ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਲੋਨੀ ਦੀਆਂ ਸੜਕਾਂ ਬਣਵਾਉਣ ਲਈ ਰੋਸ ਮੁਜ਼ਾਹਰਾ

08:48 AM Jul 12, 2024 IST
ਸਮੱਸਿਆਵਾਂ ਬਾਰੇ ਦੱਸਦੇ ਹੋਏ ਕਲੋਨੀ ਵਾਸੀ।

ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 11 ਜੁਲਾਈ
ਇੱਥੋਂ ਦੀ ਸ੍ਰੀ ਗੁਰੂ ਅਰਜਨ ਦੇਵ ਕਲੋਨੀ ਦੇ ਵਾਸੀਆਂ ਨੇ ਕਲੋਨੀ ਵਿੱਚ ਸੀਵਰੇਜ ਦੇ ਪਾਣੀ, ਵਾਟਰ ਸਪਲਾਈ, ਸੜਕਾਂ ਦੀ ਮਾੜੀ ਹਾਲਤ ਕਾਰਨ ਪ੍ਰਸ਼ਾਸਨ ਖ਼ਿਲਾਫ਼ ਰੋਸ ਜ਼ਾਹਿਰ ਕੀਤਾ। ਮੁਹੱਲਾ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਕਲੋਨੀ ਦੇ ਲੋਕਾਂ ਨੂੰ ਸੀਵਰੇਜ, ਵਾਟਰ ਸਪਲਾਈ ਅਤੇ ਸੜਕਾਂ ਅਤੇ ਲਾਈਟਾਂ ਆਦਿ ਦੀ ਸਮੱਸਿਆ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਦਾ ਕੋਈ ਠੋਸ ਹੱਲ ਨਹੀਂ ਕੱਢਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਉਹ ਵਾਰਡ ਦੀ ਕੌਂਸਲਰ ਆਸ਼ਾ ਬਜਾਜ ਨੂੰ ਵੀ ਮਿਲ ਚੁੱਕੇ ਹਨ ਜਿਨ੍ਹਾਂ ਵਲੋਂ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ। ਮੁਹੱਲਾ ਵਾਸੀਆਂ ਨੇ ਕਿਹਾ ਕਿ ਜੇਕਰ ਇਨ੍ਹਾਂ ਮੰਗਾਂ ਮਸਲਿਆਂ ਦਾ ਸਮਾਂ ਰਹਿੰਦੇਂ ਹੱਲ ਨਾ ਕੱਢਿਆ ਗਿਆ ਤਾਂ ਇਸ ਨੂੰ ਲੈ ਕੇ ਜਲਦ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਦਵਾਰਕਾ ਦਾਸ, ਰਾਜ ਕੁਮਾਰ, ਸਿਕੰਦਰ ਸਿੰਘ, ਸ਼ਮਿੰਦਰ ਸਿੰਘ, ਭਾਰਤ ਭੂਸ਼ਣ ਮਿੱਤਲ, ਸਤ ਭੂਸ਼ਣ, ਵਿਕਰਮਪਾਲ ਬਾਂਸਲ, ਸੁਰੇਸ਼ ਬਜਾਜ, ਪਵਨ ਖੱਟਰ, ਅਸ਼ਵਨੀ ਅਰੋੜਾ ਤੇ ਵਿਕਾਸ ਸ਼ਰਮਾ ਸਮੇਤ ਹੋਰ ਕਲੋਨੀ ਵਾਸੀ ਹਾਜ਼ਰ ਸਨ।

Advertisement

Advertisement
Advertisement