ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਰੈਲੀ

07:11 AM Aug 15, 2024 IST
ਭਵਾਨੀਗੜ੍ਹ ਵਿੱਚ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੁਲਾਜ਼ਮ। -ਫੋਟੋ: ਮੱਟਰਾਂ

ਭਵਾਨੀਗੜ੍ਹ: ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੱਦੇ ’ਤੇ ਅੱਜ ਆਸ਼ਾ ਵਰਕਰਾਂ ਦੀ ਆਗੂ ਰਾਣੋ ਖੇੜੀ ਗਿੱਲਾਂ ਅਤੇ ਸਫਾਈ ਸੇਵਕ ਯੂਨੀਅਨ ਆਗੂ ਜਗਮੇਲ ਸਿੰਘ ਦੀ ਅਗਵਾਈ ਹੇਠ ਇੱਥੇ ਬੱਸ ਸਟੈਂਡ ਵਿੱਚ ਰੈਲੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਸੰਦੀਪ ਕੌਰ ਚੰਨੋਂ, ਅਮਰਜੀਤ ਕੌਰ, ਕਿਰਨ ਰਾਣੀ, ਰਾਜ ਕੌਰ, ਰੁਪਿੰਦਰ ਕੌਰ, ਜਸਵੀਰ ਕੌਰ, ਕਰਮਜੀਤ ਕੌਰ ਅਤੇ ਅਜੀਤ ਸਿੰਘ ਨੇ ਕਿਹਾ ਕਿ ਸੂਬੇ ਦੀ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਬਿਲਕੁੱਲ ਹੀ ਵਿਸਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਥੇਬੰਦੀਆਂ ਨੂੰ ਵਾਰ-ਵਾਰ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗਾਂ ਰੱਦ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਂਝੇ ਸੰਘਰਸ਼ਾਂ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। -ਪੱਤਰ ਪ੍ਰੇਰਕ

Advertisement

Advertisement