For the best experience, open
https://m.punjabitribuneonline.com
on your mobile browser.
Advertisement

ਕਰਜ਼ਾ ਮੁਆਫ਼ੀ ਲਈ ਘਰੇਲੂ ਮਜ਼ਦੂਰ ਏਕਤਾ ਯੂਨੀਅਨ ਵੱਲੋਂ ਰੋਸ ਰੈਲੀ

07:59 AM Mar 21, 2024 IST
ਕਰਜ਼ਾ ਮੁਆਫ਼ੀ ਲਈ ਘਰੇਲੂ ਮਜ਼ਦੂਰ ਏਕਤਾ ਯੂਨੀਅਨ ਵੱਲੋਂ ਰੋਸ ਰੈਲੀ
ਫਰੀਦਕੋਟ ਵਿੱਚ ਮਿਨੀ ਸਕੱਤਰੇਤ ਅੱਗੇ ਰੋਸ ਰੈਲੀ ਵਿੱਚ ਸ਼ਾਮਲ ਬੀਬੀਆਂ।
Advertisement

ਜਸਵੰਤ ਜੱਸ
ਫ਼ਰੀਦਕੋਟ, 20 ਮਾਰਚ
ਕਰਜ਼ਾ ਮੁਆਫ਼ੀ ਲਈ ਘਰੇਲੂ ਮਜ਼ਦੂਰ ਏਕਤਾ ਯੂਨੀਅਨ ਵੱਲੋਂ ਸਥਾਨਕ ਮਿਨੀ ਸਕੱਤਰੇਤ ਵਿੱਚ ਰੋਸ ਰੈਲੀ ਕੀਤੀ ਗਈ। ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਨਿਰਮਲ ਸਿੰਘ ਧਾਲੀਵਾਲ ਅਤੇ ਅਮਰਜੀਤ ਸਿੰਘ ਆਸਲ ਨੇ ਕਿਹਾ ਕਿ ਮੋਦੀ ਸਰਕਾਰ ਦੇ ਪਿਛਲੇ 10 ਸਾਲ ਦੇ ਕਾਰਜਕਾਲ ਦੌਰਾਨ ਜਿੱਥੇ ਕਾਰਪੋਰੇਟ ਘਰਾਣਿਆਂ ਨੇ ਦੌਲਤ ਦੇ ਪਹਾੜ ਖੜ੍ਹੇ ਕਰ ਲਏ ਹਨ ਉੱਥੇ ਦੇਸ਼ ਦੀ ਬਹੁਗਿਣਤੀ ਗਰੀਬ ਜਨਤਾ ਦਾ ਹਾਲ ਹੋਰ ਮੰਦਾ ਹੋਇਆ ਹੈ ਅਤੇ ਆਮ ਜਨਤਾ ਦਾ ਵਾਲ-ਵਾਲ ਕਰਜ਼ੇ ਨਾਲ ਵਿੰਨ੍ਹਿਆ ਗਿਆ ਹੈ। ਸੀਪੀਆਈ ਦੇ ਕੌਮੀ ਕੌਂਸਲ ਮੈਂਬਰ ਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਭਾਰਤੀ ਰਿਜ਼ਰਵ ਬੈਂਕ ਤੋਂ ਸੂਚਨਾ ਅਧਿਕਾਰ ਐਕਟ ਤਹਿਤ ਮੰਗੀ ਜਾਣਕਾਰੀ ਤੋਂ ਪਤਾ ਲੱਗਿਆ ਹੈ ਕਿ ਪੰਜਾਬ ਵਿੱਚ ਗਰੀਬ ਔਰਤਾਂ ਨੂੰ ਕਰਜ਼ੇ ਦੇਣ ਦਾ ਧੰਦਾ ਕਰਨ ਵਾਲੀਆਂ ਬਹੁਤੀਆਂ ਪ੍ਰਾਈਵੇਟ ਕੰਪਨੀਆਂ ਰਜਿਸਟਰਡ ਨਹੀਂ ਹਨ ਅਤੇ ਨਾ ਹੀ ਇਨ੍ਹਾਂ ਵੱਲੋਂ ਵਸੂਲੇ ਜਾ ਰਹੇ ਵਿਆਜ ਦੀ ਦਰ ਨਿਸ਼ਚਿਤ ਕੀਤੀ ਗਈ ਹੈ ਜਿਸ ਕਾਰਨ ਇਨ੍ਹਾਂ ਨੇ ਲੁੱਟ ਮਚਾਈ ਹੋਈ ਹੈ। ਘਰੇਲੂ ਮਜ਼ਦੂਰ ਏਕਤਾ ਯੂਨੀਅਨ ਦੀ ਸੂਬਾਈ ਆਗੂ ਬੀਬੀ ਦਸਵਿੰਦਰ ਕੌਰ ਨੇ ਔਰਤਾਂ ਨੂੰ ਇੱਕਜੁਟ ਹੋ ਕੇ ਫਾਈਨਾਂਸ ਕੰਪਨੀਆਂ ਦੀ ਧੱਕੇਸ਼ਾਹੀ ਅਤੇ ਲੁੱਟ ਦਾ ਮੁਕਾਬਲਾ ਕਰਨ ਲਈ 26 ਅਪਰੈਲ ਨੂੰ ਵੱਡੀ ਰੈਲੀ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਟਰੇਡ ਯੂਨੀਅਨ ਆਗੂ ਅਸ਼ੋਕ ਕੌਸ਼ਲ, ਗੁਰਨਾਮ ਸਿੰਘ ਜ਼ਿਲ੍ਹਾ ਪ੍ਰਧਾਨ ਪੰਜਾਬ ਖੇਤ ਮਜ਼ਦੂਰ ਸਭਾ ਅਤੇ ਕਿਸਾਨ ਆਗੂ ਸੁਖਜਿੰਦਰ ਸਿੰਘ ਤੂੰਬੜਭੰਨ ਨੇ ਵੀ ਸੰਬੋਧਨ ਕੀਤਾ।

Advertisement

Advertisement
Author Image

sukhwinder singh

View all posts

Advertisement
Advertisement
×