ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਲਾਜ਼ਮ ਵਿਰੋਧੀ ਫ਼ੈਸਲਿਆਂ ਖ਼ਿਲਾਫ਼ ਰੋਸ ਮੁਜ਼ਾਹਰੇ

11:29 AM Jul 27, 2020 IST

ਸਰਬਜੀਤ ਸਿੰਘ ਭੰਗੂ

Advertisement

ਪਟਿਆਲਾ, 26 ਜੁਲਾਈ

ਪੰਜਾਬ ਤੇ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਦੇ ਸੱਦੇ ’ਤੇ ਅੱਜ ਜ਼ਿਲ੍ਹਾ ਪਟਿਆਲਾ ’ਚ ਪੀ ਡਬਲਯੂ ਡੀ ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ, ਪਸ਼ੂ ਪਾਲਣ ਵਰਕਰ ਯੂਨੀਅਨ, ਮਿਡ-ਡੇਅ ਮੀਲ ਵਰਕਰ ਯੂਨੀਅਨ, ਪੁਰਾਣੀ ਪੈਨਸ਼ਨ ਬਹਾਲ ਕਰੋ ਸੰਘਰਸ਼ ਕਮੇਟੀ ਤੇ ਮੰਡੀਕਰਨ ਮੁਲਾਜ਼ਮ ਯੂਨੀਅਨ ਵੱਲੋਂ ਵੱਖ ਥਾਂਵਾਂ ’ਤੇ ਰੋਸ ਪ੍ਰਦਰਸ਼ਨ ਕਰਦਿਆਂ, ਸੂਬਾ ਸਰਕਾਰ ਦੇ ਖ਼ਿਲਾਫ਼ ਰੈਲੀਆਂ ਕੀਤੀਆਂ ਗਈਆਂ। ਇਨ੍ਹਾਂ ਰੋਸ ਮੁਜ਼ਾਹਰਿਆਂ ਨੂੰ ਪੀ ਡਬਲਯੂ ਡੀ ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਬੇਲੂਮਾਜਰਾ, ਜਸਵੀਰ ਸਿੰਘ ਖੋਖਰ ਸਮੇਤ ਕਈ ਹੋਰਨਾਂ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਕਰੋਨਾ ਦੀ ਆੜ ’ਚ ਮਿਹਨਤਕਸ਼ ਲੋਕਾਂ ਨੂੰ ਦਰੜ ਰਹੀ ਹੈ। ਕੇਂਦਰ ਦੀ ਤਰਜ਼ ’ਤੇ ਨਵੀਂ ਭਰਤੀ ਕਰਨਾ, ਵਿਭਾਗਾਂ ਦੀ ਅਕਾਰ ਘਟਾਈ ਅਤੇ ਬਿਜਲੀ ਐਕਟ ’ਚ ਸੋਧਾਂ ਕਰਨ ਦੀਆਂ ਕਾਰਵਾਈਆਂ ਤੋਂ ਸਾਫ਼ ਹੁੰਦਾ ਹੈ ਕਿ ਸਰਕਾਰਾਂ ਸਿਰਫ਼ ਕੁਝ ਘਰਾਣਿਆਂ ਦਾ ਪੱਖ ਪੂਰ ਰਹੀਆਂ ਹਨ।

Advertisement

Advertisement
Tags :
ਖ਼ਿਲਾਫ਼ਫ਼ੈਸਲਿਆਂਮੁਜ਼ਾਹਰੇਮੁਲਾਜ਼ਮਵਿਰੋਧੀ