ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੈਨਸ਼ਨਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਰੈਲੀ

07:06 AM Sep 09, 2024 IST
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਰੋਸ ਰੈਲੀ ਕਰਦੇ ਹੋਏ ਪੈਨਸ਼ਨਰ। -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 8 ਸਤੰਬਰ
ਆਲ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਅਗਵਾਈ ਹੇਠ ਪੈਨਸ਼ਨਰਾਂ ਵਲੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਰਕਾਰ ਖ਼ਿਲਾਫ਼ ਰੋਸ ਰੈਲੀ ਕੀਤੀ ਗਈ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਾਂਝੇ ਫਰੰਟ ਦੇ ਆਗੂਆਂ ਖ਼ਿਲਾਫ਼ ਚੰਡੀਗੜ੍ਹ ’ਚ ਦਰਜ ਕੀਤੇ ਪੁਲੀਸ ਕੇਸ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ। ਇਸ ਮੌਕੇ ਐਸੋਸੀਏਸ਼ਨ ਦੇ ਸਰਪ੍ਰਸਤ ਜਗਦੀਸ਼ ਸ਼ਰਮਾ, ਪ੍ਰਧਾਨ ਸੁਰਿੰਦਰ ਕੁਮਾਰ ਬਾਲੀਆਂ ਅਤੇ ਪੁਲੀਸ ਕਰਮਚਾਰੀ ਐਸੋਸੀਏਸ਼ਨ ਦੇ ਪ੍ਰਧਾਨ ਅਜਮੇਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ ਕੀਤਾ ਜਾ ਰਿਹਾ ਹੈ ਜਿਸ ਕਾਰਨ ਪੈਨਸ਼ਨਰਾਂ ’ਚ ਸਰਕਾਰ ਖ਼ਿਲਾਫ਼ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਬੀਤੀ 3 ਸਤੰਬਰ ਨੂੰ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਂਝੇ ਫਰੰਟ ਵਲੋਂ ਚੰਡੀਗੜ੍ਹ ਵਿਚ ਸਾਂਤਮਈ ਢੰਗ ਨਾਲ ਰੋਸ ਮਾਰਚ ਕੀਤਾ ਗਿਆ ਸੀ ਪਰ ਪੰਜਾਬ ਸਰਕਾਰ ਦੀ ਸ਼ਹਿ ’ਤੇ ਫਰੰਟ ਦੇ 18 ਕਨਵੀਨਰਾਂ ਵਿਰੁੱਧ ਵੱਖ-ਵੱਖ ਧਰਾਵਾਂ ਹੇਠ ਕੇਸ ਦਰਜ ਕੀਤਾ ਗਿਆ ਹੈ ਜਿਸ ਦੀ ਉਹ ਨਿਖੇਧੀ ਕਰਦੇ ਹਨ। ਉਨ੍ਹਾਂ ਮੰਗ ਕੀਤੀ ਕਿ ਦਰਜ ਕੀਤੇ ਪੁਲੀਸ ਕੇਸ ਤੁਰੰਤ ਰੱਦ ਕੀਤੇ ਜਾਣ। ਐਸੋਸੀਏਸ਼ਨ ਆਗੂਆਂ ਬਲਵੰਤ ਸਿੰਘ ਢਿੱਲੋਂ, ਮੋਹਣ ਸਿੰਘ ਬਾਵਾ, ਸ਼ਿਵ ਕੁਮਾਰ, ਸੀਤਾ ਰਾਮ ਸ਼ਰਮਾ, ਮੇਲਾ ਸਿੰਘ, ਅਮਰ ਨਾਥ ਸ਼ਰਮਾ ਅਤੇ ਬਿੱਕਰ ਸਿੰਘ ਸਿਬੀਆ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਪੰਜਾਬ ਵਲੋਂ 10 ਸਤੰਬਰ ਨੂੰ ਸਾਂਝੇ ਫਰੰਟ ਨਾਲ ਤੈਅ ਕੀਤੀ ਮੀਟਿੰਗ ਵਿਚ ਮੰਗਾਂ ਦਾ ਸਾਰਥਕ ਹੱਲ ਨਾ ਕੀਤਾ ਗਿਆ ਤਾਂ ਸਾਂਝੇ ਫਰੰਟ ਦੇ ਫੈਸਲੇ ਅਨੁਸਾਰ 18 ਸਤੰਬਰ ਨੂੰ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਕੁਲਵੰਤ ਸਿੰਘ, ਹਵਾ ਸਿੰਘ, ਬਾਲ ਕਿਸ਼ਨ ਚੌਹਾਨ, ਰੂਪ ਚੰਦ ਚਾਂਗਲੀ, ਰਾਜਿੰਦਰ ਕੁਮਾਰ ਤੇ ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।

Advertisement

Advertisement