਾਵੇਗੀ। 9 ਸਤੰਬਰ ਨੂੰ ਬਠਿੰਡਾ ਵਿੱਚ, 13 ਸਤੰਬਰ ਨੂੰ ਲੁਧਿਆਣਾ ਵਿੱਚ, 17 ਸਤੰਬਰ ਨੂੰ ਅੰਮ੍ਰਿਤਸਰ, 20 ਸਤੰਬਰ ਨੂੰ ਜਲੰਧਰ ਵਿੱਚ, 24 ਸਤੰਬਰ ਨੂੰ ਪਟਿਆਲਾ ਵਿੱਚ ਜ਼ੋਨਲ ਧਰਨੇ ਦੇਣ ਉਪਰੰਤ 8 ਅਕਤੂਬਰ ਨੂੰ ਜੇਈਜ਼ ਕੌਂਸਲ ਦੇ ਸਾਰੇ ਕੇਂਦਰੀ ਵਰਕਿੰਗ ਕਮੇਟੀ ਮੈਂਬਰਜ਼ ਵੱਲੋਂ ਮੁੱਖ ਦਫ਼ਤਰ ਪਟਿਆਲਾ ਸਾਹਮਣੇ ਸ਼ਾਂਤਮਈ ਸੰਕੇਤਕ ਧਰਨਾ ਦਿੱਤਾ ਜਾਵੇਗਾ।

Advertisement

Advertisement