ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਲਈ ਧਰਨਾ
10:51 AM Sep 15, 2024 IST
ਮਾਨਸਾ: ਪਿੰਡ ਕੋਟਲੀ ਕਲਾਂ ’ਚ ਕੁੱਝ ਸਮਾਂ ਪਹਿਲਾਂ ਪੁਰਾਣੀ ਰੰਜਿਸ਼ ਕਾਰਨ ਕਤਲ ਕੀਤੇ ਗਏ ਕੁਲਵਿੰਦਰ ਸਿੰਘ ਕਿੰਦਾ (26) ਲਈ ਲੋੜੀਂਦੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾ ਹੋਣ ਦੇ ਰੋਸ ਵਜੋਂ ਪਿੰਡ ਦੇ ਲੋਕਾਂ ਨੇ ਮਾਨਸਾ-ਬਠਿੰਡਾ ਮੁੱਖ ਮਾਰਗ ’ਤੇ ਜਾਮ ਲਾ ਕੇ ਪ੍ਰਦਰਸ਼ਨ ਕੀਤਾ ਗਿਆ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਬੇਸ਼ੱਕ ਪੁਲੀਸ ਨੇ ਛੇ ਜਣਿਆਂ ’ਤੇ ਕੇਸ ਦਰਜ ਕੀਤਾ ਹੈ, ਪਰ ਅਜੇ ਤੱਕ ਸਿਰਫ਼ ਦੋ ਵਿਅਕਤੀਆਂ ਨੂੰ ਹੀ ਗ੍ਰਿਫ਼ਤਾਰ ਕੀਤਾ ਗਿਆ ਹੈ। ਧਰਨਾਕਾਰੀਆਂ ਨੇ ਨਾਅਰੇਬਾਜ਼ੀ ਕਰਦਿਆਂ ਦੱਸਿਆ ਕਿ ਕੁਲਵਿੰਦਰ ਸਿੰਘ ਦਾ ਕਤਲ 18 ਅਗਸਤ ਨੂੰ ਹੋਇਆ ਸੀ ਅਤੇ ਪੁਲੀਸ ਨੂੰ ਸਾਰੇ ਛੇ ਮੁਲਜ਼ਮਾਂ ਦੇ ਨਾਮ ਦੱਸਣ ਦੇ ਬਾਵਜੂਦ ਉਨ੍ਹਾਂ ’ਚੋਂ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪਿੰਡ ਦੇ ਨੌਜਵਾਨਾਂ ਨਸ਼ਿਆਂ ਤੋਂ ਰੋਕਦਾ ਸੀ, ਜਿਸ ਕਰਕੇ ਉਸਦਾ ਕਤਲ ਕੀਤਾ ਗਿਆ ਹੈ। -ਪੱਤਰ ਪ੍ਰੇਰਕ
Advertisement
Advertisement