ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਥਰਮਲ ਮੁਲਾਜ਼ਮਾਂ ਵੱਲੋਂ ਮੁੱਖ ਗੇਟ ਅੱਗੇ ਰੋਸ ਰੈਲੀ

09:57 AM Jul 12, 2024 IST
ਥਰਮਲ ਦੇ ਗੇਟ ਅੱਗੇ ਰੋਸ ਰੈਲੀ ਦੌਰਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੁਲਾਜ਼ਮ

ਪੱਤਰ ਪ੍ਰੇਰਕ
ਭੁੱਚੋ ਮੰਡੀ, 11 ਜੁਲਾਈ
ਐਂਪਲਾਈਜ਼ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ ’ਤੇ ਅੱਜ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੀਆਂ ਮੁਲਾਜ਼ਮ ਜਥੇਬੰਦੀਆਂ ਐਂਪਲਾਈਜ਼ ਫੈਡਰੇਸ਼ਨ (ਚਾਹਲ) ਅਤੇ ਐਂਪਲਾਈਜ਼ ਯੂਨੀਅਨ ਦੇ ਆਗੂਆਂ ਅਤੇ ਵਰਕਰਾਂ ਨੇ ਥਰਮਲ ਦੇ ਮੁੱਖ ਗੇਟ ਅੱਗੇ ਰੋਸ ਰੈਲੀ ਕੀਤੀ। ਉਨ੍ਹਾਂ ਸਰਕਾਰ ਅਤੇ ਪਾਵਰਕੌਮ ਦੇ ਪ੍ਰਬੰਧਕਾਂ ਤੋਂ ਮੰਗ ਕੀਤੀ ਕਿ ਕੰਮ ਦੌਰਾਨ ਬਿਜਲੀ ਦਾ ਕਰੰਟ ਲੱਗ ਕੇ ਮੌਤ ਦੇ ਮੂੰਹ ਵਿੱਚ ਗਏ ਮੁਲਾਜ਼ਮਾਂ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਅਤੇ ਸੁਰੱਖਿਆ ਫੋਰਸਾਂ ਦੀ ਤਰਜ਼ ’ਤੇ ਪੀੜਤ ਪਰਿਵਾਰ ਨੂੰ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਆਗੂ ਬਲਜੀਤ ਸਿੰਘ ਬਰਾੜ, ਰਜਿੰਦਰ ਸਿੰਘ ਨਿੰਮਾ, ਰਘਬੀਰ ਸਿੰਘ ਸੈਣੀ, ਲਖਵੰਤ ਸਿੰਘ ਬਾਂਡੀ, ਰਵੀਪਾਲ ਸਿੰਘ, ਕੇਸਵ ਅਧਿਕਾਰੀ , ਬਲਵਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਸਟਾਫ ਅਤੇ ਸੇਫਟੀ ਸਹੂਲਤਾਂ ਦੀ ਘਾਟ ਕਾਰਨ ਇਹ ਮੰਦਭਾਗੀਆਂ ਘਟਨਾਵਾਂ ਵਾਪਰ ਰਹੀਆਂ ਹਨ। ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਉੱਕਾ ਹੀ ਧਿਆਨ ਨਹੀਂ ਦੇ ਰਹੀ। ਇਸ ਮੌਕੇ ਮੁਲਾਜ਼ਮਾਂ ਨੇ ਸ਼ਹੀਦ ਹੋਏ ਮੁਲਾਜ਼ਮਾਂ ਨੂੰ ਸ਼ਰਧਾਂਜ਼ਲੀ ਦਿੱਤੀ ਅਤੇ ਮੰਗਾਂ ਨਾ ਮੰਨੇ ਜਾਣ ’ਤੇ ਸੰਘਰਸ਼ ਦੀ ਚਿਤਾਵਨੀ ਦਿੱਤੀ।

Advertisement

Advertisement
Advertisement