For the best experience, open
https://m.punjabitribuneonline.com
on your mobile browser.
Advertisement

ਨਰੇਗਾ ਮੁਲਾਜ਼ਮਾਂ ਵੱਲੋਂ ਜਲੰਧਰ ਵਿੱਚ ਰੋਸ ਰੈਲੀ

07:24 AM Jul 07, 2024 IST
ਨਰੇਗਾ ਮੁਲਾਜ਼ਮਾਂ ਵੱਲੋਂ ਜਲੰਧਰ ਵਿੱਚ ਰੋਸ ਰੈਲੀ
ਰੋਸ ਰੈਲੀ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਨਰੇਗਾ ਮੁਲਾਜ਼ਮ।
Advertisement

ਹਤਿੰਦਰ ਮਹਿਤਾ
ਜਲੰਧਰ, 6 ਜੁਲਾਈ
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵੱਖ-ਵੱਖ ਅਸਾਮੀਆਂ ’ਤੇ ਠੇਕਾ ਆਧਾਰਿਤ ਨੌਕਰੀ ਕਰ ਰਹੇ ਨਰੇਗਾ ਮੁਲਾਜ਼ਮਾਂ ਵੱਲੋਂ ਸਰਕਾਰ ਦੀ ਵਾਅਦਾਖਿਲਾਫ਼ੀ ਵਿਰੁੱਧ ਅੱਜ ਇੱਥੇ ਸਥਾਨਕ ਅੰਬੇਡਕਰ ਪਾਰਕ ਵਿੱਚ ਪੰਜਾਬ ਪੱਧਰ ਦੀ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਵਰਿੰਦਰ ਸਿੰਘ, ਜਨਰਲ ਸਕੱਤਰ ਅਮ੍ਰਿਤਪਾਲ ਸਿੰਘ, ਪ੍ਰੈੱਸ ਅਮਰੀਕ ਸਿੰਘ, ਮੀਤ ਪ੍ਰਧਾਨ ਇਸ਼ਵਰਪਾਲ ਸਿੰਘ,ਹਰਇੰਦਰਪਾਲ ਜੋਸ਼ਨ,ਵਿੱਤ ਸਕੱਤਰ ਸੰਜੀਵ ਕਾਕੜਾ,ਚੇਅਰਮੈਨ ਰਣਧੀਰ ਸਿੰਘ, ਸਲਾਹਕਾਰ ਇਕਬਾਲ ਸਿੰਘ, ਸੁਭਪ੍ਰੀਤ ਸਿੰਘ ਨੇ ਕਿਹਾ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਨਰੇਗਾ ਮੁਲਾਜ਼ਮਾਂ ਨੂੰ ਆਪਣੇ ਰਾਜਨੀਤਿਕ ਹਿੱਤਾਂ ਲਈ ਵਰਤਿਆ ਜਾਂਦਾ ਰਿਹਾ ਹੈ। ਪਿਛਲੇ ਦਸਾਂ ਸਾਲਾਂ ਤੋਂ ਪਿੰਡਾਂ ਦਾ ਵਿਕਾਸ ਨਰੇਗਾ ’ਤੇ ਨਿਰਭਰ ਹੈ। ਨਰੇਗਾ ਮੁਲਾਜ਼ਮਾਂ ਨੂੰ ਮਜਬੂਰ ਕਰ ਕੇ ਉਧਾਰ ਮਟੀਰੀਅਲ ਚੁੱਕ ਕੇ ਪਿੰਡਾਂ ਦਾ ਵਿਕਾਸ ਕਰਵਾਉਣ ਵਾਲੀਆਂ ਸਰਕਾਰਾਂ ਸਮੇਂ-ਸਮੇਂ ’ਤੇ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਝੂਠੇ ਲਾਰੇ ਲਾਉਂਦੀਆਂ ਆ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਗਿਆ ਸੀ। ਅੱਜ ਰੈਲੀ ਕਰਨ ਉਪਰੰਤ ਜਲੰਧਰ ਪ੍ਰਸ਼ਾਸਨ ਦੁਆਰਾ ਮੁੱਖ ਮੰਤਰੀ ਦੇ ਓਐੱਸਡੀ ਸੁਖਵੀਰ ਸਿੰਘ ਤੇ ਉਂਕਾਰ ਸਿੰਘ ਨਾਲ ਜਲੰਧਰ ਹਾਊਸ ਵਿੱਚ ਹੋਈ। ਮੀਟਿੰਗ ਵਿੱਚ ਮੁੱਖ ਮੰਤਰੀ ਨਾਲ 15 ਜੁਲਾਈ ਤੋਂ ਬਾਅਦ ਪੈਨਲ ਮੀਟਿੰਗ ਕਰਾਉਣ ਦਾ ਵਾਅਦਾ ਕੀਤਾ। ਆਗੂਆਂ ਨੇ ਆਲਾਨ ਕੀਤਾ ਅਗਲੇ ਇੱਕ ਹਫ਼ਤੇ ਜੇ ਨਰੇਗਾ ਮੁਲਾਜ਼ਮਾਂ ਦੀਆਂ ਰੁਕੀਆਂ ਤਨਖਾਹਾਂ ਜਾਰੀ ਨਾ ਕੀਤੀਆਂ ਗਈਆਂ ਤਾਂ 16 ਜੁਲਾਈ ਨੂੰ ਮੁੱਖ ਦਫਤਰ ਪੇਂਡੂ ਵਿਕਾਸ ਤੇ ਪੰਚਾਇਤ ਰਾਜ ਮੁਹਾਲੀ ਹੈੱਡ ਕੁਆਰਟਰ ਜਾ ਘਿਰਾਓ ਕੀਤਾ ਜਾਵੇਗਾ।

Advertisement

Advertisement
Advertisement
Author Image

sukhwinder singh

View all posts

Advertisement