ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੈਨਸ਼ਨਰਾਂ ਵੱਲੋਂ ਡੀਸੀ ਦਫ਼ਤਰ ਅੱਗੇ ਸਰਕਾਰ ਖ਼ਿਲਾਫ਼ ਰੋਸ ਰੈਲੀ

10:43 AM Oct 09, 2024 IST
ਸੰਗਰੂਰ ’ਚ ਡੀਸੀ ਦਫ਼ਤਰ ਅੱਗੇ ਸਰਕਾਰ ਖ਼ਿਲਾਫ਼ ਰੈਲੀ ਕਰਦੇ ਹੋਏ ਪੈਨਸ਼ਨਰ। ਫੋਟੋ: ਲਾਲੀ।

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 8 ਅਕਤੂਬਰ
ਆਲ ਪੈਨਸਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਬੈਨਰ ਹੇਠ ਪੈਨਸ਼ਨਰਾਂ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਅੱਗੇ ਸਰਕਾਰ ਖ਼ਿਲਾਫ਼ ਰੋਸ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ਦੇ ਮੰਗਾਂ ਪ੍ਰਤੀ ਅੜੀਅਲ ਰਵੱਈਏ ਤੇ ਨਾਂਹ-ਪੱਖੀ ਨੀਤੀ ਦੀ ਸਖਤ ਨਿਖੇਧੀ ਕੀਤੀ।
ਰੈਲੀ ਨੂੰ ਸੰਬੋਧਨ ਕਰਦਿਆਂ ਸਰਪ੍ਰਸਤ ਜਗਦੀਸ ਸ਼ਰਮਾ, ਪ੍ਰਧਾਨ ਸੁਰਿੰਦਰ ਬਾਲੀਆਂ, ਅਜਮੇਰ ਸਿੰਘ, ਭਰਤਰੀ ਸਿੰਘ ਅਤੇ ਸੀਤਾ ਰਾਮ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਪੈਨਸ਼ਨਰਾਂ ’ਤੇ ਹੁਣ ਤੱਕ ਲਾਗੂ ਨਹੀਂ ਕੀਤੀਆਂ ਗਈਆਂ। ਕਮਿਸ਼ਨ ਦੀ ਦੂਜੀ ਰਿਪੋਰਟ ਵਿੱਚ ਪੈਨਸ਼ਨਰਾਂ ਲਈ ਕੈਸ਼ਲੈਸ ਸਕੀਮ ਤਹਿਤ ਇਲਾਜ ਲਾਗੂ ਕਰਨ ਲਈ ਸਿਫਾਰਿਸ਼ ਹੈ, ਨੂੰ ਵੀ ਲਾਗੂ ਨਹੀਂ ਕੀਤਾ ਗਿਆ। ਬਹੁਤੇ ਪੈਨਸ਼ਨਰ ਤਾਂ ਲੰਮਾ ਸੰਘਰਸ਼ ਕਰਦੇ ਹੋਏ ਵਡੇਰੀ ਉਮਰੇ ਬਕਾਏ ਦੇ ਇੰਤਜ਼ਾਰ ਵਿੱਚ ਰੱਬ ਨੂੰ ਪਿਆਰੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਨੂੰ 8 ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਮੀਟਿੰਗਾਂ ਨਹੀਂ ਕੀਤੀਆਂ ਗਈਆਂ ਅਤੇ ਹਰ ਵਾਰ ਮੀਟਿੰਗ ਅੱਗੇ ਪਾਈ ਜਾ ਰਹੀ ਹੈ। ਐਸੋਸੀਏਸ਼ਨ ਵੱਲੋਂ ਪੰਜਾਬ ਰਾਜ ਪੈਨਸ਼ਨਰ ਸਾਂਝੇ ਫਰੰਟ ਦੇ ਫੈਸਲਿਆਂ ਅਨੁਸਾਰ ਜਲੰਧਰ, ਚੰਡੀਗੜ੍ਹ, ਮੁਹਾਲੀ ਵਿਖੇ ਸੂਬਾ ਪੱਧਰ ਦੀਆਂ ਰੈਲੀਆਂ ਵਿੱਚ ਸ਼ਾਮਲ ਹੋ ਕੇ ਰੋਸ ਪ੍ਰਗਟਾਵਾ ਕਰ ਚੁੱਕੇ ਹਨ। ਬਿੱਕਰ ਸਿੰਘ ਸਿਬੀਆਂ, ਬਲਵੰਤ ਢਿੱਲੋਂ, ਮੋਹਨ ਸਿੰਘ ਬਾਵਾ, ਅਮਨ ਨਾਥ ਸ਼ਰਮਾ ਤੇ ਸ਼ਿਵ ਕੁਮਾਰ ਨੇ ਕਿਹਾ ਕਿ ਸੂਬੇ ਦੇ ਫੈਸਲੇ ਅਨੁਸਾਰ 22-10-24 ਨੂੰ ਮੁਹਾਲੀ ਵਿੱਚ ਹਜ਼ਾਰਾਂ ਪੈਨਸ਼ਨਰਾਂ ਨਾਲ ਮਹਾ ਰੈਲੀ ਕਰਕੇ ਸਰਕਾਰ ਵਿਰੁੱਧ ਮਾਰਚ ਕੀਤਾ ਜਾਵੇਗਾ ਅਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਐਡਵੋਕੇਟ ਗੀਤਾਂਜਲੀ ਛਾਬੜਾ ਅਤੇ ਉਨ੍ਹਾਂ ਦੇ ਸਹਾਇਕ ਵਕੀਲ ਵਜੋਂ ਪੈਨਸ਼ਨਰਾਂ ਦੇ ਮਸਲਿਆਂ ਬਾਰੇ ਅਦਾਲਤੀ ਫੈਸਲਿਆਂ ਸਬੰਧੀ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਰਾਜਿੰਦਰ ਕੁਮਾਰ, ਰਾਮ ਲਾਲ ਸਰਮਾਂ, ਮੰਗਲ ਰਾਣਾ, ਸੱਤਪਾਲ ਕਲਸੀ, ਕੁਲਵੰਤ ਸਿੰਘ, ਭੀਮ ਸੈਨ, ਤੇਜਿੰਦਰ ਕੁਮਾਰ, ਸੁਖਮੰਦਰ ਸਿੰਘ, ਦਰਸ਼ਨ ਸਿੰਘ, ਮੇਜਰ ਸਿੰਘ, ਸ਼ਿਵ ਕੁਮਾਰ ਸ਼ਰਮਾ ਤੇ ਸੁਖਦੇਵ ਸਿੰਘ ਆਦਿ ਹਾਜ਼ਰ ਸਨ।

Advertisement

Advertisement