ਪੈਨਸ਼ਨਰਾਂ ਵੱਲੋਂ ਡੀਸੀ ਦਫ਼ਤਰ ਅੱਗੇ ਰੋਸ ਰੈਲੀ
07:13 AM Aug 09, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 8 ਅਗਸਤ
ਆਲ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੇ ਬੈਨਰ ਹੇਠ ਵੱਖ-ਵੱਖ ਵਿਭਾਗਾਂ ਦੇ ਪੈਨਸ਼ਨਰਾਂ ਵਲੋਂ ਇੱਥੇ ਡੀਸੀ ਕੰਪਲੈਕਸ ਵਿੱਚ ਮੰਗਾਂ ਪ੍ਰਤੀ ਸਰਕਾਰ ਦੀ ਟਾਲ ਮਟੋਲ ਵਾਲੀ ਨੀਤੀ ਖ਼ਿਲਾਫ਼ ਰੋਸ ਰੈਲੀ ਕੀਤੀ ਗਈ। ਪੈਨਸ਼ਨਰਾਂ ਨੇ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਨਾਅਰੇਬਾਜ਼ੀ ਕੀਤੀ। ਰੋਸ ਰੈਲੀ ਨੂੰ ਐਸੋਸੀਏਸ਼ਨ ਦੇ ਸਰਪ੍ਰਸਤ ਜਗਦੀਸ਼ ਸ਼ਰਮਾ, ਪ੍ਰਧਾਨ ਸੁਰਿੰਦਰ ਬਾਲੀਆਂ ਅਤੇ ਪੁਲੀਸ ਪੈਨਸ਼ਨਰਜ਼ ਦੇ ਪ੍ਰਧਾਨ ਅਜਮੇਰ ਸਿੰਘ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ/ਪੈਨਸ਼ਨਰਾਂ ਨੂੰ ਗੱਲਬਾਤ ਦੇ ਅਨੇਕਾਂ ਸੱਦਾ ਪੱਤਰ ਦੇ ਕੇ ਮੀਟਿੰਗ ਨਾ ਕਰਨਾ ਅਤਿ ਮੰਦਭਾਗਾ ਹੈ ਜਿਸ ਨਾਲ ਸਰਕਾਰ ਦੀ ਮਨਸ਼ਾ ਸਪੱਸ਼ਟ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰਕੇ ਸਰਕਾਰ ਸੀਨੀਅਰ ਸਿਟੀਜ਼ਨਾਂ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ।
Advertisement
Advertisement
Advertisement