ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਜ਼ਦੂਰ-ਮੁਕਤੀ ਮੋਰਚਾ ਅਤੇ ਲਬਿਰੇਸ਼ਨ ਵੱਲੋਂ ਰੋਸ ਰੈਲੀ

09:06 AM Apr 03, 2024 IST
ਫਤਿਹਗੜ੍ਹ ਚੂੜੀਆਂ ਵਿੱਚ ਮਜ਼ਦੂਰ ਮੁਕਤੀ ਮੋਰਚਾ ਅਤੇ ਸੀਪੀਆਈਐੱਮਐੱਲ (ਲਿਬਰੇਸ਼ਨ) ਦੇ ਆਗੂ ਰੋਸ ਰੈਲੀ ਕਰਦੇ ਹੋਏ। ­

ਹਰਪਾਲ ਸਿੰਘ ਨਾਗਰਾ
ਫਤਿਹਗੜ੍ਹ ਚੂੜੀਆਂ, 2 ਅਪਰੈਲ
ਸੁੱਕਾ ਤਲਾਬ ਫਤਿਹਗੜ੍ਹ ਚੂੜੀਆਂ ਵਿੱਚ ਮਜ਼ਦੂਰ ਮੁਕਤੀ ਮੋਰਚਾ ਅਤੇ ਸੀਪੀਆਈਐੱਮਐੱਲ (ਲਬਿਰੇਸ਼ਨ) ਵੱਲੋਂ ਮਾਈਕਰੋ ਫਾਇਨਾਂਸ ਕੰਪਨੀਆਂ ਵੱਲੋਂ ਕੀਤੀਆਂ ਜਾ ਰਹੀਆਂ ਜ਼ਿਆਦਤੀਆਂ ਵਿਰੁੱਧ ਰੋਸ ਰੈਲੀ ਕੀਤੀ ਗਈ। ਇਸ ਮੌਕੇ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਦਲਬੀਰ ਭੋਲਾ ਮਲਕਵਾਲ, ਸੂਬਾ ਜੁਆਇੰਟ ਸਕੱਤਰ ਵਿਜੈ ਸੋਹਲ ਅਤੇ ਲਬਿਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਕਿਹਾ ਕਿ ਮਾਈਕਰੋ ਫਾਇਨਾਂਸ ਕੰਪਨੀਆਂ ਨੇ ਪਿੰਡਾਂ ਅਤੇ ਸ਼ਹਿਰਾਂ ਦੇ ਬੇਰੁਜ਼ਗਾਰ ਮਜ਼ਦੂਰ ਪਰਿਵਾਰਾਂ ਨੂੰ ਮੋਟੇ ਕਰਜ਼ਿਆਂ ਦੇ ਜਾਲ ਵਿੱਚ ਫਸਾ ਲਿਆ ਹੈ, ਜਿਸ ਕਰਜ਼ੇ ਦੀਆਂ ਕਿਸ਼ਤਾਂ ਦੇਣਾਂ ਇਨ੍ਹਾਂ ਪਰਿਵਾਰਾਂ ਲਈ ਸੰਭਵ ਹੀ ਨਹੀਂ। ਆਗੂਆਂ ਨੇ ਕਿਹਾ ਕਿ ਮੋਦੀ ਅਤੇ ਮਾਨ ਸਰਕਾਰ ਨੂੰ ਗਰੀਬ ਪਰਿਵਾਰਾਂ ਦਾ ਕਰਜ਼ਾ ਆਪਣੇ ਜ਼ਿੰਮੇ ਲੈਣਾ ਚਾਹੀਦਾ ਹੈ। ਉਨ੍ਹਾਂ ਮਾਨ ਸਰਕਾਰ ਉਪਰ ਦੋਸ਼ ਲਾਏ ਕਿ ਸਰਕਾਰ ਨੇ ਔਰਤਾਂ ਨੂੰ 1000‌ ਰੁਪਏ‌‌ ਸਹਾਇਤਾ ਦੇਣ ਸਮੇਤ, ਕੱਚੇ ਮਕਾਨਾਂ ਦੀ ਗ੍ਰਾਂਟ ਦੇਣ, ਬੁਢਾਪਾ, ਵਿਧਵਾ ਅਤੇ ਅੰਗਹੀਣ ਪੈਨਸ਼ਨ 2500 ਰੁਪਏ ਕਰਨ ਅਤੇ ਮਜ਼ਦੂਰਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀਆਂ ਗਾਰੰਟੀਆਂ ਦਿੱਤੀਆਂ ਸਨ, ਪਰ ਮਾਨ ਸਰਕਾਰ ਇਨ੍ਹਾਂ ਗਾਰੰਟੀਆਂ ਨੂੰ ‌ਪੂਰੀਆਂ ਕਰਨ ਤੋਂ ਮੁੱਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਗਰੀਬਾਂ ਦੀ ਬਾਂਹ ਫੜਨ ਦੀ ਬਜਾਏ ਕਰੋੜਾਂ ਰੁਪਏ ਦੇ ਇਸ਼ਤਿਹਾਰਾਂ ਅਤੇ ਹੋਰ ਫਜ਼ੂਲ ਖਰਚੇ ਕਰ ਰਹੀ। ਮਜ਼ਦੂਰ ਆਗੂਆਂ ਨੇ ਕਿਹਾ ਕਿ ਆ ਰਹੀਆਂ ਲੋਕ ਸਭਾ ਚੋਣਾਂ ਸਮੇਂ ਇਨ੍ਹਾਂ ਹਾਕਮ ਪਾਰਟੀਆਂ ਖ਼ਾਸ ਕਰ ਕੇ ਭਾਜਪਾ ਸਰਕਾਰ ਨੂੰ ਸਬਕ ਸਿਖਾਉਣ ਦੀ ਅਪੀਲ ਕੀਤੀ।

Advertisement

Advertisement