ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਯੂਟੀ ਪ੍ਰਸ਼ਾਸਨ ਅਤੇ ਨਿਗਮ ਮੁਲਾਜ਼ਮਾਂ ਵੱਲੋਂ ਰੋਸ ਰੈਲੀ

08:51 AM Sep 12, 2024 IST

ਕੁਲਦੀਪ ਸਿੰਘ
ਚੰਡੀਗੜ੍ਹ, 11 ਸਤੰਬਰ
ਚੰਡੀਗੜ੍ਹ ਪ੍ਰਸ਼ਾਸਨ ਸਣੇ ਨਗਰ ਨਿਗਮ ਮੁਲਾਜ਼ਮਾਂ ਅਤੇ ਵਰਕਰਾਂ ਦੀ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਅੱਜ ਆਪਣੀਆਂ ਮੰਗਾਂ ਮਨਵਾਉਣ ਲਈ ਸੈਕਟਰ-23 ਸਥਿਤ ਕ੍ਰਿਕਟ ਸਟੇਡੀਅਮ ਦੇ ਸਾਹਮਣੇ ਰੋਸ ਰੈਲੀ ਕੀਤੀ ਗਈ। ਮੁਲਾਜ਼ਮਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਤੇ ਨਿਗਮ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਚੰਡੀਗੜ੍ਹ ਪੁਲੀਸ ਦੇ ਅਧਿਕਾਰੀਆਂ ਨੇ ਜੁਆਇੰਟ ਐਕਸ਼ਨ ਕਮੇਟੀ ਦੇ ਵਫ਼ਦ ਦੀ ਮੁਲਾਕਾਤ ਐੱਸਡੀਐੱਮ (ਸੈਂਟਰਲ) ਨਵੀਨ ਕੁਮਾਰ ਨਾਲ ਕਰਵਾਈ ਜਿਨ੍ਹਾਂ ਨੂੰ ਵਫ਼ਦ ਵੱਲੋਂ ਪ੍ਰਸ਼ਾਸਕ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ।
ਸਾਂਝੀ ਐਕਸ਼ਨ ਕਮੇਟੀ ਦੇ ਕਨਵੀਨਰ ਅਸ਼ਵਨੀ ਕੁਮਾਰ, ਚੇਅਰਮੈਨ ਸੁਰਮੁੱਖ ਸਿੰਘ, ਕਮਲ ਕੁਮਾਰ, ਕੁਲਦੀਪ ਸਿੰਘ ਅਤੇ ਸੰਜੇ ਦੁਹਾਨ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਨਿਗਮ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰ ਰਿਹਾ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਵਾਰ-ਵਾਰ ਧਰਨਾ ਦੇਣਾ ਪੈਂਦਾ ਹੈ।
ਉਨ੍ਹਾਂ ਮੰਗ ਕੀਤੀ ਕਿ ਆਊਟਸੋਰਸ ਵਰਕਰਾਂ ਲਈ ਸੁਰੱਖਿਅਤ ਨੀਤੀ ਬਣਾਈ ਜਾਵੇ, ਬਰਾਬਰ ਕੰਮ ਬਰਾਬਰ ਤਨਖ਼ਾਹ ਦਿੱਤੀ ਜਾਵੇ, ਵਿਭਾਗ ਵੱਲੋਂ ਆਊਟਸੋਰਸ ਵਰਕਰਾਂ ਦੀ ਭਰਤੀ ਨਾ ਕੀਤੀ ਜਾਵੇ ਆਦਿ।
ਇਸ ਤੋਂ ਇਲਾਵਾ ਹੋਰ ਕਾਫ਼ੀ ਮੁਲਾਜ਼ਮ ਤੇ ਵਰਕਰ ਮੰਗਾਂ ਬਾਰੇ ਉਨ੍ਹਾਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇ ਮੁਲਾਜ਼ਮ ਆਗੂਆਂ ਨਾਲ ਮੀਟਿੰਗ ਕਰ ਕੇ ਮੰਗਾਂ ਦਾ ਨਿਬੇੜਾ ਨਾ ਕੀਤਾ ਗਿਆ ਤਾਂ ਅਕਤੂਬਰ ਮਹੀਨੇ ਵਿੱਚ ਫਿਰ ਧਰਨਾ ਦਿੱਤਾ ਜਾਵੇਗਾ।

Advertisement

Advertisement