ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਧਿਆਪਕ ਜਥੇਬੰਦੀ ਵੱਲੋਂ ਜਲੰਧਰ ਪੱਛਮੀ ਵਿੱਚ ਰੋਸ ਰੈਲੀ

10:17 AM Jun 26, 2024 IST
ਜਲੰਧਰ ਵਿੱਚ ਰੋਸ ਰੈਲੀ ਕਰਦੇ ਹੋਏ ਅਧਿਆਪਕ।

ਹਤਿੰਦਰ ਮਹਿਤਾ
ਜਲੰਧਰ, 25 ਜੂਨ
3704 ਅਧਿਆਪਕ ਯੂਨੀਅਨ ਪੰਜਾਬ ਨੇ ਅੱਜ ਜਲੰਧਰ ਪੱਛਮੀ ਹਲਕੇ ਵਿੱਚ ਆਪਣੀਆਂ ਮੰਗਾਂ ਮੰਨਵਾਉਣ ਲਈ ਰੋਸ ਰੈਲੀ ਮਗਰੋਂ ਗੁਰੂ ਰਵਿਦਾਸ ਚੌਕ ’ਚ ਆਵਾਜਾਈ ਠੱਪ ਕਰ ਦਿੱਤੀ। ਚੌਕ ਵਿੱਚ ਧਰਨੇ ਦੇਣ ਕਾਰਨ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਤੇ ਲੋਕਾਂ ਨੂੰ ਆਵਾਜਾਈ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਾਂਗਰਸ ਸਰਕਾਰ ਨੇ 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਅਧੂਰੇ ਕੇਂਦਰੀ ਪੇਅ ਸਕੇਲ ਲਾਗੂ ਕੀਤੇ ਸਨ ਜਿਸ ਨਾਲ ਨਵੇਂ ਭਰਤੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਪੁਰਾਣੇ ਮੁਲਾਜ਼ਮਾਂ ਤੋਂ 40 ਫ਼ੀਸਦ ਦੇ ਲਗਭਗ ਘੱਟ ਗਈਆਂ। ਆਮ ਆਦਮੀ ਪਾਰਟੀ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਜੇ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਉਹ ਪੰਜਾਬ ਦੇ ਮੁਲਾਜ਼ਮਾਂ ’ਤੇ ਪੰਜਾਬ ਦਾ ਪੇਅ ਸਕੇਲ ਬਹਾਲ ਕਰਨਗੇ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਇਨ੍ਹਾਂ ਨੇ ਕਈ ਮੀਟਿੰਗਾਂ ਦੇ ਬਾਵਜੂਦ ਇਹ ਮੰਗ ਪੂਰੀ ਨਹੀਂ ਕੀਤੀ। ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਤੇ ਲੋਕ ਵਿਰੋਧੀ ਫੈਸਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਲਗਾਤਾਰ ਸਿੱਖਿਆ ਦਾ ਵਪਾਰੀਕਰਨ ਕਰਕੇ ਗਰੀਬ ਬੱਚਿਆਂ ਤੋਂ ਸਿੱਖਿਆ ਦਾ ਹੱਕ ਖੋਹ ਰਹੀ ਹੈ। ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਅਧਿਆਪਕਾਂ ਦੀਆਂ ਬਦਲੀਆਂ ਦਾ ਪੋਰਟਲ ਵੀ ਜਲਦ ਤੋਂ ਜਲਦ ਖੋਲ੍ਹਿਆ ਜਾਵੇ, ਚੋਣ ਵਾਅਦੇ ਮੁਤਾਬਿਕ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ।
ਆਗੂਆਂ ਨੇ ਐਲਾਨ ਕੀਤਾ ਕਿ ਜਿੰਨਾ ਚਿਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਉਹ ਸੰਘਰਸ਼ ਜਾਰੀ ਰੱਖਣਗੇ। ਅੱਜ ਦੇ ਧਰਨੇ ’ਚ 3704 ਯੂਨੀਅਨ ਦੇ ਸੂਬਾ ਆਗੂ ਯਾਦਵਿੰਦਰ ਸਿੰਘ, ਗੁਰਪ੍ਰੀਤ ਸਿੰਘ ਸੂਬਾ ਸਕੱਤਰ, ਜਗਜੀਵਨ ਸਿੰਘ ਮਾਨਸਾ, ਦਵਿੰਦਰ ਕੁਮਾਰ ਖਜ਼ਾਨਚੀ, ਬਲਵੰਤ ਸਿੰਘ ਫ਼ਿਰੋਜ਼ਪੁਰ, ਪਿੰਟੂ ਬਿਸ਼ਨੋਈ, ਰਾਜੇਸ਼ਵਰ ਰਾਏ, ਮਨਜਿੰਦਰ ਸਿੰਘ, ਗੁਰਵਿੰਦਰ ਸਿੰਘ ਮਾਨਸਾ ਆਦਿ ਆਗੂ ਹਾਜ਼ਰ ਹੋਏ। ਅਖੀਰ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਨਾਲ ਲਿਖਤੀ ਮੀਟਿੰਗ ਤੈਅ ਕਰਵਾਉਣ ਨਾਲ ਧਰਨਾ ਸਮਾਪਤ ਹੋਇਆ।

Advertisement

Advertisement
Advertisement