ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਿਜਲੀ ਕਾਮਿਆਂ ਵੱਲੋਂ ਰੋਸ ਰੈਲੀ

07:07 AM Nov 19, 2024 IST

ਪੱਤਰ ਪ੍ਰੇਰਕ
ਚੰਡੀਗੜ੍ਹ, 18 ਨਵੰਬਰ
ਯੂਟੀ ਪਾਵਰਮੈਨ ਯੂਨੀਅਨ ਚੰਡੀਗੜ੍ਹ ਦੇ ਬੈਨਰ ਹੇਠ ਚੰਡੀਗੜ੍ਹ ਦੇ ਬਿਜਲੀ ਮੁਲਾਜ਼ਮਾਂ ਨੇ ਇੰਡਸਟਰੀਅਲ ਏਰੀਆ ਫੇਜ਼-1 ਸਥਿਤ ਬਿਜਲੀ ਦਫ਼ਤਰ ਸਾਹਮਣੇ ਰੋਸ ਰੈਲੀ ਕੀਤੀ।
ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜਨਰਲ ਸਕੱਤਰ ਗੋਪਾਲ ਦੱਤ ਜੋਸ਼ੀ, ਵਿਨੈ ਪ੍ਰਸਾਦ, ਸੁਰਜੀਤ ਸਿੰਘ, ਗੁਰਨਾਮ ਸਿੰਘ, ਮੂਲ ਚੰਦ ਅਸਾਈ, ਕਸ਼ਮੀਰ ਸਿੰਘ ਅਤੇ ਹੋਰ ਯੂਨੀਅਨ ਆਗੂਆਂ ਨੇ ਕੇਂਦਰ ਸਰਕਾਰ ਦੀ ਨਿੱਜੀਕਰਨ ਨੀਤੀ ਦਾ ਵਿਰੋਧ ਕੀਤਾ ਤੇ ਚੰਡੀਗੜ੍ਹ ਪ੍ਰਸ਼ਾਸਨ ਦੀ ਲੋਕਾਂ ਦੀਆਂ ਸ਼ਿਕਾਇਤਾਂ ਪ੍ਰਤੀ ਅਵੇਸਲੇਪਣ ਦੀ ਆਲੋਚਨਾ ਕੀਤੀ। ਮੁਲਾਜ਼ਮਾਂ ਨੇ ਨਾਂਹ-ਪੱਖੀ ਰਵੱਈਏ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਵਿਭਾਗ ਦੇ ਅਧਿਕਾਰੀ ਅਖੌਤੀ ਨੀਤੀਆਂ ਨੂੰ ਲਾਗੂ ਕਰਨ ਵਿੱਚ ਗ਼ਲਤੀਆਂ ਕਰ ਰਹੇ ਹਨ ਅਤੇ ਇੰਜਨੀਅਰਿੰਗ ਵਿਭਾਗ ਦੇ ਅਧਿਕਾਰੀਆਂ ਖ਼ਾਸ ਕਰ ਕੇ ਉਸ ਸਮੇਂ ਦੇ ਮੁੱਖ ਇੰਜਨੀਅਰ ਦੀ ਆਲੋਚਨਾ ਕੀਤੀ ਜਿਨ੍ਹਾਂ ਨੇ ਸਰਕਾਰ ਦੀਆਂ ਹਦਾਇਤਾਂ/ਸਰਕੂਲਰ ਨੂੰ ਇੱਕਤਰਫ਼ਾ ਲਾਗੂ ਕੀਤਾ।
ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਯੂਨੀਅਨ ਨਾਲ ਹੋਈ ਮੀਟਿੰਗ ਵਿੱਚ ਪ੍ਰਸ਼ਾਸਕ ਦੇ ਸਲਾਹਕਾਰ ਵੱਲੋਂ ਭਰੋਸਾ ਦਿਵਾਇਆ ਗਿਆ ਸੀ ਕਿ ਗ਼ਲਤੀਆਂ ਨੂੰ ਸੁਧਾਰਿਆ ਜਾਵੇਗਾ ਪਰ ਅਫ਼ਸੋਸ ਦੀ ਗੱਲ ਹੈ ਕਿ ਉਹੀ ਗ਼ਲਤੀਆਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਮੁੜ ਦੁਹਰਾਈ ਗਈ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਯੂਨੀਅਨ ਆਗੂਆਂ ਨੇ ਪ੍ਰਸ਼ਾਸਕ ਅਤੇ ਉਨ੍ਹਾਂ ਦੇ ਸਲਾਹਕਾਰ ਨੂੰ ਇਸ ਮਾਮਲੇ ਵਿੱਚ ਦੇ ਕੇ ਇੰਜਨੀਅਰਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਰੋਕਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਦੇ ਕਰਮਚਾਰੀਆਂ ਦੀ ਸਹਿਮਤੀ ਤੋਂ ਬਿਨਾਂ ਉਨ੍ਹਾਂ ਨੂੰ ਕਿਸੇ ਟਰੱਸਟ ਵਿੱਚ ਤਬਦੀਲ ਨਾ ਕੀਤਾ ਜਾਵੇ ਕਿਉਂਕਿ ਬਿਜਲੀ ਵਿਭਾਗ ਦੇ ਕਰਮਚਾਰੀ ਕੇਂਦਰੀ ਸਿਵਲ ਸੇਵਾਵਾਂ ਨਿਯਮਾਂ ਅਧੀਨ ਸੇਵਾਵਾਂ ਨਿਭਾਅ ਰਹੇ ਹਨ।

Advertisement

Advertisement