ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਾਵਰਕੌਮ ਦੇ ਠੇਕਾ ਕਾਮਿਆਂ ਵੱਲੋਂ ਕੰਮ ਠੱਪ ਕਰ ਕੇ ਰੋਸ ਰੈਲੀਆਂ

07:49 AM Jun 25, 2024 IST
ਸੂਬਾ ਸਰਕਾਰ ਖਿਲਾਫ਼ ਰੋਸ ਪ੍ਰਗਟ ਕਰਦੇ ਹੋਏ ਠੇਕਾ ਕਾਮੇ।

ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 24 ਜੂਨ
ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਬੈਨਰ ਹੇਠ ਸੂਬਾ ਸਰਕਾਰ ਤੇ ਪਾਵਰਕੌਮ ਪ੍ਰਬੰਧਕਾਂ ਖਿਲਾਫ਼ ਅੱਜ ਮਾਛੀਵਾੜਾ ਦੇ ਪਾਵਰਕੌਮ ਸੀਐੱਚਬੀ ਤੇ ਡਬਲਿਊ ਠੇਕਾ ਕਾਮਿਆਂ ਵੱਲੋਂ ਕੰਮ ਠੱਪ ਕਰ ਕੇ ਰੋਸ ਰੈਲੀਆਂ ਕੀਤੀਆਂ ਗਈਆਂ। ਇਸ ਸਬੰਧੀ ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਮਨਦੀਪ ਸਿੰਘ, ਗੁਰਸ਼ਰਨ ਸਿੰਘ, ਗੁਰਮੇਲ ਸਿੰਘ, ਕੁਲਦੀਪ ਸਿੰਘ, ਮਨਜਿੰਦਰ ਸਿੰਘ, ਚਰਨਜੀਤ ਸਿੰਘ, ਗੁਰਬਰਿੰਦਰ ਸਿੰਘ, ਹਰਪ੍ਰੀਤ ਸਿੰਘ, ਕਰਮ ਸਿੰਘ, ਰਵਿੰਦਰ ਕੁਮਾਰ, ਸੰਜੀਵ ਕੁਮਾਰ, ਜਸਵੰਤ ਸਿੰਘ, ਜਤਿੰਦਰ ਸਿੰਘ, ਰਾਹੁਲਪ੍ਰੀਤ ਸਿੰਘ, ਨੌਨਿਹਾਲ ਸਿੰਘ, ਸੁਰਦਰਸ਼ਨ ਸਿੰਘ ਤੇ ਬਲਜਿੰਦਰ ਸਿੰਘ ਨੇ ਦੱਸਿਆ ਕਿ ਪਾਵਰਕੌਮ ਮੈਨੇਜਮੈਂਟ ਅਤੇ ਸਰਕਾਰ ਵੱਲੋਂ ਨਿੱਜੀਕਰਨ ਦੀ ਨੀਤੀ ਲਗਾਤਾਰ ਲਾਗੂ ਕਰ ਕੇ ਬਿਜਲੀ ਖੇਤਰ ਦਾ ਭੋਗ ਪਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਊਟਸੋਰਸਿੰਗ ਠੇਕਾ ਕਾਮਿਆਂ ਨੂੰ ਰੈਗੂਲਰ ਕਰਨ ਬਾਰੇ ਤਰ੍ਹਾਂ-ਤਰ੍ਹਾਂ ਦੇ ਵਾਅਦੇ ਕੀਤੇ, ਪਰ ਇੱਕ ਵੀ ਪੂਰਾ ਨਹੀਂ ਕੀਤਾ ਅਤੇ ਠੇਕਾ ਕਾਮੇ ਬਹੁਤ ਹੀ ਨਿਗੂਣੀਆਂ ਤਨਖਾਹਾਂ ਉੱਤੇ ਆਪਣਾ ਜੀਵਨ ਬਤੀਤ ਕਰ ਰਹੇ ਹਨ। ਆਗੂਆਂ ਨੇ ਅੱਜ ਰੋਸ ਰੈਲੀ ਕਰਦਿਆਂ ਮੰਗ ਕੀਤੀ ਕਿ ਸਾਰੇ ਆਊਟਸੋਰਸਿੰਗ ਠੇਕਾ ਕਾਮਿਆਂ ਨੂੰ ਸਿੱਧਾ ਵਿਭਾਗ ਵਿੱਚ ਸ਼ਾਮਲ ਕੀਤਾ ਜਾਵੇ, ਕਰੰਟ ਲੱਗਣ ਕਾਰਨ ਮੌਤ ਦੇ ਮੂੰਹ ਪਏ ਕਾਮਿਆਂ ਦੇ ਪਰਿਵਾਰ ਨੂੰ ਕਾਨੂੰਨ ਮੁਤਾਬਕ ਮੁਆਵਜ਼ਾ ਤੈਅ ਕੀਤਾ ਜਾਵੇ ਅਤੇ ਪਰਿਵਾਰਕ ਮੈਂਬਰ ਨੂੰ ਇੱਕ ਸਰਕਾਰੀ ਨੌਕਰੀ ਤੇ ਪੱਕੀ ਪੈਨਸ਼ਨ ਦਿੱਤੀ ਜਾਵੇ, ਟੀਟੀਆਈ ਰਾਹੀਂ ਟਰੇਨਿੰਗ ਦਾ ਪ੍ਰਬੰਧ ਕੀਤਾ ਜਾਵੇ, 50 ਤੋਂ ਲੈ ਕੇ 100 ਕਿਲੋਮੀਟਰ ਦੇ ਘੇਰੇ ਤੋਂ ਦੂਰ ਲਾਏ ਕਾਮਿਆਂ ਨੂੰ 15 ਕਿਲੋਮੀਟਰ ਦੇ ਘੇਰੇ ਅੰਦਰ-ਅੰਦਰ ਡਿਊਟੀ ਲਾਇਆ ਜਾਵੇ ਅਤੇ ਮੰਗ ਪੱਤਰ ਵਿੱਚ ਦਰਜ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਨ੍ਹਾਂ ਸਾਰੀਆਂ ਮੰਗਾਂ ਦਾ ਹੱਲ ਨਹੀਂ ਹੁੰਦਾ, ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ ਅਤੇ 25 ਜੂਨ ਨੂੰ ਮੁਕੰਮਲ ਕੰਮ ਠੱਪ ਕਰ ਕੇ ਕੋ-ਆਰਡੀਨੇਸ਼ਨ ਕਮੇਟੀ ਦੇ ਬੈਨਰ ਪਰਿਵਾਰਾਂ ਤੇ ਬੱਚਿਆਂ ਸਮੇਤ ਪਾਵਰਕੌਮ ਦੇ ਮੁੱਖ ਦਫ਼ਤਰ ਲਗਾਤਾਰ ਧਰਨਾ ਦਿੱਤਾ ਜਾਵੇਗਾ।

Advertisement

Advertisement
Advertisement