ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਚਾਇਤੀ ਜ਼ਮੀਨਾਂ ਦੀਆਂ ਬੋਲੀਆਂ ਕਰਵਾਉਣ ਲਈ ਰੋਸ ਰੈਲੀ

08:57 AM Jul 11, 2024 IST
ਪੰਚਾਇਤੀ ਜ਼ਮੀਨ ਦੀ ਬੋਲੀ ਲਈ ਰੋਸ ਰੈਲੀ ਕਰਦੇ ਹੋਏ ਕਿਰਤੀ। -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 10 ਜੁਲਾਈ
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਝੰਡੇ ਹੇਠ ਇਕੱਠੇ ਹੋਏ ਲੋਕਾਂ ਵਲੋਂ ਪਿੰਡਾਂ ਵਿੱਚ ਰਾਖਵੇਂ ਕੋਟੇ ਦੀਆਂ ਪੰਚਾਇਤੀ ਜ਼ਮੀਨਾਂ ਦੀਆਂ ਲਟਕ ਰਹੀਆਂ ਬੋਲੀਆਂ ਦੀ ਪ੍ਰਕਿਰਿਆ ਮੁਕੰਮਲ ਨਾ ਕਰਨ ਖ਼ਿਲਾਫ਼ ਸਥਾਨਕ ਬਨਾਸਰ ਬਾਗ ’ਚ ਰੋਸ ਰੈਲੀ ਕੀਤੀ ਗਈ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਪੰਚਾਇਤੀ ਜ਼ਮੀਨਾਂ ਦੀਆਂ ਬੋਲੀਆਂ ਦਾ ਮਸਲਾ ਜਲਦ ਹੱਲ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
ਭਾਵੇਂ ਕਿ ਵੱਖ-ਵੱਖ ਪਿੰਡਾਂ ਦੇ ਕਿਰਤੀ ਲੋਕਾਂ ਵਲੋਂ ਰੋਸ ਰੈਲੀ ਉਪਰੰਤ ਡੀਸੀ ਦਫ਼ਤਰ ਤੱਕ ਰੋਸ ਮਾਰਚ ਕਰਨਾ ਸੀ ਪਰ ਉਸ ਤੋਂ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਡੀਡੀਪੀਓ ਵਲੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਵਫ਼ਦ ਨਾਲ ਕਰੀਬ ਦੋ ਘੰਟੇ ਤੱਕ ਮੀਟਿੰਗ ਕੀਤੀ ਜਿਸ ਵਿਚ ਬੋਲੀਆਂ ਤੋਂ ਵਾਂਝੇ ਪਿੰਡਾਂ ਦੀ ਜ਼ਮੀਨ ਦਾ ਮਸਲਾ ਵਿਚਾਰਿਆ ਗਿਆ। ਮੀਟਿੰਗ ’ਚ ਮੰਗਾਂ ਦਾ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ ਗਿਆ ਜਿਸ ਕਾਰਨ ਰੋਸ ਮਾਰਚ ਮੁਲਤਵੀ ਕਰ ਦਿੱਤਾ। ਇਸ ਤੋਂ ਪਹਿਲਾਂ ਬਨਾਸਰ ਬਾਗ ’ਚ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ ਅਤੇ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਦੇ ਬਲਾਕ ਦਿੜਬਾ ਅਧੀਨ ਪੈਂਦੇ ਪਿੰਡ ਸ਼ਾਦੀਹਰੀ ਅਤੇ ਢੰਡੋਲੀ ਕਲਾਂ ਜਦੋਂ ਕਿ ਬਲਾਕ ਸ਼ੇਰਪੁਰ ਦੇ ਪਿੰਡ ਹੇੜੀਕੇ ਅਤੇ ਕਿਲਾ ਹਕੀਮਾਂ ਸਮੇਤ ਕਈ ਪਿੰਡਾਂ ਵਿਚ ਅਜੇ ਤੱਕ ਰਾਖਵੇਂ ਕੋਟੇ ਦੀਆਂ ਪੰਚਾਇਤੀ ਜ਼ਮੀਨਾਂ ਦੀਆਂ ਬੋਲੀਆਂ ਮੁਕੰਮਲ ਨਹੀਂ ਕੀਤੀਆਂ ਗਈਆਂ ਜਦੋਂ ਕਿ ਝੋਨੇ ਦੀ ਲੁਆਈ ਦਾ ਕੰਮ ਖਤਮ ਹੋਣ ਕੰਢੇ ਹੈ। ਜ਼ਮੀਨਾਂ ਦੀਆਂ ਬੋਲੀਆਂ ਨਾ ਹੋਣ ਕਾਰਨ ਦਲਿਤ ਭਾਈਚਾਰੇ ’ਚ ਰੋਸ ਹੈ ਕਿਉਂਕਿ ਪਰਿਵਾਰ ਸਾਂਝੀ ਖੇਤੀ ਲਈ ਘੱਟ ਰੇਟ ’ਤੇ ਜ਼ਮੀਨ ਲੈਣਾ ਚਾਹੁੰਦੇ ਹਨ। ਉਨ੍ਹਾਂ ਮੰਗ ਕੀਤੀ ਕਿ ਸਾਂਝੀ ਖੇਤੀ ਲਈ ਘੱਟ ਰੇਟ ’ਤੇ ਤੀਜੇ ਹਿੱਸੇ ਦੀ ਜ਼ਮੀਨ ਦਿੱਤੀ ਜਾਵੇ, ਬੋਲੀ ਐਸ.ਸੀ. ਧਰਮਸ਼ਾਲਾ ਵਿਚ ਹੋਵੇ, ਡੰਮੀ ਬੋਲੀ ਨਾ ਹੋਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਇੱਕ ਹਫ਼ਤੇ ਦੇ ਅੰਦਰ ਅੰਦਰ ਮਸਲਾ ਹੱਲ ਨਾ ਹੋਇਆ ਤਾਂ ਜ਼ਿਲ੍ਹਾ ਪੱਧਰੀ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਮੀਤ ਪ੍ਰਧਾਨ ਧਰਮਵੀਰ ਹਰੀਗੜ੍ਹ, ਅਜੈਬ ਸਿੰਘ ਢੰਡੋਲੀ ਕਲਾਂ, ਗੁਰਵਿੰਦਰ ਸ਼ਾਦੀਹਰੀ, ਗੋਰਾ ਸਿੰਘ ਖੇੜੀ ਆਦਿ ਸ਼ਾਮਲ ਸਨ।

Advertisement

Advertisement
Advertisement