ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਥਰਮਲ ਦੇ ਠੇਕਾ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਰੈਲੀ

08:08 AM Aug 06, 2024 IST

ਪੱਤਰ ਪ੍ਰੇਰਕ
ਭੁੱਚੋ ਮੰਡੀ, 5 ਅਗਸਤ
ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ‘ਮੋਰਚੇ’ ਦੇ ਬੈਨਰ ਹੇਠ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਸਕਾਡਾ ਸਿਸਟਮ ਲਿਆਉਣ ਦੇ ਵਿਰੋਧ ਵਜੋਂ ਥਰਮਲ ਪਲਾਂਟ ਦੇ ਮੁੱਖ ਗੇਟ ’ਤੇ ਰੋਸ ਰੈਲੀ ਕੀਤੀ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਸੂਬਾਈ ਆਗੂ ਜਗਰੂਪ ਸਿੰਘ ਲਹਿਰਾ, ਜਗਸੀਰ ਸਿੰਘ ਭੰਗੂ, ਬਲਜਿੰਦਰ ਸਿੰਘ ਮਾਨ ਅਤੇ ਹਰਦੀਪ ਸਿੰਘ ਤੱਗੜ ਨੇ ਕਿਹਾ ਕਿ ਪੰਜਾਬ ਦੀ ’ਆਪ’ ਸਰਕਾਰ ਨੇ ਪਹਿਲੀਆਂ ਸਰਕਾਰਾਂ ਵਾਂਗ ਕੇਂਦਰ ਸਰਕਾਰ ਅਤੇ ਵਿਸ਼ਵ ਵਪਾਰ ਸੰਸਥਾ ਦੇ ਨਿਰਦੇਸ਼ ਤਹਿਤ ਲੋਕਾਂ ਨੂੰ ਸਸਤੀਆਂ ਸੇਵਾਵਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ’ਤੇ ਨਿੱਜੀਕਰਨ ਦਾ ਹੱਲਾ ਬੋਲ ਦਿੱਤਾ ਹੈ। ਪਿੰਡਾਂ ਦੀਆਂ ਪਾਣੀ ਵਾਲੀਆਂ ਟੈਂਕੀਆਂ ’ਤੇ ਸਕਾਡਾ ਸਿਸਟਮ ਲੱਗਣ ਨਾਲ਼ ਪੀਣ ਵਾਲੇ ਪਾਣੀ ’ਤੇ ਮੁਕੰਮਲ ਤੌਰ ’ਤੇ ਕਾਰਪੋਰੇਟ ਘਰਾਣਿਆਂ, ਕੰਪਨੀਆਂ ਦਾ ਕਬਜ਼ਾ ਹੋ ਜਾਵੇਗਾ ਅਤੇ ਪ੍ਰਾਈਵੇਟ ਕੰਪਨੀਆਂ ਆਪਣੀ ਮਨਮਰਜ਼ੀ ਦੇ ਭਾਅ ਪਾਣੀ ਵੇਚਣਗੀਆਂ। ਉਨ੍ਹਾਂ ਕਿਹਾ ਕਿ ਸਕਾਡਾ ਸਿਸਟਮ ਦਾ ਵਿਰੋਧ ਕਰਨ ਵਾਲੇ ਠੇਕਾ ਮੁਲਾਜ਼ਮਾਂ ਅਤੇ ਲੋਕਾਂ ’ਤੇ ਜ਼ਿਲਾ ਪਠਾਨਕੋਟ ਦੀ ਤਾਰਾਗੜ੍ਹ ਡਵੀਜ਼ਨ ਦੇ ਐੱਸਡੀਓ ਨੇ 25 ਸੰਘਰਸ਼ਸ਼ੀਲ ਕਾਰਕੁਨਾਂ ’ਤੇ ਪੁਲੀਸ ਕੇਸ ਦਰਜ ਕਰਵਾ ਦਿੱਤੇ ਹਨ। ਇਸ ਦੇ ਵਿਰੋਧ ਵਿੱਚ ਅੱਜ ਸਮੁੱਚੇ ਪੰਜਾਬ ਵਿੱਚ ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਤਾਰਾਗੜ੍ਹ ਡਿਵੀਜ਼ਨ ਦੇ ਐੱਸਡੀਓ ਦੇ ਪੁਤਲੇ ਫੂਕੇ ਹਨ।

Advertisement

Advertisement
Advertisement