ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਖਿਲ ਭਾਰਤੀ ਰੋਸ ਦਿਵਸ ਮੌਕੇ ਮੁਲਾਜ਼ਮਾਂ ਅਤੇ ਵਰਕਰਾਂ ਵੱਲੋਂ ਰੋਸ ਰੈਲੀ

07:05 AM Sep 27, 2024 IST

ਕੁਲਦੀਪ ਸਿੰਘ
ਚੰਡੀਗੜ੍ਹ, 26 ਸਤੰਬਰ
ਆਲ ਇੰਡੀਆ ਸਟੇਟ ਗੌਰਮਿੰਟ ਐਂਪਲਾਈਜ਼ ਫੈਡਰੇਸ਼ਨ ਦੇ ਫੈਸਲੇ ਅਨੁਸਾਰ ਅੱਜ ਯੂਟੀ ਅਤੇ ਐੱਮਸੀ ਮੁਲਾਜ਼ਮਾਂ ਨੇ ਫੈਡਰੇਸ਼ਨ ਆਫ ਯੂਟੀ ਐਂਪਲਾਈਜ਼ ਅਤੇ ਵਰਕਰਜ਼ ਚੰਡੀਗੜ੍ਹ ਦੇ ਸੱਦੇ ’ਤੇ ਬਿਜਲੀ ਦਫ਼ਤਰ ਸੈਕਟਰ 17 ਨੇੜੇ ਰੋਸ ਧਰਨਾ ਦਿੱਤਾ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਵੱਡੀ ਗਿਣਤੀ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ। ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਕਟੋਚ ਦੀ ਅਗਵਾਈ ਹੇਠ ਕੀਤੀ ਗਈ ਇਸ ਰੋਸ ਰੈਲੀ ਵਿੱਚ ਡਿਪਟੀ ਕਮਿਸ਼ਨਰ ਚੰਡੀਗੜ੍ਹ ਰਾਹੀਂ ਕੇਂਦਰ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਮੰਗ ਪੱਤਰ ਭੇਜਿਆ ਗਿਆ। ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਸਟੇਟ ਗੌਰਮਿੰਟ ਐਂਪਲਾਈਜ਼ ਫੈਡਰੇਸ਼ਨ ਦੇ ਸਕੱਤਰ ਗੋਪਾਲ ਦੱਤ ਜੋਸ਼ੀ, ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਕਟੋਚ, ਮੀਤ ਪ੍ਰਧਾਨ ਧਿਆਨ ਸਿੰਘ, ਹਰਕੇਸ਼ ਚੰਦ, ਨਸੀਬ ਸਿੰਘ, ਸੰਯੁਕਤ ਸਕੱਤਰ ਅਮਰੀਕ ਸਿੰਘ, ਬਿਹਾਰੀ ਲਾਲ, ਐਮ. ਸੁਬਰਾਮਨੀਅਮ ਸਮੇਤ ਜਲ ਸਪਲਾਈ ਦੇ ਅਧਿਕਾਰੀਆਂ ਤੋਂ ਹਰਪਾਲ ਸਿੰਘ ਆਦਿ ਬੁਲਾਰਿਆਂ ਨੇ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਯੂ.ਟੀ. ਚੰਡੀਗੜ੍ਹ ਪ੍ਰਸ਼ਾਸਨ ਅਤੇ ਨਗਰ ਨਿਗਮ ਚੰਡੀਗੜ੍ਹ ਦੇ ਅਧਿਕਾਰੀਆਂ ਦੇ ਮਾੜੇ ਰਵੱਈਏ ਦੀ ਨਿਖੇਧੀ ਕੀਤੀ।

Advertisement

ਗਵਰਨਰ ਹਾਊਸ ਵੱਲ ਪੈਦਲ ਰੋਸ ਮਾਰਚ ਦਾ ਐਲਾਨ

ਫੈਡਰੇਸ਼ਨ ਆਗੂਆਂ ਨੇ ਧਰਨੇ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ 24 ਅਕਤੂਬਰ 2024 ਨੂੰ ਸ਼ਿਵਾਲਿਕ ਹੋਟਲ ਨੇੜੇ ਸੈਕਟਰ 17 ਵਿੱਚ ਵਿਸ਼ਾਲ ਧਰਨਾ ਦੇਣ ਅਤੇ ਗਵਰਨਰ ਹਾਊਸ ਵੱਲ ਪੈਦਲ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ।

Advertisement
Advertisement